ਸੈਂਟਰਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਪੱਟੀ ਦੀ ਵਿਦਿਆਰਥਣ ਸਾਨਵੀ ਨੂੰ ਮਿਲਿਆ ਬੈਸਟ ਸਟੂਡੈਂਟ ਐਵਾਰਡ
ਪੱਟੀ, 29 ਨਵੰਬਰ (ਕੁਲਵਿੰਦਰ ਪਾਲ ਸਿੰਘ ਕਾਲੇਕੇ)–ਸੈਂਟਰਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਪੱਟੀ ਲਈ ਇਹ ਬੜੇ ਮਾਣ ਅਤੇ ਖੁਸ਼ੀ ਦੀ ਗੱਲ ਹੈ ਕਿ ਸਕੂਲ ਦੀ ਹੋਣਹਾਰ ਵਿਦਿਆਰਥਣ ਸਾਨਵੀ ਨੂੰ ਸਾਹੋਦਯਾ ਸਕੂਲਜ਼ ਕੰਪਲੈਕਸ ਅੰਮ੍ਰਿਤਸਰ ਵਲੋਂ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ‘ਬੈਸਟ ਸਟੂਡੈਂਟ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ। ਇਹ ਸਮਾਗਮ ਦਾਵਿੰਦਰਾ ਇੰਟਰਨੈਸ਼ਨਲ ਪਬਲਿਕ ਸਕੂਲ ਅੰਮ੍ਰਿਤਸਰ ਵਿਖੇ ਬਾਲ ਦਿਵਸ ਸਮਾਰੋਹ ਦੇ ਮੌਕੇ ’ਤੇ ਕਰਵਾਇਆ ਗਿਆ।
ਅਜੀਤ ਡੈਸਕ
30-11-2026