26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਮੋਗਾ ਰੈਲੀ ਵਿਚ ਆਗੂਆਂ ਦੇ ਭਾਸ਼ਨ ’ਚੋਂ ਝਲਕ ਰਿਹਾ ‘ਆਪ’ ਦਾ ਡਰ- ਰਮਨਦੀਪ ਕੌਰ ਸ਼ੇਰੋਂ

ਤਰਨ ਤਾਰਨ, 26 ਨਵੰਬਰ (ਹਰਿੰਦਰ ਸਿੰਘ)-ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ ਨੇ ਮੋਗਾ ਵਿਖੇ ਆਮ ਆਦਮੀ ਪਾਰਟੀ ਦੀ ਰੈਲੀ ਦੌਰਾਨ ਆਗੂਆਂ ਵਲੋਂ ਦਿੱਤੇ ਭਾਸ਼ਣਾਂ ’ਤੇ ਸਖ਼ਤ ਟਿੱਪਣੀ ਕਰਦਿਆਂ ਕਿਹਾ ਕਿ ਆਗੂਆਂ ਦੇ ਭਾਸ਼ਣਾਂ ਵਿਚੋਂ ਲੋਕਾਂ ਦਾ ਭਰੋਸਾ ਜਿੱਤਣ ਦੀ ਬਜਾਇ ਆਪਣਾ ਡਰ ਸਾਫ਼ ਝਲਕ ਰਿਹਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੇ ਆਗੂ ਅਰਵਿੰਦ ਕੇਜਰੀਵਾਲ ਵਲੋਂ ਆਪਣੇ ਭਾਸ਼ਣ ਦੌਰਾਨ ਵਾਰ-ਵਾਰ ਇਹ ਕਹਿਣਾ ਕਿ ਜੇਕਰ ਲੋਕ ਕਿਸੇ ਹੋਰ ਪਾਰਟੀ ਨੂੰ ਵੋਟ ਪਾਉਣਗੇ ਤਾਂ ਉਨ੍ਹਾਂ ਨੂੰ ਮਿਲਣ ਵਾਲੀ 2000 ਰੁਪਏ ਦੀ ਸਕੀਮ ਬੰਦ ਹੋ ਜਾਵੇਗੀ।

ਅਜੀਤ ਡੈਸਕ 27-11-2026
ਤਰਨ ਤਾਰਨ, 26 ਨਵੰਬਰ (ਹਰਿੰਦਰ ਸਿੰਘ)-ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ ਨੇ ਮੋਗਾ ਵਿਖੇ ਆਮ ਆਦਮੀ ਪਾਰਟੀ ਦੀ ਰੈਲੀ ਦੌਰਾਨ ਆਗੂਆਂ ਵਲੋਂ ਦਿੱਤੇ ਭਾਸ਼ਣਾਂ ’ਤੇ ਸਖ਼ਤ ਟਿੱਪਣੀ ਕਰਦਿਆਂ ਕਿਹਾ ਕਿ ਆਗੂਆਂ ਦੇ ਭਾਸ਼ਣਾਂ ਵਿਚੋਂ ਲੋਕਾਂ ਦਾ ਭਰੋਸਾ ਜਿੱਤਣ ਦੀ ਬਜਾਇ ਆਪਣਾ ਡਰ ਸਾਫ਼ ਝਲਕ ਰਿਹਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੇ ਆਗੂ ਅਰਵਿੰਦ ਕੇਜਰੀਵਾਲ ਵਲੋਂ ਆਪਣੇ ਭਾਸ਼ਣ ਦੌਰਾਨ ਵਾਰ-ਵਾਰ ਇਹ ਕਹਿਣਾ ਕਿ ਜੇਕਰ ਲੋਕ ਕਿਸੇ ਹੋਰ ਪਾਰਟੀ ਨੂੰ ਵੋਟ ਪਾਉਣਗੇ ਤਾਂ ਉਨ੍ਹਾਂ ਨੂੰ ਮਿਲਣ ਵਾਲੀ 2000 ਰੁਪਏ ਦੀ ਸਕੀਮ ਬੰਦ ਹੋ ਜਾਵੇਗੀ। ਇਹ ਦਰਸਾਉਂਦਾ ਹੈ ਕਿ ਆਮ ਆਦਮੀ ਪਾਰਟੀ ਲੋਕਾਂ ਨੂੰ ਭਲਾਈ ਸਕੀਮਾਂ ਦੇ ਭਰੋਸੇ ਨਾਲ ਨਹੀਂ, ਸਗੋਂ ਸਕੀਮ ਬੰਦ ਹੋਣ ਦਾ ਡਰ ਦਿਖਾ ਕੇ ਆਪਣੇ ਹੱਕ ਵਿਚ ਵੋਟ ਪਾਉਣ ਲਈ ਪ੍ਰੇਰਿਤ ਕਰ ਰਹੀ ਹੈ। ਬੀਬਾ ਰਮਨਦੀਪ ਕੌਰ ਸੇਰੋਂ ਨੇ ਕਿਹਾ ਕਿ ਪੰਜ ਸਾਲਾਂ ਦੇ ਕਾਰਜਕਾਲ ਦੌਰਾਨ ਔਰਤਾਂ ਨੂੰ ਦਿੱਤੇ ਵਾਅਦੇ ਪੂਰੇ ਕਰਨ ਵਿਚ ਨਾਕਾਮ ਰਹੀ ਆਮ ਆਦਮੀ ਪਾਰਟੀ ਹੁਣ ਆਖ਼ਰੀ ਸਾਲ ਵਿਚ 2000 ਰੁਪਏ ਦੇਣ ਦੀ ਗੱਲ ਕਰਕੇ ਸਿਆਸੀ ਲਾਹਾ ਲੈਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦੇ ਭਾਸ਼ਣ ਵਿਚ ਵਾਰ-ਵਾਰ ਸਕੀਮ ਬੰਦ ਹੋਣ ਦਾ ਡਰ ਦਿਖਾਉਣਾ ਇਸ ਗੱਲ ਦਾ ਸੰਕੇਤ ਹੈ ਕਿ ਸਰਕਾਰ ਨੂੰ ਲੋਕਾਂ ਦੇ ਬਦਲਦੇ ਰੁਝਾਨ ਅਤੇ ਸਿਆਸੀ ਜਵਾਬਦੇਹੀ ਦਾ ਅਹਿਸਾਸ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਸ਼ਾਸਨਕਾਲ ਦੌਰਾਨ ਔਰਤਾਂ ਦੇ ਮਾਣ-ਸਨਮਾਨ, ਸਸ਼ਕਤੀਕਰਨ ਅਤੇ ਭਲਾਈ ਲਈ ਕਈ ਯੋਜਨਾਵਾਂ ਸ਼ੁਰੂ ਕੀਤੀਆਂ, ਜਦਕਿ ਆਮ ਆਦਮੀ ਪਾਰਟੀ ਵਲੋਂ ਔਰਤਾਂ ਨੂੰ 2000 ਰੁਪਏ ਦੇਣ ਦੇ ਵਾਅਦੇ ਨੂੰ ਪ੍ਰਚਾਰ ਦਾ ਮੁੱਖ ਹਿੱਸਾ ਬਣਾਉਣ ਅਤੇ ਇਸ ਦੇ ਪ੍ਰਚਾਰ ’ਤੇ ਵੱਡੇ ਪੱਧਰ ’ਤੇ ਖਰਚ ਕਰਨ ਦੇ ਬਾਵਜੂਦ ਪੰਜਾਬ ਦੇ ਅਸਲ ਲੋਕ-ਭਲਾਈ ਮੁੱਦਿਆਂ ਨੂੰ ਪਿੱਛੇ ਛੱਡਿਆ ਜਾ ਰਿਹਾ ਹੈ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਲੋਕਾਂ ਨੂੰ ਡਰ ਦਿਖਾ ਕੇ ਵੋਟਾਂ ਮੰਗਣੀਆਂ ਹੀ ਸਰਕਾਰ ਦੀ ਨੀਤੀ ਬਣ ਗਈ ਹੈ ਤਾਂ ਇਸ ਨੂੰ ਲੋਕ ਭਲਾਈ ਕਿਵੇਂ ਕਿਹਾ ਜਾ ਸਕਦਾ ਹੈ? ਲੋਕਾਂ ਨੂੰ ਸਹੂਲਤਾਂ ਦੇਣਾ ਸਰਕਾਰ ਦੀ ਜ਼ਿੰਮੇਵਾਰੀ ਹੈ, ਨਾ ਕਿ ਸਿਆਸੀ ਵੋਟਾਂ ਲਈ ਉਨ੍ਹਾਂ ਨੂੰ ਡਰ ਦੇ ਮਾਹੌਲ ਵਿਚ ਰੱਖਣਾ।
ਪਿਛਲੀ ਖ਼ਬਰ ਅਜੇ ਗਾਂਧੀ ਨੇ ਐੱਸ.ਐੱਸ.ਪੀ. ਤਰਨ ਤਾਰਨ ਵਜੋਂ ਅਹੁਦਾ ਸੰਭਾਲਿਆ ਅਗਲੀ ਖ਼ਬਰ ਅੱਜ ਰਾਤ 8 ਵਜੇ ਐੱਸ.ਡੀ.ਐੱਮ. ਦਫ਼ਤਰ ਤਰਨ ਤਾਰਨ ਵਿਖੇ ਹੋਵੇਗੀ ਬਲੈਕਆਊਟ ਮੌਕ ਐਕਸਰਸਾਈਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।