09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਮਾਲਕਾਂ ਨਾਲ ਲੱਖਾਂ ਦੀ ਧੋਖਾਧੜੀ ਕਰਨ ਵਾਲੀਆਂ ਜਿੰਮ ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 8 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਜਲੰਧਰ ਬਾਈਪਾਸ ਨੇੜੇ ਸਥਿਤ ਔਜਮੋ ਜਿੰਮ ਦੇ ਪ੍ਰਬੰਧਕ ਵਿਕਾਸ ਵਾਸੀ ਸਿਵਲ ਸਿਟੀ ਦੀ ਸ਼ਿਕਾਇਤ ’ਤੇ ਪ੍ਰੀਆ ਅਰੋੜਾ ਪੁੱਤਰੀ ਪ੍ਰਮੋਦ ਅਰੋੜਾ ਅਤੇ ਸ਼ਿਵਾਨੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਦੋਵੇਂ ਲੜਕੀਆਂ ਉਨ੍ਹਾਂ ਦੇ ਜਿੰਮ ਵਿਚ ਮੁਲਾਜ਼ਮ ਸਨ ਅਤੇ ਇਨ੍ਹਾਂ ਨੇ ਗਾਹਕਾਂ ਤੋਂ ਜਿੰਮ ਦੀ ਫ਼ੀਸ ਦੇ ਪੈਸੇ ਨਗਦ ਲੈ ਲਏ ਅਤੇ ਇਸ ਤੋਂ ਇਲਾਵਾ ਕੁੱਝ ਗੂਗਲ ਪੇ ਰਾਹੀਂ ਆਪਣੇ ਰਿਸ਼ਤੇਦਾਰਾਂ ਦੇ ਖਾਤਿਆਂ ਵਿਚ ਪਵਾ ਦਿੱਤੇ।

ਅਜੀਤ ਡੈਸਕ 09-09-2026
ਲੁਧਿਆਣਾ, 8 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਜਲੰਧਰ ਬਾਈਪਾਸ ਨੇੜੇ ਸਥਿਤ ਔਜਮੋ ਜਿੰਮ ਦੇ ਪ੍ਰਬੰਧਕ ਵਿਕਾਸ ਵਾਸੀ ਸਿਵਲ ਸਿਟੀ ਦੀ ਸ਼ਿਕਾਇਤ ’ਤੇ ਪ੍ਰੀਆ ਅਰੋੜਾ ਪੁੱਤਰੀ ਪ੍ਰਮੋਦ ਅਰੋੜਾ ਅਤੇ ਸ਼ਿਵਾਨੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਦੋਵੇਂ ਲੜਕੀਆਂ ਉਨ੍ਹਾਂ ਦੇ ਜਿੰਮ ਵਿਚ ਮੁਲਾਜ਼ਮ ਸਨ ਅਤੇ ਇਨ੍ਹਾਂ ਨੇ ਗਾਹਕਾਂ ਤੋਂ ਜਿੰਮ ਦੀ ਫ਼ੀਸ ਦੇ ਪੈਸੇ ਨਗਦ ਲੈ ਲਏ ਅਤੇ ਇਸ ਤੋਂ ਇਲਾਵਾ ਕੁੱਝ ਗੂਗਲ ਪੇ ਰਾਹੀਂ ਆਪਣੇ ਰਿਸ਼ਤੇਦਾਰਾਂ ਦੇ ਖਾਤਿਆਂ ਵਿਚ ਪਵਾ ਦਿੱਤੇ। ਅਜਿਹਾ ਕਰਕੇ ਇਹਨਾਂ ਨੇ ਉਸ ਨਾਲ ਧੋਖਾਧੜੀ ਕੀਤੀ। ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ। ਜਾਇਦਾਦ ਦੇ ਮਾਮਲੇ ਵਿਚ ਧੋਖਾਧੜੀ ਪੁਲਿਸ ਨੇ ਕਰਮਜੀਤ ਸਿੰਘ ਵਾਸੀ ਨੂਰਵਾਲਾ ਰੋਡ ਦੀ ਸ਼ਿਕਾਇਤ ’ਤੇ ਵਿਮਲਜੀਤ ਕੌਰ ਪਤਨੀ ਅਮਨਦੀਪ ਸਿੰਘ ਜਸਵੰਤ ਸਿੰਘ ਏਕਤਾ ਵਾਸੀ ਨੂਰਵਾਲਾ ਰੋਡ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਦੋਸ਼ੀਆਂ ਉੱਤੇ ਜਾਇਦਾਦ ਦੇ ਮਾਮਲੇ ਵਿਚ ਉਸ ਨਾਲ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ। ਦੂਜੇ ਮਾਮਲੇ ਵਿਚ ਪੁਲਿਸ ਨੇ ਗੁਰਪ੍ਰੀਤ ਸਿੰਘ ਵਾਸੀ ਜਨਕਪੁਰੀ ਦੀ ਸ਼ਿਕਾਇਤ ’ਤੇ ਰਾਜੂ ਵਾਸੀ ਜਨਕਪੁਰੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਦੋਵਾਂ ਮਾਮਲਿਆਂ ਵਿਚ ਹਾਲ ਦੀ ਘੜੀ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ। ਦਾਜ ਦਾ ਮਾਮਲਾ ਪੁਲਿਸ ਨੇ ਅੰਜਲੀ ਵਾਸੀ ਨਿਊ ਸੁਭਾਸ਼ ਨਗਰ ਦੀ ਸ਼ਿਕਾਇਤ ’ਤੇ ਸੁਮਿਤ ਗਿੱਲਹੋਤਰਾ ਵਾਸੀ ਮੁਹੱਲਾ ਕੋਠੀ ਖਵਾਜਾ ਆਜਮ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਸ਼ਾਦੀ ਛੇ ਸਾਲ ਪਹਿਲਾਂ ਕਥਿਤ ਦੋਸ਼ੀ ਨਾਲ ਹੋਈ ਸੀ, ਪਰ ਵਿਆਹ ਤੋਂ ਕੁੱਝ ਸਮੇਂ ਬਾਅਦ ਹੀ ਕਥਿਤ ਦੋਸ਼ੀ ਨੇ ਉਸ ਨੂੰ ਦਾਜ ਖ਼ਾਤਰ ਤੰਗ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਅਤੇ ਬੀਤੇ ਦਿਨ ਉਸ ਨੂੰ ਕੁੱਟ ਮਾਰ ਕੇ ਘਰੋਂ ਬਾਹਰ ਕੱਢ ਦਿੱਤਾ। ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਧੋਖਾਧੜੀ ਪੁਲਿਸ ਨੇ ਰਣਜੀਤ ਕੌਰ ਵਾਸੀ ਨਿਰਮਲ ਨਗਰ ਦੀ ਸ਼ਿਕਾਇਤ ’ਤੇ ਅਰੁਣ ਨਿਸ਼ਾ ਰਜਨੀ ਅਤੇ ਦਵਿੰਦਰ ਸਿੰਘ ਵਾਸੀ ਮੋਗਾ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੋਸ਼ੀਆਂ ਉੱਤੇ ਉਸ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਉਸ ਨਾਲ 8 ਲੱਖ 8 ਹਜ਼ਾਰ ਦੀ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ। ਦੂਜੇ ਮਾਮਲੇ ਵਿਚ ਪੁਲਿਸ ਨੇ ਰਵਿੰਦਰ ਸਿੰਘ ਵਾਸੀ ਬਸਤੀ ਜੋਧੇਵਾਲ ਦੀ ਸ਼ਿਕਾਇਤ ’ਤੇ ਏ.ਬੀ. ਕੰਸਲਟੈਂਟ ਦੇ ਮੈਨੇਜਰ ਪ੍ਰਭਜੀਤ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀ ਉੱਤੇ ਉਸ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਦੀ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ। ਹੁੱਲੜਬਾਜ਼ੀ ਕਰਦੇ ਕਾਬੂ ਪੁਲਿਸ ਨੇ ਸਾਗਰ ਵਾਸੀ ਜਗਜੀਤ ਨਗਰ ਅਤੇ ਅਖਲੇਸ਼ ਵਾਸੀ ਕਿਚਲੂ ਨਗਰ ਨੂੰ ਕਾਬੂ ਕੀਤਾ ਹੈ। ਉਕਤ ਕਥਿਤ ਦੋਸ਼ੀ ਸੱਗੂ ਚੌਕ ਨੇੜੇ ਹੁੱਲੜਬਾਜ਼ੀ ਕਰ ਰਹੇ ਸਨ ਅਤੇ ਕਾਰਾਂ ’ਤੇ ਪੱਥਰ ਮਾਰ ਰਹੇ ਸਨ। ਲੋਕਾਂ ਵਲੋਂ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਦੋਵਾਂ ਨੂੰ ਕਾਬੂ ਕਰ ਲਿਆ। ਮੋਟਰਸਾਈਕਲ ਅਤੇ ਐਕਟਿਵਾ ਚੋਰੀ ਸਥਾਨਕ ਕ੍ਰਿਸ਼ਨਾ ਮੰਦਰ ਮਾਡਲ ਟਾਊਨ ਦੇ ਬਾਹਰੋਂ ਚੋਰਾਂ ਵਲੋਂ ਵੇਚਣ ਰਾਮ ਵਾਸੀ ਕਰਨੈਲ ਸਿੰਘ ਨਗਰ ਦਾ ਮੋਟਰਸਾਈਕਲ ਚੋਰੀ ਕਰ ਲਿਆ ਗਿਆ। ਦੂਜੇ ਮਾਮਲੇ ਵਿਚ ਸੀ.ਐਮ.ਸੀ ਕਾਲੋਨੀ ਵਿਚੋਂ ਵੀ ਚੋਰਾਂ ਵਲੋਂ ਸ਼ੀਤਲ ਰਾਣੀ ਵਾਸੀ ਸੀ.ਐਮ.ਸੀ. ਕਾਲੋਨੀ ਦਾ ਐਕਟਿਵਾ ਚੋਰੀ ਕਰ ਲਿਆ। ਸ਼ਿਕਾਇਤਕਰਤਾ ਨੇ ਐਕਟਿਵਾ ਘਰ ਦੇ ਬਾਹਰ ਖੜ੍ਹਾ ਕੀਤਾ ਸੀ। ਪੁਲਿਸ ਵਲੋਂ ਇਸ ਮਾਮਲੇ ਵਿਚ ਕੇਸ ਦਰਜ ਕੀਤਾ ਗਿਆ ਹੈ। ਵਪਾਰ ਦੇ ਮਾਮਲੇ ਵਿਚ ਧੋਖਾਧੜੀ ਪੁਲਿਸ ਨੇ ਪੂਨਮ ਸ਼ਰਮਾ ਵਾਸੀ ਨਿਊ ਜਨਤਾ ਨਗਰ ਦੀ ਸ਼ਿਕਾਇਤ ’ਤੇ ਵਿਪਨ ਕੁਮਾਰ ਵਾਸੀ ਹਰਿਆਣਾ ਅਤੇ ਦੀਵਾਸ਼ ਕੁਮਾਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉੱਤੇ ਵਪਾਰ ਦੇ ਮਾਮਲੇ ਵਿਚ ਉਸ ਨਾਲ 11 ਲੱਖ 75 ਦੀ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ। ਦੂਜੇ ਮਾਮਲੇ ਵਿਚ ਪੁਲਿਸ ਨੇ ਅਮਿਤ ਕੁਮਾਰ ਵਾਸੀ ਭਾਮੀਆਂ ਕਲਾਂ ਦੀ ਸ਼ਿਕਾਇਤ ’ਤੇ ਜੱਸ ਜੋਤ ਸਿੰਘ ਵਾਸੀ ਫੋਕਲ ਪੁਆਇੰਟ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਕਥਿਤ ਦੋਸ਼ੀ ਉੱਤੇ ਸ਼ਿਕਾਇਤਕਰਤਾ ਨਾਲ ਵਪਾਰ ਦੇ ਮਾਮਲੇ ਵਿਚ 3 ਲੱਖ 6 ਹਜ਼ਾਰ ਦੀ ਧੋਖਾਧੜੀ ਕਰਨ ਦਾ ਦੋਸ਼ ਹੈ।
ਪਿਛਲੀ ਖ਼ਬਰ ਦਿਆਲ ਪਬਲਿਕ ਸਕੂਲ ’ਚ ਅਧਿਆਪਕ ਦਿਵਸ ਮਨਾਇਆ ਅਗਲੀ ਖ਼ਬਰ ਵਿਧਾਨ ਸਭਾ ਹਲਕਾ ਉੱਤਰੀ ਤੋਂ ਵੱਡੀ ਗਿਣਤੀ ’ਚ ਨੌਜਵਾਨਾਂ ਨੇ ਅਕਾਲੀ ਦਲ ਦਾ ਫੜਿਆ ਪੱਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।