ਵਿਰੋਧੀ ਪਾਰਟੀਆਂ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਮਹਿਲਾ ਰਾਖਵਾਂਕਰਨ ਤੇ ਹੱਦਬੰਦੀ ਬਿੱਲ ਦਾ ਸਮਰਥਨ ਕਰਨ - ਭਰੋਵਾਲ
ਤਰਨ ਤਾਰਨ, 28 ਨਵੰਬਰ (ਹਰਿੰਦਰ ਸਿੰਘ)–ਭਾਰਤੀ ਜਨਤਾ ਪਾਰਟੀ ਪੰਜਾਬ ਦੀ ਪ੍ਰਦੇਸ਼ ਕਾਰਜਕਾਰਨੀ ਕਮੇਟੀ ਦੇ ਮੈਂਬਰ ਰਮਨਦੀਪ ਸਿੰਘ ਭਰੋਵਾਲ ਨੇ ਪਿੰਡ ਬਾਠ ਵਿਖੇ ਵਰਕਰਾਂ ਨਾਲ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਵਲੋਂ ਮਹਿਲਾਵਾਂ ਦੀ ਸੰਸਦੀ ਨੁਮਾਇੰਦਗੀ ਵਧਾਉਣ ਅਤੇ ਲੋਕ ਸਭਾ ਤੇ ਵਿਧਾਨ ਸਭਾਵਾਂ ਵਿਚ 33 ਫ਼ੀਸਦੀ ਮਹਿਲਾ ਰਾਖਵਾਂਕਰਨ ਨੂੰ ਅਮਲੀ ਰੂਪ ਦੇਣ ਲਈ ਕੀਤੀ ਜਾ ਰਹੀ ਪਹਿਲ ਦੇਸ਼ ਦੀ ਲੋਕਤੰਤਰੀ ਪ੍ਰਣਾਲੀ ਵਿਚ ਮਹਿਲਾਵਾਂ ਦੀ ਭਾਗੀਦਾਰੀ ਵਧਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ। ਭਰੋਵਾਲ ਨੇ ਕਿਹਾ ਕਿ ਮਹਿਲਾਵਾਂ ਨੂੰ ਰਾਜਨੀਤਿਕ ਅਤੇ ਨੀਤੀਗਤ ਫ਼ੈਸਲਿਆਂ ਵਿਚ ਬਰਾਬਰ ਦੀ ਭੂਮਿਕਾ ਦੇਣ ਨਾਲ ਦੇਸ਼ ਦੇ ਲੋਕਤੰਤਰ ਨੂੰ ਹੋਰ ਸਮਾਵੇਸ਼ੀ ਬਣਾਉਣ ਦੇ ਮੌਕੇ ਮਿਲਣਗੇ।
ਤਰਨ ਤਾਰਨ, 28 ਨਵੰਬਰ (ਹਰਿੰਦਰ ਸਿੰਘ)–ਭਾਰਤੀ ਜਨਤਾ ਪਾਰਟੀ ਪੰਜਾਬ ਦੀ ਪ੍ਰਦੇਸ਼ ਕਾਰਜਕਾਰਨੀ ਕਮੇਟੀ ਦੇ ਮੈਂਬਰ ਰਮਨਦੀਪ ਸਿੰਘ ਭਰੋਵਾਲ ਨੇ ਪਿੰਡ ਬਾਠ ਵਿਖੇ ਵਰਕਰਾਂ ਨਾਲ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਵਲੋਂ ਮਹਿਲਾਵਾਂ ਦੀ ਸੰਸਦੀ ਨੁਮਾਇੰਦਗੀ ਵਧਾਉਣ ਅਤੇ ਲੋਕ ਸਭਾ ਤੇ ਵਿਧਾਨ ਸਭਾਵਾਂ ਵਿਚ 33 ਫ਼ੀਸਦੀ ਮਹਿਲਾ ਰਾਖਵਾਂਕਰਨ ਨੂੰ ਅਮਲੀ ਰੂਪ ਦੇਣ ਲਈ ਕੀਤੀ ਜਾ ਰਹੀ ਪਹਿਲ ਦੇਸ਼ ਦੀ ਲੋਕਤੰਤਰੀ ਪ੍ਰਣਾਲੀ ਵਿਚ ਮਹਿਲਾਵਾਂ ਦੀ ਭਾਗੀਦਾਰੀ ਵਧਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ। ਭਰੋਵਾਲ ਨੇ ਕਿਹਾ ਕਿ ਮਹਿਲਾਵਾਂ ਨੂੰ ਰਾਜਨੀਤਿਕ ਅਤੇ ਨੀਤੀਗਤ ਫ਼ੈਸਲਿਆਂ ਵਿਚ ਬਰਾਬਰ ਦੀ ਭੂਮਿਕਾ ਦੇਣ ਨਾਲ ਦੇਸ਼ ਦੇ ਲੋਕਤੰਤਰ ਨੂੰ ਹੋਰ ਸਮਾਵੇਸ਼ੀ ਬਣਾਉਣ ਦੇ ਮੌਕੇ ਮਿਲਣਗੇ। ਮਹਿਲਾਵਾਂ ਅੱਜ ਹਰ ਖੇਤਰ ਵਿਚ ਆਪਣੀ ਯੋਗਤਾ ਅਤੇ ਸਮਰੱਥਾ ਦਾ ਲੋਹਾ ਮਨਵਾ ਰਹੀਆਂ ਹਨ, ਇਸ ਲਈ ਉਨ੍ਹਾਂ ਨੂੰ ਦੇਸ਼ ਦੀ ਸੰਸਦ ਅਤੇ ਵਿਧਾਨ ਸਭਾਵਾਂ ਵਿਚ ਵਧੇਰੇ ਨੁਮਾਇੰਦਗੀ ਮਿਲਣਾ ਸਮੇਂ ਦੀ ਲੋੜ ਹੈ। ਭਰੋਵਾਲ ਨੇ ਦੱਸਿਆ ਕਿ ਮੌਜੂਦਾ ਲੋਕ ਸਭਾ ਵਿੱਚ 543 ਚੁਣੀਆਂ ਹੋਈਆਂ ਸੀਟਾਂ ਹਨ, ਜਦਕਿ ਪ੍ਰਸਤਾਵਿਤ ਸੰਵਿਧਾਨਕ ਸੋਧ ਤਹਿਤ ਲੋਕ ਸਭਾ ਦੀ ਕੁੱਲ ਗਿਣਤੀ ਵੱਧ ਤੋਂ ਵੱਧ 850 ਤੱਕ ਕਰਨ ਦੀ ਵਿਵਸਥਾ ਦਾ ਪ੍ਰਸਤਾਵ ਹੈ। ਇਸ ਨਾਲ ਸੰਸਦ ਵਿੱਚ ਲੋਕਾਂ ਦੀ ਨੁਮਾਇੰਦਗੀ ਵਧਾਉਣ ਅਤੇ ਮਹਿਲਾਵਾਂ ਲਈ 33 ਫ਼ੀਸਦੀ ਰਾਖਵਾਂਕਰਨ ਲਾਗੂ ਕਰਨ ਦੀ ਪ੍ਰਕਿਰਿਆ ਨੂੰ ਅੱਗੇ ਵਧਾਉਣ ਦਾ ਰਾਹ ਖੁੱਲ੍ਹ ਸਕਦਾ ਹੈ। ਭਰੋਵਾਲ ਨੇ ਕਿਹਾ ਕਿ ਪ੍ਰਸਤਾਵ ਦਾ ਇੱਕ ਹੋਰ ਮਹੱਤਵਪੂਰਨ ਪਹਿਲੂ ਸੂਬਿਆਂ ਵਿਚਕਾਰ ਲੋਕ ਸਭਾ ਸੀਟਾਂ ਦੇ ਮੌਜੂਦਾ ਅਨੁਪਾਤ ਨੂੰ ਸੁਰੱਖਿਅਤ ਰੱਖਣ ਨਾਲ ਸਬੰਧਤ ਹੈ। ਇਸ ਨਾਲ ਸੂਬਿਆਂ ਦੀ ਨੁਮਾਇੰਦਗੀ ਦੇ ਸੰਤੁਲਨ ਨੂੰ ਕਾਇਮ ਰੱਖਣ ਦੀ ਵਿਵਸਥਾ ਵੀ ਪ੍ਰਸਤਾਵਿਤ ਕੀਤੀ ਗਈ ਹੈ। ਇਸ ਮੌਕੇ ਉਨ੍ਹਾਂ ਨਾਲ ਸੁਭਾਸ਼ ਚੰਦਰ ਬਾਠ, ਸਰਕਲ ਜਨਰਲ ਸਕੱਤਰ ਨਿਸ਼ਾਨ ਸਿੰਘ, ਮੀਤ ਪ੍ਰਧਾਨ ਸਰਬਜੀਤ ਸਿੰਘ, ਬਲਵਿੰਦਰ ਸਿੰਘ ਰੈਸ਼ੀਆਣਾ, ਮਹਿੰਦਰ ਸਿੰਘ, ਛਿੰਦਰ ਸਿੰਘ, ਕੁਲਦੀਪ ਸਿੰਘ, ਬਲਕਾਰ ਸਿੰਘ ਵਰਿੰਦਰਪਾਲ ਸਿੰਘ ਖਡੂਰ ਸਾਹਿਬ ਹਾਜ਼ਰ ਸਨ।