30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਆਰ.ਐਮ.ਪੀ.ਆਈ. ਵਲੋਂ 14 ਨੂੰ ਕੀਤੀ ਜਾਵੇਗੀ ਵਿਸ਼ਾਲ ਰੈਲੀ - ਦਰਾਜਕੇ

ਭਿੱਖੀਵਿੰਡ, 29 ਨਵੰਬਰ (ਬੌਬੀ)– ਭਾਰਤੀ ਇਨਕਲਾਬੀ ਮਾਰਕਸਵਾਦੀ ਦੀ ਤਹਿਸੀਲ ਕਮੇਟੀ ਪੱਟੀ ਦੀ ਪਾਰਟੀ ਦਫਤਰ ਭਿੱਖੀਵਿੰਡ ਵਿਖੇ ਮੀਟਿੰਗ ਧਰਮ ਸਿੰਘ ਪੱਟੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਚਮਨ ਲਾਲ ਦਰਾਜਕੇ, ਤਹਿਸੀਲ ਸਕੱਤਰ ਦਲਜੀਤ ਸਿੰਘ ਦਿਆਲਪੁਰਾ ਨੇ ਕਿਹਾ ਕਿ ਕਿਸਾਨਾਂ ਮਜ਼ਦੂਰਾਂ ਨੌਜਵਾਨਾ ਤੇ ਦੁਕਾਨਦਾਰਾ ਦੇ ਭਖਦੇ ਮਸਲਿਆਂ ਨੂੰ ਲੈ ਕੇ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਆਰ.

ਅਜੀਤ ਡੈਸਕ 30-11-2026
ਭਿੱਖੀਵਿੰਡ, 29 ਨਵੰਬਰ (ਬੌਬੀ)– ਭਾਰਤੀ ਇਨਕਲਾਬੀ ਮਾਰਕਸਵਾਦੀ ਦੀ ਤਹਿਸੀਲ ਕਮੇਟੀ ਪੱਟੀ ਦੀ ਪਾਰਟੀ ਦਫਤਰ ਭਿੱਖੀਵਿੰਡ ਵਿਖੇ ਮੀਟਿੰਗ ਧਰਮ ਸਿੰਘ ਪੱਟੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਚਮਨ ਲਾਲ ਦਰਾਜਕੇ, ਤਹਿਸੀਲ ਸਕੱਤਰ ਦਲਜੀਤ ਸਿੰਘ ਦਿਆਲਪੁਰਾ ਨੇ ਕਿਹਾ ਕਿ ਕਿਸਾਨਾਂ ਮਜ਼ਦੂਰਾਂ ਨੌਜਵਾਨਾ ਤੇ ਦੁਕਾਨਦਾਰਾ ਦੇ ਭਖਦੇ ਮਸਲਿਆਂ ਨੂੰ ਲੈ ਕੇ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਆਰ.ਐਮ.ਪੀ. ਆਈ ਵਲੋਂ ਮਿਤੀ 14 ਦਸੰਬਰ ਦਿਨ ਸੋਮਵਾਰ ਨੂੰ ਭਿੱਖੀਵਿੰਡ ਵਿਖੇ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ, ਜਿਸ ਦੀਆਂ ਤਿਆਰੀਆਂ ਤਹਿਸੀਲ ਪੱਟੀ ਵਿਖੇ ਪੂਰੇ ਜ਼ੋਰਾਂ ’ਤੇ ਚੱਲ ਰਹੀਆਂ ਹਨ ਹੋ ਰਹੀ। ਇਸ ਵਿਸ਼ਾਲ ਰੈਲੀ ਪ੍ਰਤੀ ਕਿਰਤੀ ਲੋਕਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਹੋ ਰਹੀ ਇਸ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਨ ਲਈ ਪਾਰਟੀ ਦੇ ਕੁੱਲ ਹਿੰਦ ਜਰਨਲ ਸਕੱਤਰ ਕਾਮਰੇਡ ਮੰਗਤ ਰਾਮ ਪਾਸਲਾ, ਸੂਬਾ ਸਕੱਤਰ ਪ੍ਰਗਟ ਸਿੰਘ ਜਾਮਾਰਾਏ ਸੰਬੋਧਨ ਕਰਨਗੇ। ਮੀਟਿੰਗ ਵਿੱਚ ਪਾਰਟੀ ਦੇ ਸੀਨੀਅਰ ਆਗੂ ਕੇਵਲ ਸਿੰਘ ਕੰਬੋਕੇ, ਜਸਵੰਤ ਸਿੰਘ ਭਿੱਖੀਵਿੰਡ, ਭਗਵੰਤ ਸਿੰਘ ਸੁਰਸਿੰਘ, ਭਜਨ ਸਿੰਘ ਮੋੜ ਲਾਜਰ ਲਾਖਣਾ ਹਾਜ਼ਰ ਸਨ।
ਪਿਛਲੀ ਖ਼ਬਰ ਸੁਸਾਇਟੀ ਵਲੋਂ ਗੁਰਦੁਆਰਾ ਸੰਤਸਰ ਹੰਸਲੀ ਸਾਹਿਬ ਅਲਾਦੀਨਪੁਰ ਵਿਖੇ ਕਰਵਾਏ ਧਾਰਮਿਕ ਮੁਕਾਬਲੇ ਅਗਲੀ ਖ਼ਬਰ ਪਿੰਡ ਪੰਜਵੜ ਖੁਰਦ ਵਿਖੇ ਕਈ ਪਰਿਵਾਰ ਭਾਜਪਾ ’ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।