30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਅਕਾਲੀ-ਭਾਜਪਾ ਦੀ ਮੋਗਾ ਵਿਖੇ ਹੋਣ ਵਾਲੀ ਰੈਲੀ ਸੰਬੰਧੀ ਜਲਾਲਉਸਮਾ ਨੇ ਕੀਤੀ ਮੀਟਿੰਗ

ਮੀਆਂਵਿੰਡ, 29 ਨਵੰਬਰ (ਗੁਰਪ੍ਰਤਾਪ ਸਿੰਘ ਸੰਧੂ)- 8 ਦਸੰਬਰ ਨੂੰ ਮੋਗਾ ਵਿਖੇ ਸਵ. ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਨ ਵਾਲੇ ਦਿਨ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਭਾਰਤੀ ਜਨਤਾ ਪਾਰਟੀ ਵਲੋਂ ਸਾਂਝੇ ਤੌਰ ’ਤੇ ਕਰਵਾਈ ਜਾ ਰਹੀ ਰੈਲੀ ਸੰਬੰਧੀ ਸਾਬਕਾ ਵਿਧਾਇਕ ਬਲਜੀਤ ਸਿੰਘ ਜਲਾਲਉਸਮਾ ਨੇ ਸਰਕਲ ਪ੍ਰਧਾਨ ਪਲਵਿੰਦਰ ਸਿੰਘ ਮੀਆਂਵਿੰਡ ਦੇ ਗ੍ਰਹਿ ਵਿਖੇ ਅਕਾਲੀ ਆਗੂਆਂ ਨਾਲ ਮੀਟਿੰਗ ਕੀਤੀ।

ਅਕਾਲੀ-ਭਾਜਪਾ ਵਲੋਂ ਕਰਵਾਈ ਜਾ ਰਹੀ ਰੈਲੀ ਸੰਬੰਧੀ ਮੀਟਿੰਗ ਉਪਰੰਤ ਗੱਲਬਾਤ ਕਰਦੇ ਹੋਏ ਜਲਾਲਉਸਮਾ ਨਾਲ ਕਸ਼ਮੀਰ ਸਿੰਘ ਗਗੜੇਵਾਲ, ਪਲਵਿੰਦਰ ਸਿੰਘ ਮੀਆਂਵਿੰਡ, ਸਰਵਣ ਸਿੰਘ ਤਖ਼ਤੂਚੱਕ ਆਦਿ। ਤਸਵੀਰ: ਸੰਧੂ 30-11-2026
ਮੀਆਂਵਿੰਡ, 29 ਨਵੰਬਰ (ਗੁਰਪ੍ਰਤਾਪ ਸਿੰਘ ਸੰਧੂ)- 8 ਦਸੰਬਰ ਨੂੰ ਮੋਗਾ ਵਿਖੇ ਸਵ. ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਨ ਵਾਲੇ ਦਿਨ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਭਾਰਤੀ ਜਨਤਾ ਪਾਰਟੀ ਵਲੋਂ ਸਾਂਝੇ ਤੌਰ ’ਤੇ ਕਰਵਾਈ ਜਾ ਰਹੀ ਰੈਲੀ ਸੰਬੰਧੀ ਸਾਬਕਾ ਵਿਧਾਇਕ ਬਲਜੀਤ ਸਿੰਘ ਜਲਾਲਉਸਮਾ ਨੇ ਸਰਕਲ ਪ੍ਰਧਾਨ ਪਲਵਿੰਦਰ ਸਿੰਘ ਮੀਆਂਵਿੰਡ ਦੇ ਗ੍ਰਹਿ ਵਿਖੇ ਅਕਾਲੀ ਆਗੂਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਗੱਲਬਾਤ ਕਰਦਿਆਂ ਜਲਾਲਉਸਮਾ ਨੇ ਕਿਹਾ ਕਿ ਇਸ ਰੈਲੀ ਵਿਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰ ਦੇ ਹੋਰ ਸੀਨੀਅਰ ਆਗੂ ਇਸ ਰੈਲੀ ਵਿਚ ਸ਼ਾਮਿਲ ਹੋ ਰਹੇ ਹਨ। ਉਨ੍ਹਾਂ ਵਰਕਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਹਾ ਕਿ ਲੰਮੇ ਸਮੇਂ ਬਾਅਦ ਦੋਹਾਂ ਪਾਰਟੀਆਂ ਵਲੋਂ ਕਰਵਾਈ ਜਾ ਰਹੀ ਰੈਲੀ ਵਿਚ ਜਰੂਰ ਸ਼ਾਮਿਲ ਹੋਵੋ। ਇਸ ਮੌਕੇ ਜਨਰਲ ਕੌਂਸਲ ਮੈਂਬਰ ਕਸ਼ਮੀਰ ਸਿੰਘ ਗਗੜੇਵਾਲ, ਸਰਕਲ ਪ੍ਰਧਾਨ ਪਲਵਿੰਦਰ ਸਿੰਘ ਮੀਆਂਵਿੰਡ, ਸਰਕਲ ਪ੍ਰਧਾਨ ਸਾਬਕਾ ਸਰਪੰਚ ਸੁਖਵੰਤ ਸਿੰਘ ਮੱਲ੍ਹਾ, ਜਨਰਲ ਕੌਂਸਲ ਮੈਂਬਰ ਸਰਪੰਚ ਸਰਵਣ ਸਿੰਘ ਤਖਤੂਚੱਕ, ਸਾਬਕਾ ਸਰਪੰਚ ਕੁਲਵੰਤ ਸਿੰਘ ਭਲਾਈਪੁਰ, ਫ਼ਕੀਰ ਸਿੰਘ ਸੋਨਾ ਭਲਾਈਪੁਰ, ਪੂਰਨ ਸਿੰਘ ਖਲਚੀਆਂ, ਸਾਬਕਾ ਮੈਂਬਰ ਰਣਜੀਤ ਸਿੰਘ ਰਾਣਾ ਮੀਆਂਵਿੰਡ, ਜਥੇਦਾਰ ਸਰਦੂਲ ਸਿੰਘ ਮੀਆਂਵਿੰਡ, ਸਰਕਲ ਪ੍ਰਧਾਨ ਸਤਪਾਲ ਸਿੰਘ ਨੱਥੋਕੇ, ਮਨਜੀਤ ਸਿੰਘ ਮੀਆਂਵਿੰਡ, ਨਿਰਮਲ ਸਿੰਘ ਮੀਆਂਵਿੰਡ, ਐਸ.ਸੀ. ਸੈੱਲ ਦੇ ਸਰਕਲ ਪ੍ਰਧਾਨ ਹੀਰਾ ਸਿੰਘ ਗਗੜੇਵਾਲ, ਕਾਬਲ ਸਿੰਘ ਜਲਾਲਾਬਾਦ, ਨੰਬਰਦਾਰ ਕਸ਼ਮੀਰ ਸਿੰਘ ਜਲਾਲਾਬਾਦ, ਰਣਜੀਤ ਸਿੰਘ ਜਲਾਲਾਬਾਦ, ਸੁਖਦੇਵ ਸਿੰਘ ਮੀਆਂਵਿੰਡ, ਵਜ਼ੀਰ ਸਿੰਘ ਭਲਾਈਪੁਰ, ਮੱਸਾ ਸਿੰਘ ਬੋਦੇਵਾਲ, ਅਮਰਜੀਤ ਘੱਗੇ, ਬੀਰਾ ਸਿੰਘ, ਸਾਬਕਾ ਸਰਪੰਚ ਬਲਬੀਰ ਸਿੰਘ ਭਲੋਜਲਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲਿਜਾਣ ’ਤੇ ਇਕ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਵਿਧਾਇਕ ਹਰਮੀਤ ਸਿੰਘ ਸੰਧੂ ਵਲੋਂ ਤਰਨ ਤਾਰਨ ਵਿਖੇ ਨਵੀਂ ਗਊਸ਼ਾਲਾ ਦਾ ਕੀਤਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।