ਹਵਾਲਾਤੀਆਂ ਪਾਸੋਂ ਮੋਬਾਈਲ ਫੋਨ ਬਰਾਮਦ
ਤਰਨ ਤਾਰਨ, 27 ਨਵੰਬਰ (ਇਕਬਾਲ ਸਿੰਘ ਸੋਢੀ)- ਕੇਂਦਰੀ ਜੇਲ੍ਹ ਗੋਇੰਦਵਾਲ ਵਿਚ ਚੈਕਿੰਗ ਦੌਰਾਨ ਦੋ ਹਵਾਲਾਤੀਆਂ ਪਾਸੋਂ ਮੋਬਾਈਲ ਫੋਨ ਬਰਾਮਦ ਹੋਣ ’ਤੇ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਹਵਾਲਾਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਗੋਇੰਦਵਾਲ ਵਿਖੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਜਸਵਿੰਦਰ ਸਿੰਘ ਨੇ ਲਿਖਤੀ ਸ਼ਿਕਾਇਤ ਕੀਤੀ ਕਿ 10 ਨਵੰਬਰ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀ ਹਰਵਿੰਦਰ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਅੱਡਾ ਝਬਾਲ ਤੇ ਹਰਦੀਪ ਸਿੰਘ ਪੁੱਤਰ ਪ੍ਰਗਟ ਸਿੰਘ ਵਾਸੀ ਠੱਠੀ ਸੋਹਲ ਪਾਸੋਂ 2 ਮੋਬਾਈਲ ਫੋਨ ਸਮੇਤ 3 ਸਿੰਮ ਬਰਾਮਦ ਹੋਏ ਹਨ।
ਅਜੀਤ ਡੈਸਕ
28-11-2026