06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦਕ ਢਾਂਚੇ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਸਰਕਲ ਪ੍ਰਧਾਨਾਂ ਦੀ ਹੋਈ ਅਹਿਮ ਮੀਟਿੰਗ

ਇਆਲੀ/ਥਰੀਕੇ, 5 ਸਤੰਬਰ (ਮਨਜੀਤ ਸਿੰਘ ਦੁੱਗਰੀ)-ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਗਿੱਲ ਦੇ ਸਰਕਲ ਪ੍ਰਧਾਨਾਂ ਸਰਕਲ ਲਾਡੋਵਾਲ ਤੋਂ ਸ਼ਮਸ਼ੇਰ ਸਿੰਘ, ਹੰਬੜਾਂ ਤੋਂ ਸਤਿੰਦਰਪਾਲ ਸਿੰਘ, ਸਦਰ-1 ਤੋਂ ਸਤਨਾਮ ਸਿੰਘ, ਸਦਰ-2 ਤੋਂ ਧਨਵੰਤ ਸਿੰਘ ਤੇ ਹਰਪ੍ਰੀਤ ਸਿੰਘ ਹੈਪੀ ਠੱਕਰਵਾਲ, ਸਦਰ-3 ਤੋਂ ਕਵਲਜੀਤ ਸਿੰਘ, ਡੇਹਲੋਂ ਤੋਂ ਹਰਪਾਲ ਸਿੰਘ ਪਾਲੀ, ਆਲਮਗੀਰ ਤੋਂ ਤਲਵਿੰਦਰ ਸਿੰਘ, ਘਵੱਦੀ ਤੋਂ ਪਰਮਜੀਤ ਸਿੰਘ ਨੀਟੂ ਸਰੀਂਹ, ਮਨਸੂਰਾਂ ਤੋਂ ਸੁਖਦੀਪ ਸਿੰਘ ਦਾਦ, ਪ੍ਰਤਾਪ ਸਿੰਘ ਵਾਲਾ-1 ਤੋਂ ਜਥੇਦਾਰ ਇੰਦਰ ਸਿੰਘ, ਪ੍ਰਤਾਪ ਸਿੰਘ ਵਾਲਾ-2 ਤੋਂ ਬੇਅੰਤ ਸਿੰਘ ਅਤੇ ਲਾਡੋਵਾਲ ਤੋਂ ਕੁਲਦੀਪ ਸਿੰਘ ਤਲਵੰਡੀ ਦੀ ਇਕ ਅਹਿਮ ਮੀਟਿੰਗ ਹਲਕਾ ਇੰਚਾਰਜ ਦਰਸ਼ਨ ਸਿੰਘ ਸ਼ਿਵਾਲਿਕ ਦੀ ਅਗਵਾਈ ਹੇਠ ਹੋਈ। ਇਸ ਦੌਰਾਨ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਦਿਆਂ ਜ਼ਮੀਨੀ ਪੱਧਰ ਤੱਕ ਲਿਜਾਉਣ ਅਤੇ ਆਮ ਲੋਕਾਂ ਨੂੰ ਪਾਰਟੀ ਦੀਆਂ ਪੰਜਾਬ ਉਸਾਰੂ ਤੇ ਪੰਜਾਬ ਪੱਖੀ ਨੀਤੀਆਂ ਤੋਂ ਜਾਣੂ ਕਰਵਾਉਣ ’ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ ਅਤੇ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਜਥੇਬੰਦਕ ਢਾਂਚੇ ਵਿਚ ਹੋਰ ਵਿਸਥਾਰ ਕਰਨ ਲਈ ਸਲਾਹ ਮਸ਼ਵਰਾਂ ਕੀਤਾ ਗਿਆ।

ਅਜੀਤ ਡੈਸਕ 06-09-2026
ਇਆਲੀ/ਥਰੀਕੇ, 5 ਸਤੰਬਰ (ਮਨਜੀਤ ਸਿੰਘ ਦੁੱਗਰੀ)-ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਗਿੱਲ ਦੇ ਸਰਕਲ ਪ੍ਰਧਾਨਾਂ ਸਰਕਲ ਲਾਡੋਵਾਲ ਤੋਂ ਸ਼ਮਸ਼ੇਰ ਸਿੰਘ, ਹੰਬੜਾਂ ਤੋਂ ਸਤਿੰਦਰਪਾਲ ਸਿੰਘ, ਸਦਰ-1 ਤੋਂ ਸਤਨਾਮ ਸਿੰਘ, ਸਦਰ-2 ਤੋਂ ਧਨਵੰਤ ਸਿੰਘ ਤੇ ਹਰਪ੍ਰੀਤ ਸਿੰਘ ਹੈਪੀ ਠੱਕਰਵਾਲ, ਸਦਰ-3 ਤੋਂ ਕਵਲਜੀਤ ਸਿੰਘ, ਡੇਹਲੋਂ ਤੋਂ ਹਰਪਾਲ ਸਿੰਘ ਪਾਲੀ, ਆਲਮਗੀਰ ਤੋਂ ਤਲਵਿੰਦਰ ਸਿੰਘ, ਘਵੱਦੀ ਤੋਂ ਪਰਮਜੀਤ ਸਿੰਘ ਨੀਟੂ ਸਰੀਂਹ, ਮਨਸੂਰਾਂ ਤੋਂ ਸੁਖਦੀਪ ਸਿੰਘ ਦਾਦ, ਪ੍ਰਤਾਪ ਸਿੰਘ ਵਾਲਾ-1 ਤੋਂ ਜਥੇਦਾਰ ਇੰਦਰ ਸਿੰਘ, ਪ੍ਰਤਾਪ ਸਿੰਘ ਵਾਲਾ-2 ਤੋਂ ਬੇਅੰਤ ਸਿੰਘ ਅਤੇ ਲਾਡੋਵਾਲ ਤੋਂ ਕੁਲਦੀਪ ਸਿੰਘ ਤਲਵੰਡੀ ਦੀ ਇਕ ਅਹਿਮ ਮੀਟਿੰਗ ਹਲਕਾ ਇੰਚਾਰਜ ਦਰਸ਼ਨ ਸਿੰਘ ਸ਼ਿਵਾਲਿਕ ਦੀ ਅਗਵਾਈ ਹੇਠ ਹੋਈ। ਇਸ ਦੌਰਾਨ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਦਿਆਂ ਜ਼ਮੀਨੀ ਪੱਧਰ ਤੱਕ ਲਿਜਾਉਣ ਅਤੇ ਆਮ ਲੋਕਾਂ ਨੂੰ ਪਾਰਟੀ ਦੀਆਂ ਪੰਜਾਬ ਉਸਾਰੂ ਤੇ ਪੰਜਾਬ ਪੱਖੀ ਨੀਤੀਆਂ ਤੋਂ ਜਾਣੂ ਕਰਵਾਉਣ ’ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ ਅਤੇ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਜਥੇਬੰਦਕ ਢਾਂਚੇ ਵਿਚ ਹੋਰ ਵਿਸਥਾਰ ਕਰਨ ਲਈ ਸਲਾਹ ਮਸ਼ਵਰਾਂ ਕੀਤਾ ਗਿਆ। ਇਸ ਮੌਕੇ ਸਰਕਲ ਪ੍ਰਧਾਨਾਂ ਨੇ ਹਲਕਾ ਇੰਚਾਰਜ ਦਰਸ਼ਨ ਸਿੰਘ ਸ਼ਿਵਾਲਿਕ ਅਤੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਦੇ ਹਲਕਾ ਗਿੱਲ ਦੇ ਆਗੂਆਂ ਅਤੇ ਵਰਕਰਾਂ ਦੇ ਸਹਿਯੋਗ ਨਾਲ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਖੇਤਰਾਂ ਵਿਚ ਲੋਕਾਂ ਨਾਲ ਰਾਬਤਾ ਹੋਰ ਮਜ਼ਬੂਤ ਕਰਨਗੇ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਹੱਕ ਵਿਚ ਲੋਕਾਂ ਨੂੰ ਲਾਮਬੰਦ ਕਰਨ ਲਈ ਹਰ ਸੰਭਵ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਪੰਜਾਬ ਉਸਾਰੂ ਅਤੇ ਪੰਜਾਬ ਪੱਖੀ ਨੀਤੀਆਂ ਪ੍ਰਤੀ ਲੋਕਾਂ ਵਿਚ ਦਿਲਚਸਪੀ ਲਗਾਤਾਰ ਵਧ ਰਹੀ ਹੈ ਅਤੇ ਵੱਖ-ਵੱਖ ਵਰਗਾਂ ਦੇ ਲੋਕ ਪਾਰਟੀ ਨਾਲ ਜੁੜਨ ਲਈ ਸੰਪਰਕ ਕਰ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਹਲਕੇ ਦੇ ਕਈ ਮੋਹਤਬਰ ਅਤੇ ਪ੍ਰਭਾਵਸ਼ਾਲੀ ਵਿਅਕਤੀ ਵੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹਨ ਅਤੇ ਆਉਣ ਵਾਲੇ ਸਮੇਂ ਵਿਚ ਉਨ੍ਹਾਂ ਵਲੋਂ ਪਾਰਟੀ ਨਾਲ ਜੁੜਨ ਦੀ ਸੰਭਾਵਨਾ ਹੈ।
ਪਿਛਲੀ ਖ਼ਬਰ ਭਾਈ ਜੈਤਾ ਜੀ ਦੀ ਯਾਦ ਵਿਚ ਸਜਾਏ ਵਿਸ਼ਾਲ ਨਗਰ ਕੀਰਤਨ ਦਾ ਗੁਰਦੁਆਰਾ ਸ੍ਰੀ ਥੜ੍ਹਾ ਸਾਹਿਬ ਪਾਤਿਸ਼ਾਹੀ ਛੇਵੀਂ ਇਆਲੀ ਕਲਾਂ ਵਿ... ਅਗਲੀ ਖ਼ਬਰ ਗੁਰੂ ਨਾਨਕ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।