26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਅਕਾਲੀ-ਭਾਜਪਾ ਗੱਠਜੋੜ ਹੋਣ ਨਾਲ ਹਲਕਾ ਖਡੂਰ ਸਾਹਿਬ ਵਿਚ ਖੁਸ਼ੀ ਦੀ ਲਹਿਰ - ਦਲਬੀਰ ਸਿੰਘ ਜਹਾਂਗੀਰ

ਤਰਨ ਤਾਰਨ, 25 ਨਵੰਬਰ (ਹਰਿੰਦਰ ਸਿੰਘ)-ਅਕਾਲੀ ਦਲ ਤੇ ਭਾਜਪਾ ਵਿਚਾਲੇ ਹੋਏ ਗੱਠਜੋੜ ਤੇ ਸ਼ੋ੍ਮਣੀ ਅਕਾਲੀ ਦਲ ਦੇ ਪੀ. ਏ.

ਅਜੀਤ ਡੈਸਕ 26-11-2026
ਤਰਨ ਤਾਰਨ, 25 ਨਵੰਬਰ (ਹਰਿੰਦਰ ਸਿੰਘ)-ਅਕਾਲੀ ਦਲ ਤੇ ਭਾਜਪਾ ਵਿਚਾਲੇ ਹੋਏ ਗੱਠਜੋੜ ਤੇ ਸ਼ੋ੍ਮਣੀ ਅਕਾਲੀ ਦਲ ਦੇ ਪੀ.ਏ.ਸੀ. ਮੈਂਬਰ ਦਲਬੀਰ ਸਿੰਘ ਜਹਾਂਗੀਰ ਤੇ ਉਨ੍ਹਾਂ ਦੇ ਸਾਥੀਆਂ ਨੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਖੁਸ਼ੀ ਦਾ ਪ੍ਰਗਟਾਵਾ ਕੀਤਾ। ਦਲਬੀਰ ਸਿੰਘ ਜਹਾਂਗੀਰ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ ਪਹਿਲਾਂ ਹੀ ਚੜ੍ਹਦੀ ਕਲਾ ਵਿਚ ਸੀ। ਸੁਖਬੀਰ ਸਿੰਘ ਬਾਦਲ ਵਲੋਂ ਭਾਜਪਾ ਨਾਲ ਗਠਜੋੜ ਦਾ ਲਿਆ ਫੈਸਲਾ ਪੰਜਾਬ ਨੂੰ ਤਰੱਕੀ ਦੇ ਰਾਹ ’ਤੇ ਲਿਜਾਵੇਗਾ, ਕਿਉਂਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਸਮੇਂ ਪੰਜਾਬ ਦੇ ਸਿਰ ਇਨਾਂ ਜ਼ਿਆਦਾ ਕਰਜਾ ਚਾੜ੍ਹਿਆ, ਜੋ ਸਾਰੀਆਂ ਹੱਦਾਂ ਪਾਰ ਕਰ ਗਿਆ। ਸੁਖਬੀਰ ਸਿੰਘ ਬਾਦਲ ਤੇ ਉਨ੍ਹਾਂ ਦੇ ਸਾਥੀਆ ਵਲੋਂ ਭਾਜਪਾ ਨਾਲ ਗਠਜੋੜ ਦਾ ਲਿਆ ਫੈਸਲਾ ਬਹੁਤ ਵਧੀਆ ਫੈਸਲਾ ਹੈ। ਇਸ ਫੈਸਲੇ ਤੋਂ ਹਲਕਾ ਖਡੂਰ ਸਾਹਿਬ ਦੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵਿਚ ਉਤਸ਼ਾਹ ਅਤੇ ਖੁਸ਼ੀ ਦੀ ਲਹਿਰ ਵਿਚ ਜੈਕਾਰੇ ਛੱਡੇ ਗਏ। ਇਸ ਮੌਕੇ ਕੰਵਲਜੀਤ ਸਿੰਘ ਲਾਹੌਰੀਆ, ਮਾ. ਗੁਰਦੇਵ ਸਿੰਘ, ਸਰਦੂਲ ਸਿੰਘ ਮੈਂਬਰ ਪੰਚਾਇਤ, ਮਨਜੀਤ ਸਿੰਘ ਬਾਊ, ਇੰਦਰਪਾਲ ਸਿੰਘ ਜੱਜ ਮੌਜੂਦ ਸਨ।
ਪਿਛਲੀ ਖ਼ਬਰ ਐੱਸ.ਡੀ.ਐੱਮ. ਅਮਨਪ੍ਰੀਤ ਸਿੰਘ ਵਲੋਂ ਰਾਜਨੀਤਿਕ ਪਾਰਟੀਆਂ ਨਾਲ ਵਿਸ਼ੇਸ਼ ਮੀਟਿੰਗ ਅਗਲੀ ਖ਼ਬਰ ਤੀਜੇ ਦਿਨ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।