27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਅਕਾਲੀ ਤੇ ਭਾਜਪਾ ਗੱਠਜੋੜ ਨੂੰ ਪੰਜਾਬ ਵਾਸੀਆਂ ਨੇ ਚੋਣਾਂ ਤੋਂ ਪਹਿਲਾਂ ਹੀ ਨਕਾਰਨਾ ਚਾਲੂ ਕੀਤਾ-ਖੇੜਾ,ਚੱਠੂ ਤੇ ਵਿੱਜ

ਖੇਮਕਰਨ, 27 ਨਵੰਬਰ (ਰਾਕੇਸ਼ ਕੁਮਾਰ ਬਿੱਲਾ)-ਪੰਜਾਬ ਦੀ ਸਿਆਸਤ ਵਿਚ ਹਾਲ ਹੀ ਵਿਚ ਹੋਏ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗੱਠਜੋੜ –ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਨਗਰ ਪੰਚਾਇਤ ਖੇਮਕਰਨ ਦੇ ਸਾਬਕਾ ਕਾਂਗਰਸੀ ਕੌਂਸਲਰਾਂ ਗੁਰਬੀਰ ਸਿੰਘ ਖੇੜਾ ਤੇ ਵਰਿਆਮ ਸਿੰਘ ਚੱਠੂ ਤੋਂ ਇਲਾਵਾ ਯੂਥ ਕਾਂਗਰਸੀ ਆਗੂ ਵਿਕਾਸ ਵਿੱਜ ਨੇ ਇਕ ਸਾਂਝੇ ਬਿਆਨ ’ਚ ਕਿਹਾ ਕਿ ਪੰਜਾਬ ਦੇ ਲੋਕਾਂ ਦੀਆਂ ਨਜ਼ਰਾਂ ਵਿਚੋਂ ਪਹਿਲਾਂ ਹੀ ਡਿੱਗ ਚੁੱਕੇ ਆਗੂਆਂ ਵਲੋਂ ਹੁਣ ਆਪਣੀ ਡੁੱਬਦੀ ਸਿਆਸੀ ਬੇੜੀ ਨੂੰ ਬਚਾਉਣ ਲਈ ਅਸੂਲਾਂ ਦਾ ਸੌਦਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ, ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗੀ ਜਿਨ੍ਹਾਂ ਨੇ ਸੱਤਾ ਦੀ ਭੁੱਖ ਅੱਗੇ ਪੰਥਕ ਸਿਧਾਂਤਾਂ ਨੂੰ ਛਿੱਕੇ ਟੰਗ ਦਿੱਤਾ ਹੈ।

ਨਗਰ ਪੰਚਾਇਤ ਖੇਮਕਰਨ ਦੇ ਸਾਬਕਾ ਕਾਂਗਰਸੀ ਕੌਂਸਲਰ ਗੁਰਬੀਰ ਸਿੰਘ ਖੇੜਾ, ਵਰਿਆਮ ਸਿੰਘ ਚੱਠੂ ਤੇ ਯੂਥ ਆਗੂ ਵਿਕਾਸ ਵਿੱਜ 28-11-2026
ਖੇਮਕਰਨ, 27 ਨਵੰਬਰ (ਰਾਕੇਸ਼ ਕੁਮਾਰ ਬਿੱਲਾ)-ਪੰਜਾਬ ਦੀ ਸਿਆਸਤ ਵਿਚ ਹਾਲ ਹੀ ਵਿਚ ਹੋਏ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗੱਠਜੋੜ –ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਨਗਰ ਪੰਚਾਇਤ ਖੇਮਕਰਨ ਦੇ ਸਾਬਕਾ ਕਾਂਗਰਸੀ ਕੌਂਸਲਰਾਂ ਗੁਰਬੀਰ ਸਿੰਘ ਖੇੜਾ ਤੇ ਵਰਿਆਮ ਸਿੰਘ ਚੱਠੂ ਤੋਂ ਇਲਾਵਾ ਯੂਥ ਕਾਂਗਰਸੀ ਆਗੂ ਵਿਕਾਸ ਵਿੱਜ ਨੇ ਇਕ ਸਾਂਝੇ ਬਿਆਨ ’ਚ ਕਿਹਾ ਕਿ ਪੰਜਾਬ ਦੇ ਲੋਕਾਂ ਦੀਆਂ ਨਜ਼ਰਾਂ ਵਿਚੋਂ ਪਹਿਲਾਂ ਹੀ ਡਿੱਗ ਚੁੱਕੇ ਆਗੂਆਂ ਵਲੋਂ ਹੁਣ ਆਪਣੀ ਡੁੱਬਦੀ ਸਿਆਸੀ ਬੇੜੀ ਨੂੰ ਬਚਾਉਣ ਲਈ ਅਸੂਲਾਂ ਦਾ ਸੌਦਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ, ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗੀ ਜਿਨ੍ਹਾਂ ਨੇ ਸੱਤਾ ਦੀ ਭੁੱਖ ਅੱਗੇ ਪੰਥਕ ਸਿਧਾਂਤਾਂ ਨੂੰ ਛਿੱਕੇ ਟੰਗ ਦਿੱਤਾ ਹੈ। ਅੱਜ ਜਦੋਂ ਭਾਜਪਾ ਨੇ ਅਕਾਲੀ ਦਲ ਨਾਲ ਗੱਠਜੋੜ ਕੀਤਾ ਹੈ, ਜਿਸ ਦੀ ਮੇਜ਼ਬਾਨੀ ਖ਼ੁਦ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੀਤੀ ਤਾਂ ਇਹ ਸਪੱਸ਼ਟ ਹੈ ਕਿ ਇਹ ਸਿਰਫ਼ ਸਿਆਸੀ ਜੀਵਨਦਾਨ ਲੱਭਣ ਦੀ ਇਕ ਨਾਕਾਮ ਕੋਸ਼ਿਸ਼ ਹੈ, ਪਰ ਅਫ਼ਸੋਸ ਇਸ ਗਠਜੋੜ ਨੂੰ ਹੁਣ ਕਦੇ ਵੀ ਪੰਜਾਬ ਵਾਸੀ ਕਬੂਲ ਨਹੀਂ ਕਰਨਗੇ। ਜਿਸ ਪ੍ਰਕਾਰ ਸ਼ੋਸ਼ਲ ਮੀਡੀਆ ’ਤੇ ਸੂਬਾ ਵਾਸੀ ਲਗਾਤਾਰ ਅਕਾਲੀ-ਭਾਜਪਾ ਗਠਜੋੜ ਦੀ ਖਿੱਲੀ ਉਡਾਉਂਦੇ ਹੋਏ ਗਠਜੋੜ ਦੀਆਂ ਦੋਨਾਂ ਧਿਰਾਂ ਦੇ ਪਿਛਲੇ ਸਮੇਂ ਵੱਖ ਵੱਖ ਆਗੂਆਂ ਦੇ ਆਪਸੀ ਵਿਰੋਧੀ ਬਿਆਨਬਾਜ਼ੀ ਦੀਆਂ ਰੀਲਾਂ ਪੋਸਟ ਕਰਕੇ ਮਜ਼ਾਕ ਉਡਾ ਰਹੇ ਹਨ, ਉਸ ਤੋਂ ਸਪੱਸ਼ਟ ਹੋ ਰਿਹਾ ਹੈ ਕਿ ਪੰਜਾਬ ਵਾਸੀ ਇਸ ਗਠਜੋੜ ਨੂੰ ਪੰਜਾਬ ਲਈ ਘਾਤਕ ਮੰਨਦੇ ਹੋਏ ਅੱਗਲੇ ਸਾਲ ਹੋਣ ਜਾ ਰਹੀਆਂ ਅਸੰਬਲੀ ਚੋਣਾਂ ’ਚ ਕੀ ਹਾਲ ਕਰਨਗੇ ।
ਪਿਛਲੀ ਖ਼ਬਰ ਪੰਜਾਬ ਦੇ ਲੋਕ ਕਾਂਗਰਸ ਪਾਰਟੀ ਨੂੰ ਸੱਤਾ ਸੌਂਪਣ ਲਈ ਵਿਧਾਨ ਸਭਾ ਚੋਣਾਂ ਦੀ ਉਡੀਕ ਰਹੇ - ਭਲਾਈਪੁਰ ਅਗਲੀ ਖ਼ਬਰ ਹਵਾਈ ਫਾਇਰ ਕਰਨ ’ਤੇ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।