06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਸੰਤ ਅਮਰੀਕ ਸਿੰਘ ਪਟਿਆਲਾ ਨੇ ਮੀਰੀ ਪੀਰੀ ਖ਼ਾਲਸਾ ਮਾਰਚ ਦੇ ਪੜਾਵਾਂ ’ ਤੇ ਸਵਾਗਤ ਕਰਨ ਵਾਲੀਆਂ ਸੰਗਤਾਂ ਦਾ ਕੀਤਾ ਧੰਨਵਾਦ

ਆਲਮਗੀਰ, 5 ਸਤੰਬਰ (ਜਰਨੈਲ ਸਿੰਘ ਪੱਟੀ)-ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਵਿੱਤਰ ਚਰਨਾਂ ਦੀ ਛੋਹ ਪ੍ਰਾਪਤ ਇਤਿਹਾਸਿਕ ਧਰਤੀ ਆਲਮਗੀਰ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਵਿਖੇ ਇਮਾਰਤਾਂ ਦੀ ਕਾਰਸੇਵਾ ਕਰਵਾ ਰਹੇ ਸੰਤ ਬਾਬਾ ਅਮਰੀਕ ਸਿੰਘ ਪਟਿਆਲਾ, ਜਥੇਦਾਰ ਹਰਪਿੰਦਰ ਸਿੰਘ ਭਿੰਦਾ ਮੁਖੀ ਡੇਰਾ ਕਾਰ ਸੇਵਾ ਆਲਮਗੀਰ ਵਾਲਿਆਂ ਨੇ ਮੀਰੀ ਪੀਰੀ ਖ਼ਾਲਸਾ ਮਾਰਚ ਦੌਰਾਨ ਵੱਖ ਵੱਖ ਪੜਾਵਾਂ ’ਤੇ ਸਵਾਗਤ ਅਤੇ ਲੰਗਰ ਦੀ ਸੇਵਾ ਨਿਭਾਉਣ ਵਾਲੀਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਮੂਹ ਸੰਗਤਾਂ ਨੇ ਜਿਸ ਸ਼ਰਧਾ ਭਾਵਨਾ ਦੇ ਉਤਸ਼ਾਹ ਨਾਲ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਸਵਾਗਤ ਕੀਤਾ ਹੈ, ਉਹ ਦਰਸਾ ਰਿਹਾ ਹੈ ਕਿ ਸੂਬਾ ਵਾਸੀ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਭਲੇ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਸਮੁੱਚੇ ਪ੍ਰਬੰਧਾਂ ਤਹਿਤ ਸੂਬਾ ਪੰਜਾਬ ਅੰਦਰ ਧਰਮ ਪ੍ਰਚਾਰ ਅਤੇ ਨੌਜਵਾਨ ਵਰਗ ਨੂੰ ਨਸ਼ਿਆਂ ਤੋਂ ਰਹਿਤ ਕਰਨ ਦੇ ਮਣਸੇ ਨਾਲ ਕਰਵਾਏ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਨੌਜਵਾਨਾਂ ਦੇ ਮਨਾ ’ਤੇ ਡੂੰਘਾ ਅਸਰ ਪਿਆ ਹੈ, ਜਿਸ ਦੀ ਬਦੌਲਤ ਨੌਜਵਾਨ ਵਰਗ ਨੇ ਵੱਡੀ ਗਿਣਤੀ ਵਿਚ ਨਸ਼ਿਆਂ ਤੋਂ ਤੌਬਾ ਕਰਕੇ ਸਿੱਖ ਸਿਧਾਂਤਾਂ ਨੂੰ ਅਪਣਾਉਣ ਦਾ ਪ੍ਰਣ ਕੀਤਾ ਹੈ। ਮੀਰੀ ਪੀਰੀ ਖ਼ਾਲਸਾ ਮਾਰਚ ਦੌਰਾਨ ਸੰਤ ਅਮਰੀਕ ਸਿੰਘ ਪਟਿਆਲਾ ਅਤੇ ਜਥੇਦਾਰ ਹਰਪਿੰਦਰ ਸਿੰਘ ਭਿੰਦਾ ਆਲਮਗੀਰ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸਿਰੋਪਾਉ ਦੇ ਕੇ ਸਨਮਾਨ ਕੀਤਾ।

ਅਜੀਤ ਡੈਸਕ 06-09-2026
ਆਲਮਗੀਰ, 5 ਸਤੰਬਰ (ਜਰਨੈਲ ਸਿੰਘ ਪੱਟੀ)-ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਵਿੱਤਰ ਚਰਨਾਂ ਦੀ ਛੋਹ ਪ੍ਰਾਪਤ ਇਤਿਹਾਸਿਕ ਧਰਤੀ ਆਲਮਗੀਰ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਵਿਖੇ ਇਮਾਰਤਾਂ ਦੀ ਕਾਰਸੇਵਾ ਕਰਵਾ ਰਹੇ ਸੰਤ ਬਾਬਾ ਅਮਰੀਕ ਸਿੰਘ ਪਟਿਆਲਾ, ਜਥੇਦਾਰ ਹਰਪਿੰਦਰ ਸਿੰਘ ਭਿੰਦਾ ਮੁਖੀ ਡੇਰਾ ਕਾਰ ਸੇਵਾ ਆਲਮਗੀਰ ਵਾਲਿਆਂ ਨੇ ਮੀਰੀ ਪੀਰੀ ਖ਼ਾਲਸਾ ਮਾਰਚ ਦੌਰਾਨ ਵੱਖ ਵੱਖ ਪੜਾਵਾਂ ’ਤੇ ਸਵਾਗਤ ਅਤੇ ਲੰਗਰ ਦੀ ਸੇਵਾ ਨਿਭਾਉਣ ਵਾਲੀਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਮੂਹ ਸੰਗਤਾਂ ਨੇ ਜਿਸ ਸ਼ਰਧਾ ਭਾਵਨਾ ਦੇ ਉਤਸ਼ਾਹ ਨਾਲ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਸਵਾਗਤ ਕੀਤਾ ਹੈ, ਉਹ ਦਰਸਾ ਰਿਹਾ ਹੈ ਕਿ ਸੂਬਾ ਵਾਸੀ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਭਲੇ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਸਮੁੱਚੇ ਪ੍ਰਬੰਧਾਂ ਤਹਿਤ ਸੂਬਾ ਪੰਜਾਬ ਅੰਦਰ ਧਰਮ ਪ੍ਰਚਾਰ ਅਤੇ ਨੌਜਵਾਨ ਵਰਗ ਨੂੰ ਨਸ਼ਿਆਂ ਤੋਂ ਰਹਿਤ ਕਰਨ ਦੇ ਮਣਸੇ ਨਾਲ ਕਰਵਾਏ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਨੌਜਵਾਨਾਂ ਦੇ ਮਨਾ ’ਤੇ ਡੂੰਘਾ ਅਸਰ ਪਿਆ ਹੈ, ਜਿਸ ਦੀ ਬਦੌਲਤ ਨੌਜਵਾਨ ਵਰਗ ਨੇ ਵੱਡੀ ਗਿਣਤੀ ਵਿਚ ਨਸ਼ਿਆਂ ਤੋਂ ਤੌਬਾ ਕਰਕੇ ਸਿੱਖ ਸਿਧਾਂਤਾਂ ਨੂੰ ਅਪਣਾਉਣ ਦਾ ਪ੍ਰਣ ਕੀਤਾ ਹੈ। ਮੀਰੀ ਪੀਰੀ ਖ਼ਾਲਸਾ ਮਾਰਚ ਦੌਰਾਨ ਸੰਤ ਅਮਰੀਕ ਸਿੰਘ ਪਟਿਆਲਾ ਅਤੇ ਜਥੇਦਾਰ ਹਰਪਿੰਦਰ ਸਿੰਘ ਭਿੰਦਾ ਆਲਮਗੀਰ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸਿਰੋਪਾਉ ਦੇ ਕੇ ਸਨਮਾਨ ਕੀਤਾ। ਇਸ ਮੌਕੇ ਜਥੇਦਾਰ ਮੰਗਾ ਸਿੰਘ, ਜਥੇਦਾਰ ਬਲਜੀਤ ਸਿੰਘ ਸੰਧੂ, ਬਲਜਿੰਦਰ ਸਿੰਘ ਕਾਹਲੋਂ, ਸੁਖਦੀਪ ਸਿੰਘ ਗਿੱਲ, ਸੁਰਿੰਦਰਪਾਲ ਸਿੰਘ ਰਿੰਕੂ, ਵੀਰ ਦਵਿੰਦਰ ਸਿੰਘ, ਅਮਨਦੀਪ ਸਿੰਘ ਗਰੇਵਾਲ, ਹਰਪਾਲ ਸਿੰਘ, ਵਿੱਕੀ ਧਰੋੜ, ਅਮ੍ਰਿਤਪਾਲ ਸਿੰਘ ਸ਼ੰਕਰ, ਰਣਜੀਤ ਸਿੰਘ, ਅਨੂਪ ਸਿੰਘ, ਹਰਪਾਲ ਸਿੰਘ ਮੁੰਡੇ, ਦੀਪਦਰ ਸਿੰਘ, ਜਸਵੀਰ ਸਿੰਘ ਖ਼ਾਨਪੁਰ, ਗੁਰੀ ਖਾਨਪੁਰ, ਜਸਵੰਤ ਸਿੰਘ, ਹਰਬੰਸ ਸਿੰਘ, ਸਨੀ ਸਿੰਘ ਖ਼ਾਲਸਾ, ਹਰਦੀਪ ਸਿੰਘ, ਜਗਧੀਰ ਸਿੰਘ, ਅਮਰੀਕ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਸਿਵਲ ਲਾਈਨਜ਼ ਸਥਿਤ ਨਿੱਜੀ ਹਸਪਤਾਲ ’ ਚ ਗਰਭਵਤੀ ਮਹਿਲਾ ਅਤੇ ਬੱਚੇ ਦੀ ਜਣੇਪੇ ਦੌਰਾਨ ਹੋਈ ਮੌਤ ਅਗਲੀ ਖ਼ਬਰ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਸਜਾਏ ਜਾਣ ਵਾਲੇ ਨਗਰ ਕੀਰਤਨ ਦੇ ਪ੍ਰਬੰਧਾਂ ਨੂੰ ਲੈ ਕੇ ਹਿਮਾਯੂੰਪੁਰਾ ਵਿਖੇ ਹੋਈ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।