06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਬਾਬਾ ਈਸ਼ਰ ਸਿੰਘ (ਨ) ਸੀ.ਸੈੰ. ਪਬਲਿਕ ਤੇ ਬਾਬਾ ਈਸ਼ਰ ਸਿੰਘ ਬਾਬਾ ਕੁੰਦਨ ਸਿੰਘ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ

ਲੁਧਿਆਣਾ, 5 ਸਤੰਬਰ (ਜਤਿੰਦਰ ਭੰਬੀ)-ਪੀ. ਏ.

ਅਜੀਤ ਡੈਸਕ 06-09-2026
ਲੁਧਿਆਣਾ, 5 ਸਤੰਬਰ (ਜਤਿੰਦਰ ਭੰਬੀ)-ਪੀ.ਏ.ਯੂ. ਦੇ ਕਮਿਊਨਿਟੀ ਸਾਇੰਸ ਕਾਲਜ ਦੇ ਮਾਨਵ ਵਿਕਾਸ ਅਤੇ ਪਰਿਵਾਰ ਅਧਿਐਨ ਵਿਭਾਗ ਵਲੋਂ ਔਰਤਾਂ ਦੀ ਸਮਾਨਤਾ ਦੇ ਵਿਸ਼ੇਸ਼ ਦਿਹਾੜੇ ਸੰਬੰਧੀ ਪੋਸਟਰ ਬਣਾਉਣ ਦਾ ਮੁਕਾਬਲਾ ਕਰਵਾਇਆ ਗਿਆ। ਪ੍ਰੋਗਰਾਮ ਨੂੰ ਮਨਾਉਣ ਦਾ ਮੰਤਵ ਔਰਤਾਂ ਵਿਚ ਲਿੰਗਕ ਬਰਾਬਰੀ ਦੀ ਭਾਵਨਾ ਨੂੰ ਮਜ਼ਬੂਤ ਕਰਕੇ ਸਮਾਜ ਦੀ ਉਸਾਰੀ ਵਿਚ ਉਨ੍ਹਾਂ ਦੇ ਮਹੱਤਵ ਨੂੰ ਦ੍ਰਿੜ੍ਹ ਕਰਾਉਣਾ ਸੀ। ਇਸ ਮੌਕੇ ਕਮਿਊਨਿਟੀ ਸਾਇੰਸ ਕਾਲਜ ਦੇ ਡੀਨ ਡਾ. ਕਿਰਨ ਬੈਂਸ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਉਨ੍ਹਾਂ ਨਾਲ ਵਿਭਾਗ ਦੇ ਮੁਖੀ ਡਾ. ਸੀਮਾ ਸ਼ਰਮਾ ਅਤੇ ਭੋਜਨ ਅਤੇ ਪੋਸ਼ਣ ਵਿਭਾਗ ਦੇ ਮੁਖੀ ਡਾ. ਹਰਪ੍ਰੀਤ ਕੌਰ ਤੋਂ ਇਲਾਵਾ ਮਾਨਯੋਗ ਜੱਜ ਅਤੇ ਹੋਰ ਫੈਕਲਟੀ ਮੈਂਬਰਾਨ ਵੀ ਮੌਜੂਦ ਰਹੇ। ਡਾ. ਕਿਰਨ ਬੈਂਸ ਨੇ ਸਮਾਜਿਕ ਬਣਤਰ ਵਿਚ ਔਰਤ ਦੀ ਭੂਮਿਕਾ ਬਾਰੇ ਗੱਲ ਕਰਦਿਆਂ ਸਿਹਤਮੰਦ ਸਮਾਜਾਂ ਵਿਚ ਬਰਾਬਰੀ ਦੀ ਧਾਰਨਾ ਬਾਰੇ ਵਿਚਾਰ ਪ੍ਰਗਟਾਏ। ਉਨ੍ਹਾਂ ਕਿਹਾ ਕਿ ਪਰਿਵਾਰ ਨੂੰ ਤੰਦਰੁਸਤ ਅਤੇ ਸੰਤੁਲਿਤ ਰੱਖਣ ਵਿਚ ਮਜ਼ਬੂਤ ਔਰਤ ਦਾ ਯੋਗਦਾਨ ਅਹਿਮ ਹੁੰਦਾ ਹੈ ਅਤੇ ਇਸ ਤੋਂ ਹੀ ਸਿਹਤਮੰਦ ਸਮਾਜ ਦੀ ਉਸਾਰੀ ਸੰਭਵ ਹੁੰਦੀ ਹੈ। ਵਿਭਾਗ ਦੇ ਮੁਖੀ ਡਾ. ਸੀਮਾ ਸ਼ਰਮਾ ਨੇ ਮਹਿਮਾਨਾਂ ਦਾ ਸਵਾਗਤ ਕਰਨ ਦੇ ਨਾਲ-ਨਾਲ ਪ੍ਰੋਗਰਾਮ ਦੀ ਰੂਪਰੇਖਾ ਦੀ ਜਾਣਕਾਰੀ ਦਿੱਤੀ। ਇਸ ਸਮਾਗਮ ਦੇ ਪ੍ਰਬੰਧਕ ਡਾ. ਰਸ਼ਮੀ ਉਪਰੇਤੀ ਅਤੇ ਡਾ. ਪਰਵਿੰਦਰ ਕੌਰ ਸਨ। ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਮੁਕਾਬਲੇ ਵਿਚ ਭਾਗ ਲਿਆ।
ਪਿਛਲੀ ਖ਼ਬਰ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਮੈਰੀਟੋਰੀਅਸ ਅਧਿਆਪਕਾਂ ਦਾ ਸਰਕਾਰ ਖ਼ਿਲਾਫ਼ ਰੋਸ ਭੜਕਿਆ ਐੱਚ . ਵੀ . ਐੱਮ . ਗਲੋਬਲ ਸਕੂਲ... ਅਗਲੀ ਖ਼ਬਰ ਸਿਵਲ ਲਾਈਨਜ਼ ਸਥਿਤ ਨਿੱਜੀ ਹਸਪਤਾਲ ’ ਚ ਗਰਭਵਤੀ ਮਹਿਲਾ ਅਤੇ ਬੱਚੇ ਦੀ ਜਣੇਪੇ ਦੌਰਾਨ ਹੋਈ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।