30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਦੇ ਵਿਦਿਆਰਥੀਆਂ ਨੇ ਰਾਜ ਪੱਧਰੀ ਸੁਰ-ਸੰਗਮ ਗਰੁੱਪ ਗਾਇਨ ਮੁਕਾਬਲੇ ਵਿਚ ਪ੍ਰਾਪਤ ਕੀਤਾ ਪਹਿਲਾ ਸਥਾਨ

ਗੋਇੰਦਵਾਲ ਸਾਹਿਬ, 29 ਨਵੰਬਰ (ਸਕੱਤਰ ਸਿੰਘ ਅਟਵਾਲ)-ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਲਈ ਇਹ ਬੜੇ ਮਾਣ ਅਤੇ ਖੁਸ਼ੀ ਦੀ ਗੱਲ ਹੈ ਕਿ ਸੰਸਥਾ ਦੇ ਵਿਦਿਆਰਥੀਆਂ ਨੇ ਜਲੰਧਰ ਵਿਖੇ ਕਰਵਾਏ ਗਏ ‘ਨੌਵੇਂ ਏ. ਪੀ.

ਡਾਇਰੈਕਟਰ ਡਾ. ਜਤਿੰਦਰਪਾਲ ਸਿੰਘ ਰੰਧਾਵਾ ਅਤੇ ਪ੍ਰਿੰਸੀਪਲ ਮਨੀਸ਼ਾ ਸੂਦ ਨਾਲ ਯਾਦਗਾਰੀ ਤਸਵੀਰ ਖਿਚਵਾਉਣ ਸਮੇਂ ਵਿਦਿਆਰਥੀ। ਤਸਵੀਰ: ਅਟਵਾਲ 30-11-2026
ਗੋਇੰਦਵਾਲ ਸਾਹਿਬ, 29 ਨਵੰਬਰ (ਸਕੱਤਰ ਸਿੰਘ ਅਟਵਾਲ)-ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਲਈ ਇਹ ਬੜੇ ਮਾਣ ਅਤੇ ਖੁਸ਼ੀ ਦੀ ਗੱਲ ਹੈ ਕਿ ਸੰਸਥਾ ਦੇ ਵਿਦਿਆਰਥੀਆਂ ਨੇ ਜਲੰਧਰ ਵਿਖੇ ਕਰਵਾਏ ਗਏ ‘ਨੌਵੇਂ ਏ.ਪੀ.ਜੇ. ਜ਼ੈਨਿਥ’ ਤਹਿਤ ਰਾਜ ਪੱਧਰੀ ਮੁਕਾਬਲਿਆਂ ਦੌਰਾਨ ‘ਸੁਰ-ਸੰਗਮ’ ਗਰੁੱਪ ਗਾਇਨ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਪ੍ਰਾਪਤ ਕਰਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ। ਇਸ ਮੁਕਾਬਲੇ ਵਿਚ ਸਕੂਲ ਦੇ ਵਿਦਿਆਰਥੀਆਂ ਤਨਵੀਰ ਕੌਰ (ਜਮਾਤ ਨੌਵੀਂ), ਅਰਪਨਪ੍ਰੀਤ ਕੌਰ (ਜਮਾਤ ਦੱਸਵੀਂ), ਏਕਨੂਰਪ੍ਰੀਤ ਕੌਰ (ਜਮਾਤ ਦੱਸਵੀਂ), ਜੈਸਮੀਨ ਕੌਰ (ਜਮਾਤ ਬਾਰ੍ਹਵੀਂ), ਜਸ਼ਨਪ੍ਰੀਤ ਕੌਰ (ਜਮਾਤ ਦੱਸਵੀਂ), ਹਰਲੀਨ ਕੌਰ (ਜਮਾਤ ਦੱਸਵੀਂ), ਖੁਸ਼ਪ੍ਰੀਤ ਕੌਰ (ਜਮਾਤ ਅੱਠਵੀਂ), ਯੁਵਰਾਜ ਸਿੰਘ (ਜਮਾਤ ਅੱਠਵੀਂ), ਦਿਲਦੀਪ ਸਿੰਘ (ਜਮਾਤ ਸੱਤਵੀਂ) ਅਤੇ ਨਵਕੀਰਤ ਸਿੰਘ (ਜਮਾਤ ਨੌਵੀਂ) ਨੇ ਭਾਗ ਲਿਆ। ਵਿਦਿਆਰਥੀਆਂ ਨੇ ਆਪਣੀ ਸੁਰੀਲੀ ਆਵਾਜ਼, ਸੁਰਾਂ ਦੀ ਸ਼ੁੱਧਤਾ, ਤਾਲਮੇਲ ਅਤੇ ਪ੍ਰਭਾਵਸ਼ਾਲੀ ਪੇਸ਼ਕਾਰੀ ਰਾਹੀਂ ਸਰੋਤਿਆਂ ਦਾ ਮਨ ਮੋਹ ਲਿਆ। ਉਨ੍ਹਾਂ ਦੀ ਮਿਹਨਤ, ਲਗਨ ਅਤੇ ਸੰਗੀਤ ਪ੍ਰਤੀ ਸਮਰਪਣ ਨੇ ਉਨ੍ਹਾਂ ਨੂੰ ਇਸ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕਰਨ ਵਿੱਚ ਸਫ਼ਲ ਬਣਾਇਆ। ‘ਏ.ਪੀ.ਜੇ. ਜ਼ੈਨਿਥ’ ਇਕ ਰਾਜ ਪੱਧਰੀ ਪ੍ਰੋਗਰਾਮ ਸੀ, ਜਿਸ ਵਿਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੂੰ ਆਪਣੀ ਕਲਾਤਮਕ ਪ੍ਰਤਿਭਾ, ਸਿਰਜਣਾਤਮਕ ਯੋਗਤਾ ਅਤੇ ਹੁਨਰ ਦਾ ਪ੍ਰਦਰਸ਼ਨ ਕਰਨ ਦਾ ਮੌਕਾ ਮਿਲਦਾ ਹੈ। ‘ਸੁਰ-ਸੰਗਮ’ ਗਰੁੱਪ ਗਾਇਨ ਮੁਕਾਬਲੇ ਵਿਚ ਵਿਦਿਆਰਥੀਆਂ ਨੇ ਆਪਣੀ ਸਮੂਹਿਕ ਪੇਸ਼ਕਾਰੀ ਰਾਹੀਂ ਸੰਗੀਤ ਦੀ ਸੁੰਦਰਤਾ ਅਤੇ ਸੱਭਿਆਚਾਰਕ ਵਿਰਾਸਤ ਨੂੰ ਬਾਖੂਬੀ ਪੇਸ਼ ਕੀਤਾ। ਇਸ ਪ੍ਰਾਪਤੀ ਵਿਚ ਸੰਗੀਤ ਅਧਿਆਪਕ ਹਰਜੀਤ ਸਿੰਘ ਦੀ ਯੋਗ ਅਗਵਾਈ, ਪ੍ਰੇਰਨਾ ਅਤੇ ਨਿਰੰਤਰ ਮਿਹਨਤ ਨੇ ਅਹਿਮ ਭੂਮਿਕਾ ਨਿਭਾਈ। ਸੰਸਥਾ ਦੇ ਡਾਇਰੈਕਟਰ ਡਾ. ਜਤਿੰਦਰਪਾਲ ਸਿੰਘ ਰੰਧਾਵਾ ਅਤੇ ਪ੍ਰਿੰਸੀਪਲ ਮਨੀਸ਼ਾ ਸੂਦ ਨੇ ਜੇਤੂ ਵਿਦਿਆਰਥੀਆਂ ਅਤੇ ਸੰਗੀਤ ਅਧਿਆਪਕ ਹਰਜੀਤ ਸਿੰਘ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਦੀ ਮਿਹਨਤ ਅਤੇ ਅਧਿਆਪਕ ਦੇ ਸਮਰਪਣ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਹੋਰਨਾਂ ਵਿਦਿਆਰਥੀਆਂ ਨੂੰ ਵੀ ਆਪਣੀ ਪ੍ਰਤਿਭਾ ਨਿਖਾਰਨ ਅਤੇ ਵੱਖ-ਵੱਖ ਖੇਤਰਾਂ ਵਿਚ ਉੱਤਮ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕਰਦੀਆਂ ਹਨ।
ਪਿਛਲੀ ਖ਼ਬਰ ਸੈਂਟਰਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਪੱਟੀ ਦੀ ਵਿਦਿਆਰਥਣ ਸਾਨਵੀ ਨੂੰ ਮਿਲਿਆ ਬੈਸਟ ਸਟੂਡੈਂਟ ਐਵਾਰਡ ਅਗਲੀ ਖ਼ਬਰ ਨਸ਼ਾ ਵੇਚਣ ਤੋਂ ਰੋਕਣ ’ਤੇ ਇਕ ਵਿਅਕਤੀ ਦੀ ਕੀਤੀ ਕੁੱਟਮਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।