26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਡੀ.ਜੇ ਬੰਦ ਕਰਵਾਉਣ ’ਤੇ ਚਲਾਈ ਗੋਲੀ ਦੇ ਛਰੇ ਲੱਗਣ ਨਾਲ ਵਿਅਕਤੀ ਜ਼ਖ਼ਮੀ

ਤਰਨ ਤਾਰਨ, 25 ਨਵੰਬਰ (ਹਰਿੰਦਰ ਸਿੰਘ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈਦੇ ਥਾਣਾ ਝਬਾਲ ਦੀ ਪੁਲਿਸ ਨੇ ਵਿਆਹ ਦੀ ਪਾਰਟੀ ਮੌਕੇ ਲੱਗੇ ਡੀ. ਜੇ.

ਅਜੀਤ ਡੈਸਕ 26-11-2026
ਤਰਨ ਤਾਰਨ, 25 ਨਵੰਬਰ (ਹਰਿੰਦਰ ਸਿੰਘ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈਦੇ ਥਾਣਾ ਝਬਾਲ ਦੀ ਪੁਲਿਸ ਨੇ ਵਿਆਹ ਦੀ ਪਾਰਟੀ ਮੌਕੇ ਲੱਗੇ ਡੀ.ਜੇ.ਬੰਦ ਕਰਨ ’ਤੇ ਜਾਨੋਂ ਮਾਰਨ ਦੀ ਨੀਅਤ ਨਾਲ ਚਲਾਈ ਗਈ ਗੋਲੀ ਦੇ ਛਰੇ ਲੱਗਣ ਨਾਲ ਵਿਅਕਤੀ ਦੇ ਜਖਮੀ ਹੋਣ ਦੇ ਮਾਮਲੇ ਵਿਚ ਇਕ ਵਿਅਕਤੀ ਅਤੇ ਇਕ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਹੈ। ਥਾਣਾ ਝਬਾਲ ਵਿਖੇ ਅਵਤਾਰ ਸਿੰਘ ਪੁੱਤਰ ਸਾਹਿਬ ਸਿੰਘ ਵਾਸੀ ਸਾਂਘਣਾ ਚਾਟੀਵਿੰਡ ਨੇ ਸ਼ਿਕਾਇਤ ਦਰਜ ਕਰਵਾਈ ਕਿ 21 ਨਵੰਬਰ ਨੂੰ ਉਹ ਪਿੰਡ ਖੈਰਦੀਨਕੇ ਦੇ ਬਲਜਿੰਦਰ ਸਿੰਘ ਪੁੱਤਰ ਬਲਕਾਰ ਸਿੰਘ ਦੇ ਲੜਕੇ ਗੁਰਪ੍ਰੀਤ ਸਿੰਘ ਦੇ ਵਿਆਹ ਦੀ ਪਾਰਟੀ ਵਿਚ ਡੀ.ਜੇ ਲਗਾਇਆ ਹੋਇਆ ਸੀ, ਜਿਥੇ ਇਕ ਫਾਰਚੂਨਰ ਗੱਡੀ ਨੰਬਰ 9099 ਆਈ। ਜਿਸ ਵਿਚੋਂ ਲੱਭੂ ਪੁੱਤਰ ਚਰਨ ਸਿੰਘ ਵਾਸੀ ਜੋਧ ਸਿੰਘ ਵਾਲਾ ਅਤੇ ਇਕ ਅਣਪਛਾਤਾ ਵਿਅਕਤੀ ਵਿਆਹ ਵਾਲੇ ਘਰ ਵਿਚ ਦਾਖਲ ਹੋ ਗਏ ਅਤੇ ਕੋਠੇ ’ਤੇ ਚੜ ਗਏ। ਲੜਕੇ ਦੀ ਮਾਤਾ ਨੇ ਡੀ.ਜੇ.ਬੰਦ ਕਰਨ ਲਈ ਮੈਨੂੰ ਕਿਹਾ। ਜਦੋੰ ਮੈੰ ਡੀ.ਜੇ. ਬੰਦ ਕਰ ਦਿੱਤੇ ਤਾਂ ਇਨ੍ਹਾਂ ਚਿਰ ਨੂੰ ਲੱਭੂ ਅਤੇ ਅਣਪਛਾਤੇ ਵਿਅਕਤੀ ਨੇ ਉਸ ਨੂੰ ਕਿਹਾ ਕਿ ਜੇਕਰ ਡੀ.ਜੇ. ਬੰਦ ਕੀਤੇ ਤਾਂ ਆਪਣਾ ਹਿਸਾਬ ਲਾ ਲਵੀ ਅਤੇ ਲੱਭੂ ਨੇ ਆਪਣੀ ਦਸਤੀ ਦੋਨਾਲੀ ਦਾ ਇਕ ਫਾਇਰ ਮਾਰ ਦੇਣ ਦੀ ਨੀਅਤ ਨਾਲ ਸਿੱਧਾ ਉਸ ’ਤੇ ਕੀਤਾ ਜਿਸ ਦੇ ਛਰੇ ਲੱਗਣ ਨਾਲ ਉਹ ਗੰਭੀਰ ਜ਼ਖਮੀ ਹੋ ਗਿਆ ਹੈ। ਜਾਂਚ ਅਧਿਕਾਰੀ ਏ.ਐੱਸ.ਆਈ. ਭੁਪਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀਆਂ ਖਿਲਾਫ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਸੇਲ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਅਗਲੀ ਖ਼ਬਰ ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 6 ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।