26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਸਵੈ-ਗਣਨਾ ਮੁਹਿੰਮ ਨੂੰ ਉਤਸ਼ਾਹਿਤ ਕਰਨ ਲਈ ਜ਼ਿਲ੍ਹਾ ਤਰਨ ਤਾਰਨ ਵਲੋਂ ਵਿਸ਼ੇਸ਼ ਉਪਰਾਲਾ

ਤਰਨ ਤਾਰਨ, 26 ਨਵੰਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਵਿੱਚ ਸਵੈ-ਗਣਨਾ ਮੁਹਿੰਮ ਨੂੰ ਹੋਰ ਉਤਸ਼ਾਹਿਤ ਕਰਨ ਅਤੇ ਆਮ ਲੋਕਾਂ ਨੂੰ ਇਸ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਦੇ ਮੰਤਵ ਨਾਲ ਇਕ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ। ਇਸ ਮੁਹਿੰਮ ਸੰਬੰਧੀ ਤਿਆਰ ਕੀਤੇ ਗਏ ਪ੍ਰੇਰਨਾਦਾਇਕ ਗੀਤ ‘ਸਵੈ-ਗਣਨਾ’ ਨੂੰ ਜ਼ਿਲ੍ਹਾ ਨੋਡਲ ਅਫ਼ਸਰ ਸਵੈ-ਗਣਨਾ ਰਜਿੰਦਰ ਕੌਰ ਵੱਲੋਂ ਰਿਲੀਜ਼ ਕੀਤਾ ਗਿਆ।

‘ਸਵੈ-ਗਣਨਾ’ ਗੀਤ ਦਾ ਜਾਰੀ ਪੋਸਟਰ। 27-11-2026
ਤਰਨ ਤਾਰਨ, 26 ਨਵੰਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਵਿੱਚ ਸਵੈ-ਗਣਨਾ ਮੁਹਿੰਮ ਨੂੰ ਹੋਰ ਉਤਸ਼ਾਹਿਤ ਕਰਨ ਅਤੇ ਆਮ ਲੋਕਾਂ ਨੂੰ ਇਸ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਦੇ ਮੰਤਵ ਨਾਲ ਇਕ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ। ਇਸ ਮੁਹਿੰਮ ਸੰਬੰਧੀ ਤਿਆਰ ਕੀਤੇ ਗਏ ਪ੍ਰੇਰਨਾਦਾਇਕ ਗੀਤ ‘ਸਵੈ-ਗਣਨਾ’ ਨੂੰ ਜ਼ਿਲ੍ਹਾ ਨੋਡਲ ਅਫ਼ਸਰ ਸਵੈ-ਗਣਨਾ ਰਜਿੰਦਰ ਕੌਰ ਵੱਲੋਂ ਰਿਲੀਜ਼ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ‘ਸਵੈ-ਗਣਨਾ’ ਗੀਤ ਨੂੰ ਪ੍ਰੇਮ ਸਿੰਘ ਸਹਾਇਕ ਜ਼ਿਲ੍ਹਾ ਨੋਡਲ ਇੰਚਾਰਜ (ਸਵੈ-ਗਣਨਾ) ਤਰਨ ਤਾਰਨ ਵਲੋਂ ਲਿਖਿਆ ਅਤੇ ਸੰਗੀਤਬੱਧ ਕੀਤਾ ਗਿਆ ਹੈ। ਇਹ ਗੀਤ ਵਿਸ਼ੇਸ਼ ਤੌਰ ’ਤੇ ਜ਼ਿਲ੍ਹੇ ਦੇ ਲੋਕਾਂ ਨੂੰ ਸਵੈ-ਗਣਨਾ ਮੁਹਿੰਮ ਨਾਲ ਜੋੜਨ, ਉਨ੍ਹਾਂ ਵਿਚ ਜਾਗਰੂਕਤਾ ਪੈਦਾ ਕਰਨ ਅਤੇ ਇਸ ਪ੍ਰਕਿਰਿਆ ਵਿਚ ਸਰਗਰਮ ਭਾਗੀਦਾਰੀ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਤਿਆਰ ਕੀਤਾ ਗਿਆ ਹੈ। ਗੀਤ ਰਾਹੀਂ 16 ਤੋਂ 30 ਨਵੰਬਰ ਤੱਕ ਚੱਲ ਰਹੀ ਸਵੈ-ਗਣਨਾ ਪ੍ਰਕਿਰਿਆ ਬਾਰੇ ਮਹੱਤਵਪੂਰਨ ਜਾਣਕਾਰੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਨਿਰਧਾਰਤ ਸਮੇਂ ਦੌਰਾਨ ਸਵੈ-ਗਣਨਾ ਵਿਚ ਵੱਧ ਤੋਂ ਵੱਧ ਹਿੱਸਾ ਲੈਣ ਅਤੇ ਇਸ ਅਹਿਮ ਰਾਸ਼ਟਰੀ ਪ੍ਰਕਿਰਿਆ ਨੂੰ ਸਫ਼ਲ ਬਣਾਉਣ ਵਿਚ ਆਪਣਾ ਯੋਗਦਾਨ ਪਾਉਣ। ਗੀਤ ਰਿਲੀਜ਼ ਕਰਨ ਮੌਕੇ ਜ਼ਿਲ੍ਹਾ ਨੋਡਲ ਅਫ਼ਸਰ ਰਜਿੰਦਰ ਕੌਰ ਨੇ ਇਸ ਰਚਨਾਤਮਕ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਲੋਕਾਂ ਤੱਕ ਕਿਸੇ ਵੀ ਮਹੱਤਵਪੂਰਨ ਮੁਹਿੰਮ ਦਾ ਸੰਦੇਸ਼ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣ ਲਈ ਸੰਗੀਤ ਅਤੇ ਸੱਭਿਆਚਾਰਕ ਮਾਧਿਅਮ ਬਹੁਤ ਲਾਹੇਵੰਦ ਸਾਬਿਤ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਗੀਤ ਰਾਹੀਂ ਸਵੈ-ਗਣਨਾ ਸੰਬੰਧੀ ਜਾਣਕਾਰੀ ਨੂੰ ਸਰਲ ਅਤੇ ਦਿਲਚਸਪ ਢੰਗ ਨਾਲ ਲੋਕਾਂ ਤੱਕ ਪਹੁੰਚਾਉਣ ਦਾ ਯਤਨ ਕੀਤਾ ਗਿਆ ਹੈ। ਇਸ ਮੌਕੇ ਸਹਾਇਕ ਜ਼ਿਲ੍ਹਾ ਨੋਡਲ ਇੰਚਾਰਜ ਬੀਰਿੰਦਰ ਸਿੰਘ ਲਹਿਰੀ ਨੇ ਵੀ ‘ਸਵੈ-ਗਣਨਾ’ ਗੀਤ ਦੀ ਪ੍ਰਸੰਸਾ ਕੀਤੀ। ਉਨ੍ਹਾਂ ਕਿਹਾ ਕਿ ਇਹ ਗੀਤ ਲੋਕਾਂ ਵਿਚ ਜਾਗਰੂਕਤਾ ਫੈਲਾਉਣ ਅਤੇ ਉਨ੍ਹਾਂ ਨੂੰ ਮੁਹਿੰਮ ਨਾਲ ਜੋੜਨ ਲਈ ਇਕ ਪ੍ਰਭਾਵਸ਼ਾਲੀ ਮਾਧਿਅਮ ਬਣੇਗਾ।
ਪਿਛਲੀ ਖ਼ਬਰ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਦੀ ਵਿਦਿਆਰਥਣ ਨੇ ਰਾਜ ਪੱਧਰੀ ਕੋਲਾਜ ਬਣਾਉਣ ਦੇ ਮੁਕਾਬਲੇ ’ਚ ਪ੍ਰਾਪਤ ਕੀਤਾ ਪਹਿਲਾ ਸਥਾ... ਅਗਲੀ ਖ਼ਬਰ ਪਰਾਲੀ ਦੀਆਂ ਗੱਠਾਂ ਨੂੰ ਅੱਗ ਲਗਾਉਣ ’ਤੇ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।