27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸੰਵਿਧਾਨ ਪ੍ਰਤੀ ਸ਼ਰਧਾ ਤੇ ਵਫ਼ਾਦਾਰੀ ਰੱਖਣ ਦਾ ਦਿਵਾਇਆ ਪ੍ਰਣ

ਤਰਨ ਤਾਰਨ , 27 ਨਵੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਡਿਪਟੀ ਕਮਿਸ਼ਨਰ ਡਾ. ਨਿਰਮਲ ਓਸੇਪਚਨ ਦੀ ਅਗਵਾਈ ਹੇਠ ਸੰਵਿਧਾਨ ਦਿਵਸ ਮਨਾਇਆ ਗਿਆ।

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸੰਵਿਧਾਨ ਪ੍ਰਤੀ ਸ਼ਰਧਾ ਅਤੇ ਵਫ਼ਾਦਾਰੀ ਰੱਖਣ ਦਾ ਪ੍ਰਣ ਦਿਵਾਉਂਦੇ ਹੋਏ ਡਿਪਟੀ ਕਮਿਸ਼ਨਰ ਡਾ. ਨਿਰਮਲ ਓਸੇਪਚਨ। ਤਸਵੀਰ: ਲਵਲੀ 28-11-2026
ਤਰਨ ਤਾਰਨ , 27 ਨਵੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਡਿਪਟੀ ਕਮਿਸ਼ਨਰ ਡਾ. ਨਿਰਮਲ ਓਸੇਪਚਨ ਦੀ ਅਗਵਾਈ ਹੇਠ ਸੰਵਿਧਾਨ ਦਿਵਸ ਮਨਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸੰਵਿਧਾਨ ਸੰਵਿਧਾਨ ਪ੍ਰਤੀ ਸਮਰਪਿਤ ਰਹਿਣ ਦਾ ਪ੍ਰਣ ਦਿਵਾਇਆ ਗਿਆ। ਇਸ ਦੌਰਾਨ ਸੰਵਿਧਾਨ ਪ੍ਰਤੀ ਸੱਚੀ ਸ਼ਰਧਾ ਅਤੇ ਵਫਾਦਾਰੀ ਰੱਖਣ, ਕਾਨੂੰਨ ਦੁਆਰਾ ਸਥਾਪਿਤ ਭਾਰਤ ਦੀ ਪ੍ਰਭੂਸਤਾ ਤੇ ਅਖੰਡਤਾ ਨੂੰ ਬਰਕਰਾਰ ਰੱਖਣ, ਆਪਣੇ ਅਹੁਦੇ ਦੇ ਕਾਰਜਾਂ ਨੂੰ ਬਿਨਾਂ ਕਿਸੇ ਭੇਦਭਾਵ ਦੇ, ਵਫ਼ਾਦਾਰੀ ਤੇ ਇਮਾਨਦਾਰੀ ਨਾਲ ਨਿਭਾਉਣ ਦਾ ਪ੍ਰਣ ਲਿਆ ਗਿਆ। ਇਸ ਮੌਕੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਇਹ ਪ੍ਰਣ ਵੀ ਦਿਵਾਇਆ ਗਿਆ ਕਿ ਉਹ ਸਭ ਰਾਸ਼ਟਰੀ ਏਕਤਾ ਤੇ ਅਖੰਡਤਾ ਬਰਕਰਾਰ ਰੱਖਣ ਵਾਸਤੇ ਆਪਸੀ ਭਾਈਚਾਰਾ ਵਧਾਉਣ ਲਈ ਆਪਣਾ ਯੋਗਦਾਨ ਪਾਉਣਗੇ। ਇਸ ਮੌਕੇ ਇਹ ਪ੍ਰਣ ਵੀ ਲਿਆ ਗਿਆ ਕਿ ਅਸੀਂ ਸਮਾਜਿਕ, ਆਰਥਿਕ ਤੇ ਰਾਜਨੀਤਿਕ ਨਿਆਂ, ਵਿਚਾਰ, ਅਭਿਵਿਅਕਤੀ, ਵਿਸ਼ਵਾਸ, ਧਰਮ ਤੇ ਪੂਜਾ ਦੀ ਸੁਤੰਤਰਤਾ, ਪ੍ਰਤਿਸ਼ਠਾ ਵਾਸਤੇ ਸਮਾਨ ਅਵਸਰ ਪ੍ਰਦਾਨ ਕਰਾਉਣ ਲਈ ਸੰਵਿਧਾਨ ਪ੍ਰਤੀ ਸਮਰਪਿਤ ਹੋਵਾਂਗੇ।
ਪਿਛਲੀ ਖ਼ਬਰ ਅਕਾਲ ਅਕੈਡਮੀ ਰਾਮਪੁਰ ਨਰੋਤਮਪੁਰ ਵਿਖੇ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਅਗਲੀ ਖ਼ਬਰ ਪੰਜਾਬ ਦੇ ਲੋਕ ਕਾਂਗਰਸ ਪਾਰਟੀ ਨੂੰ ਸੱਤਾ ਸੌਂਪਣ ਲਈ ਵਿਧਾਨ ਸਭਾ ਚੋਣਾਂ ਦੀ ਉਡੀਕ ਰਹੇ - ਭਲਾਈਪੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।