08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਚ ਨਾਟਕ ‘ਜਿਨ ਪਤਿ ਰਾਖੀ’ ਖੇਡਿਆ

ਲੁਧਿਆਣਾ, 7 ਸਤੰਬਰ (ਡਾ. ਤਰਲੋਚਨ ਸਿੰਘ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ.

ਅਜੀਤ ਡੈਸਕ 08-09-2026
ਲੁਧਿਆਣਾ, 7 ਸਤੰਬਰ (ਡਾ. ਤਰਲੋਚਨ ਸਿੰਘ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ.ਦੇ ਡਾਇਰੈਕਟੋਰੇਟ ਵਿਦਿਆਰਥੀ ਭਲਾਈ ਵੱਲੋਂ ਗੁਰੁ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸਹਿਯੋਗ ਨਾਲ ਡਾ. ਮਨਮੋਹਨ ਸਿੰਘ ਆਡੀਟੋਰੀਅਮ ਵਿਚ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਸ਼ਹਾਦਤ ਬਾਰੇ ਨਾਟਕ ਜਿਨ ਪਤਿ ਰਾਖੀ ਖੇਡਿਆ ਗਿਆ। ਇਸ ਮੌਕੇ ਮੁਖ ਮਹਿਮਾਨ ਦੇ ਤੌਰ ਤੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਿਸ਼ੀਪਾਲ ਸਿੰਘ ਆਈ ਏ ਐੱਸ ਸ਼ਾਮਿਲ ਹੋਏ। ਇਸ ਮੌਕੇ ਡਾ. ਰਿਸ਼ੀਪਾਲ ਸਿੰਘ ਨੇ ਮੌਜੂਦਾ ਸਮੇਂ ਵਿਚ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ਨੂੰ ਸਮਾਜ ਵਿਚ ਭਾਈਚਾਰਕ ਸਦਭਾਵਨਾ ਪੈਦਾ ਕਰਨ ਵਾਲੀ ਘਟਨਾ ਕਿਹਾ। ਉਨ੍ਹਾਂ ਕਿਹਾ ਕਿ ਸਾਨੂੰ ਨੌਵੇਂ ਗੁਰੂ ਜੀ ਦੇ ਜੀਵਨ ਤੋਂ ਬਹੁਤ ਕੁਛ ਸਿੱਖਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਨਾਟਕ ਦਾ ਪੀ.ਏ.ਯੂ. ਵਿਚ ਖੇਡਿਆ ਜਾਣਾ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨਾਲ ਜੋੜਨ ਦਾ ਸਬੱਬ ਬਣੇਗਾ। ਇਸ ਮੌਕੇ ਨਿਰਦੇਸ਼ਕ ਵਿਦਿਆਰਥੀ ਭਲਾਈ ਡਾ. ਕਮਲਜੀਤ ਸਿੰਘ ਸੂਰੀ ਨੇ ਮੁੱਖ ਮਹਿਮਾਨ ਅਤੇ ਹੋਰ ਹਾਜ਼ਰ ਪਤਵੰਤਿਆਂ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਵਿਰਸੇ ਨਾਲ ਜੋੜਨ ਵਾਲੇ ਆਯੋਜਨ ਨਿਰੰਤਰ ਤੌਰ ਤੇ ਪੀ.ਏ.ਯੂ. ਵਿਚ ਕਰਵਾਏ ਜਾਣਗੇ। ਨਾਟਕ ਦੇ ਲੇਖਕ ਡਾ. ਨਿਰਮਲ ਜੌੜਾ ਨੇ ਨਾਟਕ ਦੀ ਰਚਨਾਕਾਰੀ ਦੇ ਤਜਰਬੇ ਸਾਂਝੇ ਕੀਤੇ। ਇਹ ਨਾਟਕ ਰਜਿੰਦਰ ਰਾਜਾ ਅਤੇ ਨਿਰਮਲ ਧਾਲੀਵਾਲ ਵੱਲੋਂ ਖੇਡਿਆ ਗਿਆ। ਇਸ ਮੌਕੇ ਡਾ. ਵਿਸ਼ਾਲ ਬੈਕਟਰ ਨੇ ਮੰਚ ਸੰਚਾਲਨ ਕੀਤਾ। ਇਸ ਮੌਕੇ ਡਾ. ਵਿਸ਼ਵਜੀਤ ਸਿੰਘ ਹਾਂਸ ਅਤੇ ਡਾ. ਮੱਖਣ ਸਿੰਘ ਭੁੱਲਰ ਸਮੇਤ ਯੂਨੀਵਰਸਿਟੀ ਦੇ ਅਧਿਆਪਕ, ਵਿਦਿਆਰਥੀ, ਪਤਵੰਤੇ ਅਤੇ ਬਹੁਤ ਸਾਰੇ ਸਾਹਿਤਕਾਰ ਅਤੇ ਵੱਡੀ ਗਿਣਤੀ ਵਿੱਚ ਦਰਸ਼ਕ ਹਾਜ਼ਰ ਸਨ।
ਪਿਛਲੀ ਖ਼ਬਰ ਅਧਿਆਪਕਾਂ ਤੋਂ ਗੈਰ-ਅਧਿਆਪਨ ਕੰਮ ਲੈਣਾ ਗਲਤ-ਧਰਮਜੀਤ ਢਿੱਲੋਂ ਅਗਲੀ ਖ਼ਬਰ ਛੀਨਨ ਪਰਿਵਾਰ ਨੇ ਪੀ . ਏ . ਯੂ . ’ ਚ ਖੇਡਾਂ ਤੇ ਅਕਾਦਮਿਕ ਤਰੱਕੀ ਲਈ ਦਿੱਤਾ ਆਰਥਿਕ ਸਹਿਯੋਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।