02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਕਾਰੋਬਾਰੀ ਤੋਂ ਲੁਟੇਰੇ ਲੱਖਾਂ ਰੁਪਏ ਮੁੱਲ ਦੇ ਗਹਿਣੇ ਅਤੇ ਨਕਦੀ ਲੁੱਟ ਕੇ ਹੋਏ ਫ਼ਰਾਰ ਤਨਖ਼ਾਹਾਂ ਨਾ ਮਿਲਣ ’ਤੇ 5 ਨੂੰ ਕਾਲਾ ਅਧਿਆਪਕ ਦਿਵਸ ਮਨਾਉਣ ਦਾ ਐਲਾਨ

ਲੁਧਿਆਣਾ, 1 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਰਾਭਾ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਸਾਊਥ ਸਿਟੀ ਨੇੜੇ ਦੋ ਹਥਿਆਰਬੰਦ ਲੁਟੇਰੇ ਇਕ ਕਾਰੋਬਾਰੀ ਤੋਂ ਲੱਖਾਂ ਰੁਪਏ ਮੁੱਲ ਦੇ ਸੋਨੇ ਦੇ ਗਹਿਣੇ ਅਤੇ ਨਗਦੀ ਲੁੱਟ ਕੇ ਫ਼ਰਾਰ ਹੋ ਗਏ। ਪੁਲਿਸ ਵਲੋਂ ਇਸ ਸਬੰਧੀ ਯਸੂਲ ਚੋਪੜਾ ਵਾਸੀ ਕੰਟਰੀ ਹੋਮ ਦੀ ਸ਼ਿਕਾਇਤ ’ ਤੇ ਕੇਸ ਦਰਜ਼ ਕਰ ਲਿਆ ਹੈ।

ਨਗਰ ਨਿਗਮ ਵਲੋਂ ਨੂਰਵਾਲਾ ਰੋਡ ’ਤੇ ਸੀਲ ਕੀਤੀਆਂ ਗਈਆਂ ਦੁਕਾਨਾਂ। ਤਸਵੀਰ : ਸੇਵਕ ਸਿੰਘ 02-09-2026
ਲੁਧਿਆਣਾ, 1 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਰਾਭਾ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਸਾਊਥ ਸਿਟੀ ਨੇੜੇ ਦੋ ਹਥਿਆਰਬੰਦ ਲੁਟੇਰੇ ਇਕ ਕਾਰੋਬਾਰੀ ਤੋਂ ਲੱਖਾਂ ਰੁਪਏ ਮੁੱਲ ਦੇ ਸੋਨੇ ਦੇ ਗਹਿਣੇ ਅਤੇ ਨਗਦੀ ਲੁੱਟ ਕੇ ਫ਼ਰਾਰ ਹੋ ਗਏ। ਪੁਲਿਸ ਵਲੋਂ ਇਸ ਸਬੰਧੀ ਯਸੂਲ ਚੋਪੜਾ ਵਾਸੀ ਕੰਟਰੀ ਹੋਮ ਦੀ ਸ਼ਿਕਾਇਤ ’ ਤੇ ਕੇਸ ਦਰਜ਼ ਕਰ ਲਿਆ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੀ ਰਾਤ ਉਹ ਆਪਣੀ ਕਾਰ ’ਤੇ ਆਪਣੇ ਦੋਸਤ ਆਰੀਅਨ ਨਈਅਰ ਨਾਲ ਜਾ ਰਿਹਾ ਸੀ ਕਿ ਸਾਊਥ ਸਿਟੀ ਨੇੜੇ ਉਸ ਦੀ ਕਾਰ ਨੂੰ ਲੁਟੇਰਿਆਂ ਨੇ ਪਹਿਲੇ ਪੱਥਰ ਮਾਰ ਦਿੱਤਾ, ਜਦੋਂ ਉਹ ਚੈੱਕ ਕਰਨ ਲਈ ਕਾਰ ਤੋਂ ਬਾਹਰ ਆਇਆ ਅਤੇ ਇਸ ਦੌਰਾਨ ਦੋ ਲੁਟੇਰੇ ਉੱਥੇ ਆ ਗਏ ਅਤੇ ਨਗਦੀ ਦੀ ਮੰਗ ਕੀਤੀ, ਜਦੋਂ ਉਨ੍ਹਾਂ ਨੇ ਨਗਦੀ ਨਾ ਹੋਣ ਬਾਰੇ ਦੱਸਿਆ ਤਾਂ ਇਹਨਾਂ ਲੁਟੇਰਿਆਂ ਨੇ ਆਪਣੇ ਪਾਸ ਰੱਖਿਆ ਹਥਿਆਰ ਕੱਢ ਲਿਆ ਤੇ ਉਸ ਦੀ ਸੋਨੇ ਦੀ ਚੇਨ, ਸੋਨੇ ਦਾ ਕੜਾ, ਮੁੰਦਰੀ ਅਤੇ ਹਜ਼ਾਰਾਂ ਰੁਪਏ ਦੀ ਨਗਦੀ ਲੁੱਟ ਕੇ ਫ਼ਰਾਰ ਹੋ ਗਏ। ਸ਼ਿਕਾਇਤਕਰਤਾ ਵਲੋਂ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਪੁਲਿਸ ਵਲੋਂ ਉੱਥੇ ਨੇੜੇ ਲੱਗੇ ਸੀ.ਸੀ. ਟੀਵੀ ਕੈਮਰਿਆਂ ਦੀ ਫੁਟੇਜ ਵੀ ਚੈੱਕ ਕੀਤੀ ਗਈ ਹੈ ਤਾਂ ਜੋ ਲੁਟੇਰਿਆਂ ਦਾ ਪਤਾ ਲਗਾਇਆ ਜਾ ਸਕੇ, ਪਰ ਪੁਲਿਸ ਨੂੰ ਸਫਲਤਾ ਨਹੀਂ ਮਿਲੀ ਸੀ। ਹੈਰੋਇਨ ਬਰਾਮਦ ਪੁਲਿਸ ਨੇ ਤਾਰੋਬਾਈ ਵਾਸੀ ਨਵਾਂ ਰਜ਼ਾਪੁਰ ਨੂੰ ਕਾਬੂ ਕਰ ਕੇ ਉਸ ਦੇ ਕਬਜ਼ੇ ਵਿਚੋਂ ਤਿੰਨ ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਨੇ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਹਲਵਾਈ ਦੇ ਵਰਕਰਾਂ ਖ਼ਿਲਾਫ਼ ਕੇਸ ਦਰਜ ਪੁਲਿਸ ਨੇ ਘਣ ਸਾਮ ਸਵੀਟਸ ਦੇ ਮਾਲਕ ਪਵਨ ਕੁਮਾਰ ਅਗਰਵਾਲ ਦੀ ਸ਼ਿਕਾਇਤ ’ਤੇ ਉਸ ਦੇ ਵਰਕਰ ਸੋਨੂ ਮੋਨੂ ਕੌਸ਼ਲ ਵਾਸੀ ਮੱਧ ਪ੍ਰਦੇਸ਼ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਸਮਿਟਰੀ ਰੋਡ ’ਤੇ ਮਠਿਆਈਆਂ ਦੀ ਦੁਕਾਨ ਹੈ ਅਤੇ ਉਕਤ ਕਥਿਤ ਦੋਸ਼ੀਆਂ ਨੂੰ 10 ਦਿਨ ਪਹਿਲਾਂ ਹੀ ਦੁਕਾਨ ’ਤੇ ਕੰਮ ਲਈ ਰੱਖਿਆ ਸੀ। ਇਹ ਤਿੰਨੋਂ ਵਰਕਰ ਦੁਕਾਨ ’ਤੇ ਪਈ 80 ਹਜ਼ਾਰ ਦੀ ਨਗਦੀ ਅਤੇ 25 ਹਜ਼ਾਰ ਮੁੱਲ ਦੇ ਡਰਾਈ ਫਰੂਟ ਅਤੇ ਹੋਰ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ। ਪਵਨ ਕੁਮਾਰ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਨਾਬਾਲਗ ਲੜਕੀ ਵਰਗਲਾਈ ਪੁਲਿਸ ਨੇ ਗੁੜੀਆ ਕੁਮਾਰ ਵਾਸੀ ਰਾਮਗੜ੍ਹ ਦੀ ਸ਼ਿਕਾਇਤ ’ਤੇ ਪ੍ਰੇਮ ਵਾਸੀ ਝਾਰਖੰਡ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੋਸ਼ੀ ਉੱਤੇ ਉਸ ਦੀ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾਉਣ ਦਾ ਦੋਸ਼ ਲਗਾਇਆ ਹੈ। ਕੁੱਟਮਾਰ ਦਾ ਮਾਮਲਾ ਪੁਲਿਸ ਨੇ ਹਰਪ੍ਰੀਤ ਸਿੰਘ ਵਾਸੀ ਗੁਰੂ ਗਿਆਨ ਵਿਹਾਰ ਦੀ ਸ਼ਿਕਾਇਤ ’ਤੇ ਸਿਮਰਪ੍ਰੀਤ ਸਿੰਘ ਮਾਨੂੰ ਅਤੇ ਦੋ ਹੋਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉੱਤੇ ਉਸ ਦੀ ਕੁੱਟਮਾਰ ਕਰਨ, 20 ਹਜ਼ਾਰ ਦੀ ਨਗਦੀ ਅਤੇ ਸੋਨੇ ਦੀ ਚੇਨ ਖੋਹਣ ਦਾ ਦੋਸ਼ ਲਗਾਇਆ ਹੈ। ਲੜਾਈ ਦਾ ਕਾਰਨ ਵਪਾਰਕ ਵਿਵਾਦ ਦੱਸਿਆ ਜਾਂਦਾ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਪਿਛਲੀ ਖ਼ਬਰ ਪਤਨੀ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਵਾਲੇ ਪਤੀ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਰੌਸ਼ਨ ਸਿੰਘ ਸਾਗਰ ਵਲੋਂ ਪੇਸ਼ ਕੀਤੇ ਦੇਸ਼ ਭਗਤੀ ਦੇ ਗੀਤ ਦਾ ਪੋਸਟਰ ਪਹਿਲਵਾਨ ਨੇ ਕੀਤਾ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।