04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਤਰੱਕੀਸ਼ੁਦਾ ਮੁੱਖ ਅਧਿਆਪਕਾਂ ਨੂੰ ਸਟੇਸ਼ਨ ਚੋਣ ਤੋਂ ਵਾਂਝਾ ਰੱਖਣਾ ਨਿੰਦਣਯੋਗ - ਧਰਮਜੀਤ ਢਿੱਲੋਂ

ਲੁਧਿਆਣਾ, 3 ਸਤੰਬਰ (ਭੁਪਿੰਦਰ ਸਿੰਘ ਬੈਂਸ)-ਲੈਕਚਰਾਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਵਿੱਤ ਸਕੱਤਰ ਤੇ ਜ਼ਿਲ੍ਹਾ ਪ੍ਰਧਾਨ ਧਰਮਜੀਤ ਸਿੰਘ ਢਿੱਲੋਂ ਨੇ ਤਰੱਕੀਸ਼ੁਦਾ ਮੁੱਖ ਅਧਿਆਪਕਾਂ ਨੂੰ ਸਟੇਸ਼ਨ ਚੋਣ ਦਾ ਮੌਕਾ ਨਾ ਦੇਣ ਅਤੇ ਬਿਨਾ ਟੈੱਟ ਵਾਲੇ ਅਧਿਆਪਕਾਂ ਦੀ ਤਰੱਕੀ ਰੋਕਣ ਦੀ ਸਖ਼ਤ ਨਿਖੇਧੀ ਕੀਤੀ ਹੈ। ਢਿੱਲੋਂ ਨੇ ਕਿਹਾ ਕਿ ਤਰੱਕੀਸ਼ੁਦਾ ਅਧਿਆਪਕਾਂ ਨੂੰ ਮਨਮਰਜ਼ੀ ਨਾਲ ਦੂਰ ਦੁਰਾਡੇ ਸਟੇਸ਼ਨਾਂ ’ਤੇ ਭੇਜਣਾ ਧੱਕੇਸ਼ਾਹੀ ਹੈ।

ਅਜੀਤ ਡੈਸਕ 04-09-2026
ਲੁਧਿਆਣਾ, 3 ਸਤੰਬਰ (ਭੁਪਿੰਦਰ ਸਿੰਘ ਬੈਂਸ)-ਲੈਕਚਰਾਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਵਿੱਤ ਸਕੱਤਰ ਤੇ ਜ਼ਿਲ੍ਹਾ ਪ੍ਰਧਾਨ ਧਰਮਜੀਤ ਸਿੰਘ ਢਿੱਲੋਂ ਨੇ ਤਰੱਕੀਸ਼ੁਦਾ ਮੁੱਖ ਅਧਿਆਪਕਾਂ ਨੂੰ ਸਟੇਸ਼ਨ ਚੋਣ ਦਾ ਮੌਕਾ ਨਾ ਦੇਣ ਅਤੇ ਬਿਨਾ ਟੈੱਟ ਵਾਲੇ ਅਧਿਆਪਕਾਂ ਦੀ ਤਰੱਕੀ ਰੋਕਣ ਦੀ ਸਖ਼ਤ ਨਿਖੇਧੀ ਕੀਤੀ ਹੈ। ਢਿੱਲੋਂ ਨੇ ਕਿਹਾ ਕਿ ਤਰੱਕੀਸ਼ੁਦਾ ਅਧਿਆਪਕਾਂ ਨੂੰ ਮਨਮਰਜ਼ੀ ਨਾਲ ਦੂਰ ਦੁਰਾਡੇ ਸਟੇਸ਼ਨਾਂ ’ਤੇ ਭੇਜਣਾ ਧੱਕੇਸ਼ਾਹੀ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਅਧਿਆਪਕਾਂ ਦੀ ਭਰਤੀ ਸਮੇਂ ਟੈੱਟ ਦੀ ਸ਼ਰਤ ਨਹੀਂ ਸੀ। ਉਨ੍ਹਾਂ ਦੀ 15-20 ਸਾਲਾਂ ਦੀ ਸੇਵਾ ਤੋਂ ਬਾਅਦ ਤਰੱਕੀ ਰੋਕਣਾ ਬੇਇਨਸਾਫ਼ੀ ਹੈ। ਯੂਨੀਅਨ ਨੇ ਤੁਰੰਤ ਸਟੇਸ਼ਨ ਚੋਣ ਲਈ ਕੌਂਸਲਿੰਗ ਕਰਵਾਉਣ ਅਤੇ ਪੁਰਾਣੇ ਅਧਿਆਪਕਾਂ ਨੂੰ ਟੈੱਟ ਤੋਂ ਛੋਟ ਦੇ ਕੇ ਤਰੱਕੀਆਂ ਬਹਾਲ ਕਰਨ ਦੀ ਮੰਗ ਕੀਤੀ।
ਪਿਛਲੀ ਖ਼ਬਰ ਦਿਆਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ’ ਚ ਜਨਮ ਅਸ਼ਟਮੀ ਮਨਾਈ ਅਗਲੀ ਖ਼ਬਰ ਆਸ਼ਾ ਵਰਕਰ ਅਤੇ ਫੈਸੀਲੀਟੇਟਰ ਯੂਨੀਅਨ ਵਲੋਂ 11 ਦਿਨਾਂ ਦੀ ਕੰਮ ਛੋੜ ਹੜਤਾਲ ਲਈ ਸਿਵਲ ਸਰਜਨ ਨੂੰ ਦਿੱਤਾ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।