ਗੱਠਜੋੜ ਹੋਣ ਨਾਲ ਵਿਰੋਧੀ ਪਾਰਟੀਆਂ ਦੇ ਚਿਹਰੇ ਮੁਰਝਾਏ - ਬੱਬੂ ਮਾੜੀ ਮੇਘਾ
ਖਾਲੜਾ, 25 ਨਵੰਬਰ (ਜੱਜਪਾਲ ਸਿੰਘ ਜੱਜ)-ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਭਾਰਤੀ ਜਨਤਾ ਪਾਰਟੀ ਵਿਚ ਹੋਏ ਗਠਜੋੜ ਨੂੰ ਲੈ ਕੇ ਪ੍ਰਤੀਕਰਮ ਪ੍ਰਗਟਾਉਂਦਿਆਂ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਸਰਪੰਚ ਪਹਿਲਵਾਨ ਗੁਰਸੇਵਕ ਸਿੰਘ ਬੱਬੂ ਮਾੜੀ ਮੇਘਾ ਨੇ ਕਿਹਾ ਕਿ ਸਮੇਂ ਦੀ ਲੋੜ ਸੀ ਕਿ ਦੋਹਾਂ ਪਾਰਟੀਆਂ ਵਿਚ ਗਠਜੋੜ ਹੋਵੇ, ਕਿਉਂਕਿ ਮਗਰਲੀਆਂ ਸਰਕਾਰਾਂ ਨੇ ਪੰਜਾਬ ਨੂੰ ਸਿਰਫ ਨਸ਼ੇ ਵਿਚ ਧੱਕਿਆ ਹੈ ਅਤੇ ਵਿਕਾਸ ਪੱਖੋਂ ਪੰਜਾਬ ਲੀਹੋਂ ਲੱਥ ਚੁੱਕਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਅਕਾਲੀ ਅਤੇ ਭਾਜਪਾ ਦੇ ਗਠਜੋੜ ਨੂੰ ਉਡੀਕ ਰਹੀ ਸੀ ਅਤੇ ਇਸ ਗੱਠਜੋੜ ਦੇ ਹੋ ਜਾਣ ਨਾਲ ਦੋਵਾਂ ਪਾਰਟੀਆਂ ਨੂੰ ਬਹੁਤ ਵੱਡਾ ਹੁਲਾਰਾ ਮਿਲੇਗਾ ।
ਅਜੀਤ ਡੈਸਕ
26-11-2026