ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ
ਬਾਬਾ ਬੁੱਢਾ ਜੀ ਵਲੋਂ ਬਖ਼ਸ਼ੇ ਸੇਵਾ-ਸਿਮਰਨ ਦੇ ਸੰਕਲਪ ਨੂੰ ਸੰਭਾਲਣ ਦੀ ਮੁੱਖ ਲੋੜ-ਇੰਦਰਜੀਤ ਸਿੰਘ ਮੱਕੜ
ਲੁਧਿਆਣਾ, 4 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਪ੍ਰਬੰਧਕ ਕਮੇਟੀ ਵਲੋਂ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਚੱਲ ਰਹੀ ਕੀਰਤਨ ਸਮਾਗਮ ਲੜੀ ਅੰਦਰ ਪੰਥ ਪ੍ਰਸਿੱਧ ਕੀਰਤਨੀਏ ਭਾਈ ਸੁਰਿੰਦਰ ਸਿੰਘ, ਭਾਈ ਨਛੱਤਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਦੇ ਕੀਰਤਨੀ ਜਥੇ ਨੇ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ। ਕੀਰਤਨ ਸਮਾਗਮ ਅੰਦਰ ਇਕੱਤਰ ਸੰਗਤਾਂ ਨਾਲ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਇੰਦਰਜੀਤ ਸਿੰਘ ਮੱਕੜ ਨੇ ਕਿਹਾ ਕਿ ਸ਼ਬਦ ਗੁਰੂ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅੰਦਰ ਦਰਜ ਗੁਰੂ ਸਾਹਿਬਾਨ ਤੇ ਭਗਤਾਂ ਦੀ ਬਾਣੀ ਸਾਨੂੰ, ਜਿੱਥੇ ਸਾਨੂੰ ਅਧਿਆਤਮਕ ਤੇ ਰੂਹਾਨੀਅਤ ਦਾ ਸਕੂਨ ਪ੍ਰਦਾਨ ਕਰਦੀ ਹੈ, ਉਥੇ ਨਾਲ ਹੀ ਅਕਾਲ ਪੁਰਖ ਦੀ ਬੰਦਗੀ ਕਰਨ ਦਾ ਸੰਦੇਸ਼ ਵੀ ਦੇਂਦੀ ਹੈ।
ਲੁਧਿਆਣਾ, 4 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਪ੍ਰਬੰਧਕ ਕਮੇਟੀ ਵਲੋਂ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਚੱਲ ਰਹੀ ਕੀਰਤਨ ਸਮਾਗਮ ਲੜੀ ਅੰਦਰ ਪੰਥ ਪ੍ਰਸਿੱਧ ਕੀਰਤਨੀਏ ਭਾਈ ਸੁਰਿੰਦਰ ਸਿੰਘ, ਭਾਈ ਨਛੱਤਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਦੇ ਕੀਰਤਨੀ ਜਥੇ ਨੇ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ। ਕੀਰਤਨ ਸਮਾਗਮ ਅੰਦਰ ਇਕੱਤਰ ਸੰਗਤਾਂ ਨਾਲ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਇੰਦਰਜੀਤ ਸਿੰਘ ਮੱਕੜ ਨੇ ਕਿਹਾ ਕਿ ਸ਼ਬਦ ਗੁਰੂ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅੰਦਰ ਦਰਜ ਗੁਰੂ ਸਾਹਿਬਾਨ ਤੇ ਭਗਤਾਂ ਦੀ ਬਾਣੀ ਸਾਨੂੰ, ਜਿੱਥੇ ਸਾਨੂੰ ਅਧਿਆਤਮਕ ਤੇ ਰੂਹਾਨੀਅਤ ਦਾ ਸਕੂਨ ਪ੍ਰਦਾਨ ਕਰਦੀ ਹੈ, ਉਥੇ ਨਾਲ ਹੀ ਅਕਾਲ ਪੁਰਖ ਦੀ ਬੰਦਗੀ ਕਰਨ ਦਾ ਸੰਦੇਸ਼ ਵੀ ਦੇਂਦੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਅੰਦਰ ਬਾਬਾ ਬੁੱਢਾ ਜੀ ਵਲੋਂ ਬਖ਼ਸ਼ੇ ਸੇਵਾ-ਸਿਮਰਨ ਦੇ ਸੰਕਲਪ ਨੂੰ ਸੰਭਾਲਣ ਦੀ ਮੁੱਖ ਜ਼ਰੂਰਤ ਹੈ ਤਾਂ ਹੀ ਹਰ ਬੱਚਾ ਆਪਣੇ ਅੰਦਰ ਗੁਰਸਿੱਖੀ ਵਾਲਾ ਜਜ਼ਬਾ ਪੈਦਾ ਕਰਕੇ ਗੁਰੂ ਵਾਲਾ ਬਣ ਸਕਦਾ ਹੈ। ਇਸ ਦੌਰਾਨ ਉਨ੍ਹਾਂ ਸੰਗਤਾਂ ਨੂੰ ਧਰਮ ਦੇ ਮਾਰਗ ‘ਤੇ ਚੱਲਣ ਦੀ ਪ੍ਰੇਰਨਾ ਦਿੱਤੀ। ਸਮਾਗਮ ਦੀ ਸਮਾਪਤੀ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵਲੋਂ ਕੀਰਤਨੀ ਜਥੇ ਦੇ ਮੈਂਬਰਾਂ ਨੂੰ ਸਿਰੋਪਾਉ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਸਮਾਗਮ ਅੰਦਰ ਮਹਿੰਦਰ ਡੰਗ, ਅਤਰ ਸਿੰਘ ਮੱਕੜ, ਰਜਿੰਦਰ ਸਿੰਘ ਡੰਗ, ਹਰਪਾਲ ਸਿੰਘ ਖਾਲਸਾ, ਬਲਬੀਰ ਸਿੰਘ ਭਾਟੀਆ, ਹਰਮਿੰਦਰ ਸਿੰਘ ਕੋਹਲੀ, ਭੁਪਿੰਦਰ ਸਿੰਘ ਜੁਨੇਜਾ, ਗੁਰਦੀਪ ਸਿੰਘ ਡੀਮਾਰਟੇ, ਹਰਮੀਤ ਸਿੰਘ ਡੰਗ, ਸੁਰਿੰਦਰਪਾਲ ਸਿੰਘ ਭੁਟੀਆਨੀ, ਨਰਿੰਦਰਪਾਲ ਸਿੰਘ ਕਥੂਰੀਆ, ਦਾਨ ਸਿੰਘ, ਪ੍ਰੇਮ ਸਿੰਘ, ਅਵਤਾਰ ਸਿੰਘ ਬੀਕੇ, ਸੁਰਿੰਦਰ ਸਿੰਘ ਸਚਦੇਵਾ, ਮਨਮੋਹਨ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।