ਨਸ਼ਾ ਮੁਕਤ ਪੰਜਾਬ ਯਾਤਰਾ ਦੀਆਂ ਤਿਆਰੀਆਂ ਸੰਬੰਧੀ ਸੰਨੀ ਕੈਂਥ ਦੀ ਅਗਵਾਈ ਹੇਠ ਹੋਈ ਮੀਟਿੰਗ
ਲੁਧਿਆਣਾ, 12 ਸਤੰਬਰ (ਭੁਪਿੰਦਰ ਸਿੰਘ ਬੈਂਸ)-ਭਾਰਤੀ ਜਨਤਾ ਪਾਰਟੀ ਪੰਜਾਬ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਕੱਢੀ ਜਾ ਰਹੀ ਨਸ਼ਾ ਮੁਕਤ ਪੰਜਾਬ ਯਾਤਰਾ 28 ਸਤੰਬਰ ਨੂੰ ਲੁਧਿਆਣਾ ਦਿਹਾਤੀ ਦੇ ਹਲਕਾ ਗਿੱਲ ਅਤੇ ਸਾਹਨੇਵਾਲ ਵਿਚ ਪੁੱਜੇਗੀ। ਲੁਧਿਆਣਾ ਦਿਹਾਤੀ ‘ਚ ਯਾਤਰਾ ਦਾ ਸਵਾਗਤ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਗਗਨਦੀਪ ਸਿੰਘ ਸੰਨੀ ਕੈਂਥ ਦੀ ਅਗਵਾਈ ਹੇਠ ਕੀਤਾ ਜਾਵੇਗਾ।
ਅਜੀਤ ਡੈਸਕ
13-09-2026