ਲੁਧਿਆਣਾ, 14 ਸਤੰਬਰ (ਭੁਪਿੰਦਰ ਸਿੰਘ ਬੈਂਸ)-ਐਚ. ਵੀ. ਐਮ. ਗਲੋਬਲ ਸਕੂਲ, ਸੈਕਟਰ 32 ਵਿਖੇ ਦਾਦਾ-ਦਾਦੀ ਦਿਵਸ ਮਨਾਇਆ। ਇਸ ਮੌਕੇ ਨਰਸਰੀ ਤੋਂ ਯੂਕੇਜੀ ਤੱਕ ਦੇ ਛੋਟੇ ਵਿਦਿਆਰਥੀਆਂ ਨੂੰ ਆਪਣੇ ਦਾਦਾ-ਦਾਦੀ ਪ੍ਰਤੀ ਆਪਣਾ ਪਿਆਰ, ਸਤਿਕਾਰ ਅਤੇ ਸ਼ੁਕਰਗੁਜ਼ਾਰੀ ਪ੍ਰਗਟ ਕਰਨ ਦਾ ਮੌਕਾ ਮਿਲਿਆ। ਬੱਚਿਆਂ ਨੇ ਆਪਣੇ ਦਾਦਾ-ਦਾਦੀ ਲਈ ਸੁੰਦਰ ਹੱਥ ਨਾਲ ਬਣੇ ਕਾਰਡ ਤਿਆਰ ਕੀਤੇ ਅਤੇ ਅਧਿਆਪਕਾਂ ਦੁਆਰਾ ਆਯੋਜਿਤ ਕਵਿਤਾਵਾਂ ਤੇ ਵੱਖ-ਵੱਖ ਕਲਾਸਰੂਮ ਗਤੀਵਿਧੀਆਂ ਵਿਚ ਹਿੱਸਾ ਲਿਆ। ਸਕੂਲ ਦੀ ਪ੍ਰਿੰਸੀਪਲ ਪ੍ਰਗਤੀ ਕਪੂਰ, ਨੇ ਛੋਟੇ ਵਿਦਿਆਰਥੀਆਂ ਲਈ ਇਸ ਮੌਕੇ ਨੂੰ ਸਾਰਥਕ ਬਣਾਉਣ ਲਈ ਅਧਿਆਪਕਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਦਾਦਾ-ਦਾਦੀ ਪਰਿਵਾਰਕ ਕਦਰਾਂ-ਕੀਮਤਾਂ, ਪਰੰਪਰਾਵਾਂ ਤੇ ਨਿਰਸਵਾਰਥ ਪਿਆਰ ਦੀ ਇਕ ਕੀਮਤੀ ਕੜੀ ਹਨ। ਉਨ੍ਹਾਂ ਬੱਚਿਆਂ ਨੂੰ ਹਮੇਸ਼ਾ ਆਪਣੇ ਦਾਦਾ-ਦਾਦੀ ਦਾ ਸਤਿਕਾਰ ਕਰਨ ਅਤੇ ਉਨ੍ਹਾਂ ਨੂੰ ਪਿਆਰ ਅਤੇ ਕਦਰ ਕਰਨ ਦਾ ਅਹਿਸਾਸ ਕਰਵਾਉਣ ਲਈ ਉਤਸ਼ਾਹਿਤ ਕੀਤਾ। ਸਕੂਲ ਦੇ ਚੇਅਰਮੈਨ ਡੀ. ਪੀ. ਸ਼ਰਮਾ ਤੇ ਡਾਇਰੈਕਟਰ ਮੀਨਾ ਸ਼ਰਮਾ ਨੇ ਸਾਰੇ ਦਾਦਾ-ਦਾਦੀ ਨੂੰ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਸਕੂਲ ਦੇ ਉਪਰਾਲੇ ਦੀ ਪ੍ਰਸ਼ੰਸਾ ਕੀਤੀ।