30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲਿਜਾਣ ’ਤੇ ਇਕ ਨੌਜਵਾਨ ਖ਼ਿਲਾਫ਼ ਮਾਮਲਾ ਦਰਜ

ਤਰਨ ਤਾਰਨ, 29 ਨਵੰਬਰ (ਇਕਬਾਲ ਸਿੰਘ ਸੋਢੀ)–ਇਕ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲਿਜਾਣ ’ਤੇ ਥਾਣਾ ਹਰੀਕੇ ਦੀ ਪੁਲਿਸ ਵਲੋਂ ਇਕ ਨੌਜਵਾਨ ਖਿਲਾਫ ਮਾਮਲਾ ਦਰਜ ਕੀਤਾ ਹੈ। ਇਸ ਸੰਬੰਧੀ ਪਿੰਡ ਮਰਹਾਣਾ ਦੀ ਰਹਿਣ ਵਾਲੀ ਇਕ ਔਰਤ ਨੇ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੀ ਲੜਕੀ, ਜਿਸ ਦੀ ਉਮਰ ਕਰੀਬ 14 ਸਾਲ ਹੈ ਅਤੇ ਇਕ ਸਰਕਾਰੀ ਸਕੂਲ ਵਿਚ 9ਵੀਂ ਕਲਾਸ ਵਿਚ ਪੜ੍ਹਦੀ ਹੈ।

ਅਜੀਤ ਡੈਸਕ 30-11-2026
ਤਰਨ ਤਾਰਨ, 29 ਨਵੰਬਰ (ਇਕਬਾਲ ਸਿੰਘ ਸੋਢੀ)–ਇਕ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲਿਜਾਣ ’ਤੇ ਥਾਣਾ ਹਰੀਕੇ ਦੀ ਪੁਲਿਸ ਵਲੋਂ ਇਕ ਨੌਜਵਾਨ ਖਿਲਾਫ ਮਾਮਲਾ ਦਰਜ ਕੀਤਾ ਹੈ। ਇਸ ਸੰਬੰਧੀ ਪਿੰਡ ਮਰਹਾਣਾ ਦੀ ਰਹਿਣ ਵਾਲੀ ਇਕ ਔਰਤ ਨੇ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੀ ਲੜਕੀ, ਜਿਸ ਦੀ ਉਮਰ ਕਰੀਬ 14 ਸਾਲ ਹੈ ਅਤੇ ਇਕ ਸਰਕਾਰੀ ਸਕੂਲ ਵਿਚ 9ਵੀਂ ਕਲਾਸ ਵਿਚ ਪੜ੍ਹਦੀ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਲੜਕੀ 25 ਨਵੰਬਰ 2026 ਨੂੰ ਵਕਤ ਸ਼ਾਮ ਚਾਰ ਵਜੇ ਕਿਸੇ ਕੰਮ ਦੇ ਸੰਬੰਧ ਵਿਚ ਹਰੀਕੇ ਗਈ ਸੀ, ਜੋ ਰਾਤ ਤੱਕ ਵਾਪਸ ਘਰ ਨਹੀ ਆਈ ਸੀ, ਜਿਸ ਦੀ ਉਹ ਭਾਲ ਕਰਦੀ ਰਹੀ ਹਾਂ, ਪਰ ਨਹੀਂ ਮਿਲੀ ਸੀ। ਉਸ ਨੂੰ ਹੁਣ ਪਤਾ ਲੱਗਾ ਕਿ ਉਸਦੇ ਰਿਸ਼ਤੇ ਵਿਚ ਭਣੇਵਾ ਦਲਜੀਤ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਵਲਟੋਹਾ ਮੇਰੀ ਲੜਕੀ ਨੂੰ ਬੂਹ ਪੁਲ ਹਰੀਕੇ ਵਿਖੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਇਆ ਸੀ ਤੇ ਲੜਕੀ ਮਲਕੀਤ ਕੌਰ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਆਪਣੇ ਨਾਲ ਲੈ ਗਿਆ ਹੈ। ਇਸ ਸੰਬੰਧੀ ਏ.ਐਸ.ਆਈ. ਸੁਖਦੇਵ ਸਿੰਘ ਨੇ ਮਾਮਲੇ ਦੀ ਜਾਂਚ ਕਰਦਿਆਂ ਦਲਜੀਤ ਸਿੰਘ ਵਾਸੀ ਵਲਟੋਹਾ ਦੇ ਖਿਲਾਫ ਮਾਮਲਾ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਕੇਂਦਰੀ ਜੇਲ੍ਹ ਗੋਇੰਦਵਾਲ ਵਿਚੋਂ ਮੋਬਾਈਲ, ਬੀੜੀਆਂ, ਤੰਬਾਕੂ ਦੀਆਂ ਪੁੜੀਆਂ ਤੇ ਹੋਰ ਸਾਮਾਨ ਬਰਾਮਦ ਅਗਲੀ ਖ਼ਬਰ ਅਕਾਲੀ-ਭਾਜਪਾ ਦੀ ਮੋਗਾ ਵਿਖੇ ਹੋਣ ਵਾਲੀ ਰੈਲੀ ਸੰਬੰਧੀ ਜਲਾਲਉਸਮਾ ਨੇ ਕੀਤੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।