05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਕੌਂਸਲਰ ਵੀਰੂ ਨੇ ਕੀਤਾ ਨਵ - ਨਿਯੁਕਤ ਐਫ਼ . ਐਂਡ . ਸੀ . ਸੀ . ਮੈਂਬਰ ਗੌਰਵ ਭੱਟੀ ਦਾ ਸਨਮਾਨ

ਢੰਡਾਰੀ ਕਲਾਂ/ਲੁਧਿਆਣਾ, 4 ਸਤੰਬਰ (ਜਸਵੀਰ ਸਿੰਘ ਬੰਗਾ)-ਐਫ਼. ਐਂਡ.

ਅਜੀਤ ਡੈਸਕ 05-09-2026
ਢੰਡਾਰੀ ਕਲਾਂ/ਲੁਧਿਆਣਾ, 4 ਸਤੰਬਰ (ਜਸਵੀਰ ਸਿੰਘ ਬੰਗਾ)-ਐਫ਼.ਐਂਡ.ਸੀ.ਸੀ. ਦੇ ਨਵ-ਨਿਯੁਕਤ ਮੈਂਬਰ ਕੌਂਸਲਰ ਗੌਰਵ ਭੱਟੀ ਅੱਜ ਵਾਰਡ ਨੰਬਰ 32 ਢੰਡਾਰੀ ਕਲਾਂ ਵਿਖੇ ਕੌਂਸਲਰ ਜਸਵਿੰਦਰ ਸਿੰਘ ਵੀਰੂ ਦੇ ਦਫ਼ਤਰ ਵਿਖੇ ਪਹੁੰਚੇ। ਇਸ ਮੌਕੇ ਕੌਂਸਲਰ ਵੀਰੂ ਨੇ ਜਿੱਥੇ ਗੌਰਵ ਭੱਟੀ ਨੂੰ ਐਫ਼.ਐਂਡ.ਸੀ.ਸੀ. ਦਾ ਮੈਂਬਰ ਬਣਨ ’ ਤੇ ਮੁਬਾਰਕਬਾਦ ਦਿੱਤੀ, ਉਥੇ ਹੀ ਉਨ੍ਹਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਵੀ ਕੀਤਾ। ਕੌਂਸਲਰ ਵੀਰੂ ਨੇ ਕਿਹਾ ਕਿ ਗੌਰਵ ਭੱਟੀ ਦੇ ਮੈਂਬਰ ਬਣਨ ਨਾਲ ਸਮੂਹ ਕਾਂਗਰਸੀ ਕੌਂਸਲਰਾਂ ਅਤੇ ਕਾਂਗਰਸੀ ਆਗੂਆਂ ਵਿਚ ਖ਼ੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ। ਇਸ ਮੌਕੇ ਗੱਲਬਾਤ ਕਰਦਿਆਂ ਕੌਂਸਲਰ ਭੱਟੀ ਨੇ ਕਿਹਾ ਕਿ ਸਮੂਹ ਕਾਂਗਰਸੀ ਕੌਂਸਲਰਾਂ ਦੇ ਸਹਿਯੋਗ ਸਦਕਾ ਹੀ ਇਹ ਜਿੱਤ ਪ੍ਰਾਪਤ ਹੋਈ ਹੈ। ਉਨ੍ਹਾਂ ਕਿਹਾ ਕਿ ਸਮੂਹ ਕੌਂਸਲਰਾਂ ਦੇ ਸਹਿਯੋਗ ਸਦਕਾ ਉਹ ਮਿਲੀ ਜ਼ਿੰਮੇਵਾਰੀ ਨੂੰ ਤਨਦੇਹੀ ਅਤੇ ਲਗਨ ਨਾਲ ਨਿਭਾਉਣਗੇ। ਗੌਰਵ ਭੱਟੀ ਨੇ ਕਿਹਾ ਕਿ ‘ਆਪ’ ਸਰਕਾਰ ਦੀ ਧੱਕੇਸ਼ਾਹੀ ਦੇ ਬਾਵਜੂਦ ਕੌਂਸਲਰਾਂ ਨੇ ਫ਼ਤਵਾ ਦੇ ਕੇ ਉਨ੍ਹਾਂ ਨੂੰ ਕਮੇਟੀ ਦਾ ਮੈਂਬਰ ਚੁਣਿਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਲੋਕ ‘ਆਪ’ ਸਰਕਾਰ ਦੀਆਂ ਧੱਕੇਸ਼ਾਹੀਆਂ ਦਾ ਜਵਾਬ ਦੇਣ ਲਈ ਤਿਆਰ ਬਰ ਤਿਆਰ ਬੈਠੇ ਹਨ। ਸਮਾਜ ਸੇਵਕ ਬੋਪਾਰਾਏ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਲੋਕ ‘ਆਪ’ ਸਰਕਾਰ ਨੂੰ ਚੱਲਦਾ ਕਰਕੇ ਕਾਂਗਰਸ ਦੀ ਸਰਕਾਰ ਬਣਾਉਣ ਲਈ ਉਤਾਵਲੇ ਨਜ਼ਰ ਆ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ’ਚ ਜਿੰਨਾ ਵਿਕਾਸ ਕਾਂਗਰਸ ਦੀ ਸਰਕਾਰ ਸਮੇਂ ਹੋਇਆ ਹੈ, ਉਹ ਅੱਜ ਤੱਕ ਕੋਈ ਵੀ ਸਰਕਾਰ ਨਹੀਂ ਕਰਵਾ ਸਕੀ।
ਪਿਛਲੀ ਖ਼ਬਰ ਸੜਕ ਹਾਦਸੇ ਵਿਚ ਨੌਜਵਾਨ ਦੀ ਮੌਤ ਅਗਲੀ ਖ਼ਬਰ ਲੜਕੀ ਨੂੰ ਬਲੈਕਮੇਲ ਕਰਨ ਵਾਲੇ ਨੌਜਵਾਨ ਖ਼ਿਲਾਫ਼ ਕੇਸ ਦਰਜ ਰੋਟਰੀ ਕਲੱਬ ਆਫ਼ ਲੁਧਿਆਣਾ ਸਿਟੀ ਵਲੋਂ ਇੰਸਟਾਲੇਸ਼ਨ ਸੈਰਾਮਨੀ ਕਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।