ਆਂਗਣਵਾੜੀ ਵਰਕਰਾਂ-ਹੈਲਪਰਾਂ ਨੇ ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ, ਮੰਤਰੀ ਮੁੰਡੀਆਂ ਦੀ ਰਿਹਾਇਸ਼ ਅੱਗੇ ਕੀਤਾ ਰੋਸ ਪ੍ਰਦਰਸ਼ਨ
ਭਾਮੀਆਂ ਕਲਾਂ/ਲੁਧਿਆਣਾ, 12 ਸਤੰਬਰ (ਜਤਿੰਦਰ ਭੰਬੀ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਘਰ ਸਾਹਮਣੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਯੂਨੀਅਨ ਆਗੂਆਂ ਨੇ ਪੰਜਾਬ ਸਰਕਾਰ ‘ਤੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਦੇ ਦੋਸ਼ ਲਾਉਂਦਿਆਂ ਸਰਕਾਰ ਖ਼ਿਲਾਫ਼ ਰੋਸ ਜ਼ਾਹਿਰ ਕੀਤਾ।
ਕ
ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਕਰਦੀਆਂ ਆਂਗਣਵਾੜੀ ਮੁਲਾਜ਼ਮ। ਅਜੀਤ ਤਸਵੀਰ
13-09-2026
ਭਾਮੀਆਂ ਕਲਾਂ/ਲੁਧਿਆਣਾ, 12 ਸਤੰਬਰ (ਜਤਿੰਦਰ ਭੰਬੀ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਘਰ ਸਾਹਮਣੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਯੂਨੀਅਨ ਆਗੂਆਂ ਨੇ ਪੰਜਾਬ ਸਰਕਾਰ ‘ਤੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਦੇ ਦੋਸ਼ ਲਾਉਂਦਿਆਂ ਸਰਕਾਰ ਖ਼ਿਲਾਫ਼ ਰੋਸ ਜ਼ਾਹਿਰ ਕੀਤਾ। ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੀ ਆਗੂ ਹਰਗੋਬਿੰਦ ਕੌਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਚੋਣਾਂ ਤੋਂ ਪਹਿਲਾਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਮੰਗਾਂ ਸਬੰਧੀ ਵੱਡੇ ਵਾਅਦੇ ਕੀਤੇ ਗਏ ਸਨ। ਸਰਕਾਰ ਬਣਨ ਤੋਂ ਬਾਅਦ ਇਨ੍ਹਾਂ ਵਾਅਦਿਆਂ ਨੂੰ ਪੂਰਾ ਕਰਨ ਦੀ ਬਜਾਏ ਆਂਗਣਵਾੜੀ ਵਰਕਰਾਂ ਦੀਆਂ ਮੰਗਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸੱਤਾ ਵਿਚ ਆਏ ਲੰਮਾ ਸਮਾਂ ਬੀਤ ਚੁੱਕਾ ਹੈ, ਪਰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦਾ ਮਾਣ-ਭੱਤਾ ਦੁੱਗਣਾ ਕਰਨ ਦੇ ਵਾਅਦੇ ‘ਤੇ ਅਮਲ ਨਹੀਂ ਹੋਇਆ। ਇੱਥੋਂ ਤੱਕ ਕਿ ਵਰਕਰਾਂ ਨੂੰ ਸਮੇਂ ਸਿਰ ਮਾਣ-ਭੱਤਾ ਨਾ ਮਿਲਣ ਕਾਰਨ ਵੀ ਉਨ੍ਹਾਂ ਨੂੰ ਆਰਥਿਕ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਰਗੋਬਿੰਦ ਕੌਰ ਨੇ ਦੋਸ਼ ਲਾਇਆ ਕਿ ਆਂਗਣਵਾੜੀ ਕੇਂਦਰਾਂ ਵਿਚ ਆ ਰਿਹਾ ਰਾਸ਼ਨ ਵੀ ਬੇਹੱਦ ਘਟੀਆ ਗੁਣਵੱਤਾ ਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰਾਂ ਵਿਚ ਬੱਚਿਆਂ ਅਤੇ ਗਰਭਵਤੀ ਔਰਤਾਂ ਦੀ ਸਿਹਤ ਨਾਲ ਜੁੜਿਆ ਰਾਸ਼ਨ ਮੁਹੱਈਆ ਕਰਵਾਇਆ ਜਾਂਦਾ ਹੈ, ਇਸ ਲਈ ਇਸ ਦੀ ਗ ੁਣਵੱਤਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਹੋਣਾ ਚਾਹੀਦਾ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਰਾਸ਼ਨ ਦੀ ਗੁਣਵੱਤਾ ਦੀ ਜਾਂਚ ਕਰਵਾਈ ਜਾਵੇ ਅਤੇ ਕਥਿਤ ਤੌਰ ‘ਤੇ ਘਟੀਆ ਰਾਸ਼ਨ ਦੀ ਸਪਲਾਈ ‘ਤੇ ਤੁਰੰਤ ਰੋਕ ਲਗਾਈ ਜਾਵੇ। ਯੂਨੀਅਨ ਆਗੂ ਨੇ ਕਿਹਾ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਲਈ ਸੰਘਰਸ਼ ਕੀਤਾ ਜਾ ਰਿਹਾ ਹੈ, ਪਰ ਇਸ ਦੇ ਬਾਵਜੂਦ ਸਰਕਾਰ ਵਲੋਂ ਠੋਸ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਆਂਗਣਵਾੜੀ ਵਰਕਰਾਂ ਦੀਆਂ ਮੰਗਾਂ ਦਾ ਜਲਦ ਨਿਪਟਾਰਾ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦਾ ਮਾਣ-ਭੱਤਾ ਦੁੱਗਣਾ ਕੀਤਾ ਜਾਵੇ, ਸਮੇਂ ਸਿਰ ਭੁਗਤਾਨ ਯਕੀਨੀ ਬਣਾਇਆ ਜਾਵੇ, ਕੇਂਦਰਾਂ ਵਿਚ ਮਿਆਰੀ ਰਾਸ਼ਨ ਮੁਹੱਈਆ ਕਰਵਾਇਆ ਜਾਵੇ ਅਤੇ ਸਰਕਾਰ ਵਲੋਂ ਕੀਤੇ ਸਾਰੇ ਵਾਅਦਿਆਂ ਨੂੰ ਤੁਰੰਤ ਲਾਗੂ ਕੀਤਾ ਜਾਵੇ।