08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਵਿਦਿਆਰਥਣਾਂ ਦਾ ਬੀ. ਸੀ. ਏ. ਦੂਜੇ ਸਮੈਸਟਰ ਦੇ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ

ਲੁਧਿਆਣਾ, 7 ਸਤੰਬਰ (ਜਸਵਿੰਦਰ ਸਿੰਘ)-ਗੁਰੂ ਨਾਨਕ ਖਾਲਸਾ ਕਾਲਜ ਫ਼ਾਰ ਵੁਮੈਨ ਦੀਆਂ ਵਿਦਿਆਰਥਣਾਂ ਨੇ ਮਈ 2026 ਵਿਚ ਹੋਈਆਂ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੀਆਂ ਬੀ. ਸੀ.

ਅਜੀਤ ਡੈਸਕ 08-09-2026
ਲੁਧਿਆਣਾ, 7 ਸਤੰਬਰ (ਜਸਵਿੰਦਰ ਸਿੰਘ)-ਗੁਰੂ ਨਾਨਕ ਖਾਲਸਾ ਕਾਲਜ ਫ਼ਾਰ ਵੁਮੈਨ ਦੀਆਂ ਵਿਦਿਆਰਥਣਾਂ ਨੇ ਮਈ 2026 ਵਿਚ ਹੋਈਆਂ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੀਆਂ ਬੀ. ਸੀ. ਏ. ਦੂਜੇ ਸਮੈਸਟਰ ਦੀਆਂ ਪ੍ਰੀਖਿਆਵਾਂ ਵਿਚ ਸ਼ਾਨਦਾਰ ਨਤੀਜੇ ਪ੍ਰਾਪਤ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ। ਮਾਨਸੀ ਨੇ 9.29 ਐਸ. ਜੀ. ਪੀ. ਏ. ਪ੍ਰਾਪਤ ਕਰਕੇ ਕਾਲਜ ਵਿਚ ਪਹਿਲਾ ਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਦੂਜਾ ਸਥਾਨ ਹਾਸਿਲ ਕੀਤਾ। ਖਵਾਇਸ਼ ਮੁੰਜਾਲ ਨੇ 9.13 ਐਸ. ਜੀ. ਪੀ. ਏ. ਅੰਕ ਪ੍ਰਾਪਤ ਕਰਕੇ ਕਾਲਜ ਵਿਚ ਦੂਜਾ ਤੇ ਯੂਨੀਵਰਸਿਟੀ ਵਿਚ ਚੌਥਾ ਸਥਾਨ ਪ੍ਰਾਪਤ ਕੀਤਾ। ਅਨੂਪ ਕੌਰ ਤੇ ਤਵਿੰਦਰ ਕੌਰ ਨੇ 8.63 ਐਸ. ਜੀ. ਪੀ. ਏ. ਪ੍ਰਾਪਤ ਕਰਕੇ ਸਾਂਝੇ ਤੌਰ ‘ਤੇ ਕਾਲਜ ਵਿਚ ਤੀਜਾ ਸਥਾਨ ਹਾਸਿਲ ਕੀਤਾ। ਪ੍ਰਿੰਸੀਪਲ ਡਾ. ਮਨੀਤਾ ਕਾਹਲੋਂ ਨੇ ਵਿਦਿਆਰਥਣਾਂ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ।
ਪਿਛਲੀ ਖ਼ਬਰ ਪੰਜਾਬ ਕਾਂਗਰਸ ਦੇ ਨਵ - ਨਿਯੁਕਤ ਇੰਚਾਰਜ ਸਚਿਨ ਪਾਇਲਟ ਦੀ ਅਗਵਾਈ ਹੇਠ ਕਾਂਗਰਸ ਹੋਰ ਮਜ਼ਬੂਤ ਹੋਵੇਗੀ - ਕੌਂਸਲਰ ਵੀਰੂ ਅਗਲੀ ਖ਼ਬਰ ਭਗਤ ਰਵਿਦਾਸ ਜੀ ਦੇ ਜੀਵਨ ਤੇ ਵਿਚਾਰਧਾਰਾ ਵਿਸ਼ੇ ’ ਤੇ ਕਰਵਾਇਆ ਲੈਕਚਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।