ਨਗਰ ਨਿਗਮ ਨੇ ਨੂਰਵਾਲਾ ਰੋਡ ’ ਤੇ 4 ਦੁਕਾਨਾਂ ਕੀਤੀਆਂ ਸੀਲ
ਲੁਧਿਆਣਾ, 1 ਸਤੰਬਰ (ਭੁਪਿੰਦਰ ਸਿੰਘ ਬੈਂਸ)-ਨਾਜਾਇਜ਼ ਉਸਾਰੀਆਂ ਖ਼ਿਲਾਫ਼ ਨਗਰ ਨਿਗਮ ਵਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਮੰਗਲਵਾਰ ਨੂੰ ਨੂਰਵਾਲਾ ਰੋਡ ’ਤੇ ਓਵਰਹੈਡ ਜਲ ਭੰਡਾਰ ਨੇੜੇ ਚਾਰ ਦੁਕਾਨਾਂ ਨੂੰ ਸੀਲ ਕਰ ਦਿੱਤਾ ਗਿਆ। ਨਗਰ ਨਿਗਮ ਅਧਿਕਾਰੀਆਂ ਅਨੁਸਾਰ ਇਨ੍ਹਾਂ ਦੁਕਾਨਾਂ ਦੀ ਉਸਾਰੀ ਇਮਾਰਤੀ ਨਿਯਮਾਂ ਦੀ ਉਲੰਘਣਾ ਕਰਕੇ ਕੀਤੀ ਜਾ ਰਹੀ ਸੀ।
ਅਜੀਤ ਡੈਸਕ
02-09-2026