15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਛੇਵਾਂ ਅੰਮ੍ਰਿਤ ਸਾਗਰ ਅਰਦਾਸ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਜਾਵੇਗਾ- ਮੱਕੜ, ਭਾਟੀਆ

ਲੁਧਿਆਣਾ, 14 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਛੇਵਾਂ ਅੰਮ੍ਰਿਤ ਸਾਗਰ ਅਰਦਾਸ ਸਮਾਗਮ 26 ਸਤੰਬਰ ਦਿਨ ਸ਼ਨੀਵਾਰ ਨੂੰ ਰਾਤ 7. 00 ਤੋਂ 10.

ਅਜੀਤ ਡੈਸਕ 15-09-2026
ਲੁਧਿਆਣਾ, 14 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਛੇਵਾਂ ਅੰਮ੍ਰਿਤ ਸਾਗਰ ਅਰਦਾਸ ਸਮਾਗਮ 26 ਸਤੰਬਰ ਦਿਨ ਸ਼ਨੀਵਾਰ ਨੂੰ ਰਾਤ 7.00 ਤੋਂ 10.30 ਵਜੇ ਤੱਕ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ। ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੇ ਮੁੱਖ ਸੇਵਾਦਾਰ ਇੰਦਰਜੀਤ ਸਿੰਘ ਮੱਕੜ ਅਤੇ ਅੰਮ੍ਰਿਤ ਸਾਗਰ ਕੰਪਨੀ ਦੇ ਪ੍ਰਮੁੱਖ ਬਲਬੀਰ ਸਿੰਘ ਭਾਟੀਆ ਤੇ ਕਰਨਪ੍ਰੀਤ ਸਿੰਘ ਭਾਟੀਆ ਨੇ ਅਰਦਾਸ ਸਮਾਗਮ ਦਾ ਪੋਸਟਰ ਸਾਂਝੇ ਰੂਪ ਵਿਚ ਰਿਲੀਜ਼ ਕੀਤਾ। ਉਪਰੰਤ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੇ ਪੂਰਨ ਸਹਿਯੋਗ ਨਾਲ ਕਰਵਾਏ ਜਾ ਰਹੇ ਉਕਤ ਛੇਵੇਂ ਅੰਮ੍ਰਿਤ ਸਾਗਰ ਅਰਦਾਸ ਸਮਾਗਮ ਅੰਦਰ ਪੰਥ ਦੇ ਪ੍ਰਮੁੱਖ ਕੀਰਤਨੀਏ ਭਾਈ ਰਵਿੰਦਰ ਸਿੰਘ ਸਾਬਕਾ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਤੇ ਭਾਈ ਹਰਿੰਦਰ ਸਿੰਘ ਨਿਰਵੈਰ ਖਾਲਸਾ ਜਥਾ ਯੂਕੇ ਵਾਲਿਆਂ ਦੇ ਕੀਰਤਨੀ ਜਥੇ ਆਪਣੀਆਂ ਹਾਜ਼ਰੀਆਂ ਭਰ ਕੇ, ਜਿੱਥੇ ਸੰਗਤਾਂ ਨੂੰ ਗੁਰੂ ਜੱਸ ਰਾਹੀਂ ਨਿਹਾਲ ਕਰਨਗੇ, ਉਥੇ ਨਾਲ ਹੀ ਸੰਤ ਬਾਬਾ ਅਮੀਰ ਸਿੰਘ ਮੁਖੀ ਜਵੱਦੀ ਟਕਸਾਲ ਤੇ ਪੰਥ ਪ੍ਰਚਾਰਕ ਮਾਤਾ ਵਿਪਨਪ੍ਰੀਤ ਕੌਰ ਵੀ ਵਿਸੇਸ਼ ਤੌਰ ’ਤੇ ਆਪਣੀਆਂ ਹਾਜ਼ਰੀਆਂ ਭਰਨਗੇ। ਇਸ ਦੌਰਾਨ ਬਲਬੀਰ ਸਿੰਘ ਭਾਟੀਆ ਨੇ ਅੰਮ੍ਰਿਤ ਸਾਗਰ ਪਰਿਵਾਰ ਵਲੋਂ ਸ਼ਹਿ ਰ ਦੀਆਂ ਸਮੂਹ ਸੰਗਤਾਂ ਨੂੰ ਬੇਨਤੀ ਕਰਦਿਆਂ ਕਿਹਾ ਕਿ ਉਹ ਛੇਵੇਂ ਅੰਮ੍ਰਿਤ ਸਾਗਰ ਅਰਦਾਸ ਸਮਾਗਮ ਅੰਦਰ ਆਪਣੀਆਂ ਹਾਜ਼ਰੀਆਂ ਭਰ ਕੇ ਆਪਣਾ ਜੀਵਨ ਸਫਲ ਕਰਨ। ਇਸ ਸਮੇਂ ਉਨ੍ਹਾਂ ਨਾਲ ਮਨਿੰਦਰ ਸਿੰਘ ਆਹੂਜਾ, ਹਰਬਿੰਦਰ ਸਿੰਘ, ਜੋਗਿੰਦਰ ਸਿੰਘ ਸਲੂਜਾ, ਨਰਿੰਦਰਪਾਲ ਸਿੰਘ ਕਥੂਰੀਆ, ਇੰਦਰਬੀਰ ਸਿੰਘ ਬੱਤਰਾ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਪਿਛਲੀ ਖ਼ਬਰ ਅਕਾਲੀ ਜਥਾ ਸ਼ਹਿਰੀ ਵਲੋਂ ਸਾਰੇ 6 ਵਿਧਾਨ ਸਭਾ ਹਲਕਿਆਂ ਵਿਚ ਪੈਂਦੇ ਬਿਜਲੀ ਘਰਾਂ ਦੇ ਬਾਹਰ 16 ਨੂੰ ਕੀਤੇ ਜਾਣਗੇ ਧਰਨੇ/ਪ੍ਰ... ਅਗਲੀ ਖ਼ਬਰ ਐੱਚ . ਵੀ . ਐਮ . ਗਲੋਬਲ ਸਕੂਲ ਵਿਖੇ ਦਾਦਾ - ਦਾਦੀ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।