15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਤਿਹਾਸਕ ਨਗਰ ਕੀਰਤਨ 24 ਨੂੰ

ਜਲੰਧਰ, 14 ਸਤੰਬਰ (ਐੱਮ. ਐੱਸ.

ਅਜੀਤ ਡੈਸਕ 15-09-2026
ਜਲੰਧਰ, 14 ਸਤੰਬਰ (ਐੱਮ.ਐੱਸ. ਲੋਹੀਆ)-ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਅਤੇ ਬੇਗਮਪੁਰਾ ਦੇ ਸੰਕਲਪ ਨੂੰ ਸਮਰਪਿਤ ਇਕ ਇਤਿਹਾਸਕ ਨਗਰ ਕੀਰਤਨ 24 ਅਕਤੂਬਰ ਨੂੰ ਪਿੰਡ ਪਮਾਲੀ ਤੋਂ ਸ਼ੁਰੂ ਹੋ ਕੇ 25 ਅਕਤੂਬਰ ਦੀ ਸ਼ਾਮ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸੰਪੰਨ ਹੋਵੇਗਾ। ‘ਅਜੀਤ ਭਵਨ’ ਵਿਖੇ ਪਹੁੰਚੇ ਨਗਰ ਕੀਰਤਨ ਦੇ ਪ੍ਰਬੰਧਕ ਜਸਬੀਰ ਸਿੰਘ ਪਮਾਲੀ ਅਤੇ ਬਲਬੀਰ ਸਿੰਘ ਖ਼ਾਲਸਾ ਨੇ ਜਾਣਕਾਰੀ ਦਿੱਤੀ ਕਿ 24 ਅਕਤੂਬਰ ਨੂੰ ਪਿੰਡ ਪਮਾਲੀ ਤੋਂ ਨਗਰ ਕੀਰਤਨ ਦੀ ਸ਼ੁਰੂਆਤ ਹੋਵੇਗੀ, ਜੋ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਰਾਤ ਸਮੇਂ ਜਲੰਧਰ ਵਿਖੇ ਪਹੁੰਚੇਗਾ, ਜਿੱਥੇ ਵਿਸ਼ੇਸ਼ ਧਾਰਮਿਕ ਸਟੇਜ ਲਗਾਈ ਜਾਵੇਗੀ। ਇਸ ਮੌਕੇ ਸੰਗਤ ਵਲੋਂ ਗੁਰਬਾਣੀ ਕੀਰਤਨ ਅਤੇ ਧਾਰਮਿਕ ਵਿਚਾਰਾਂ ਦੁਆਰਾ ਗੁਰੂ ਰਵਿਦਾਸ ਜੀ ਦੀ ਵਿਚਾਰਧਾਰਾ ਨਾਲ ਸੰਗਤ ਨੂੰ ਜੋੜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ 25 ਅਕਤੂਬਰ ਨੂੰ ਸਵੇਰੇ ਜਲੰਧਰ ਤੋਂ ਨਗਰ ਕੀਰਤਨ ਦੀ ਅਗਲੀ ਯਾਤਰਾ ਸ਼ੁਰੂ ਹੋਵੇਗੀ, ਜੋ ਵੱਖ-ਵੱਖ ਸਥਾਨਾਂ ਤੋਂ ਹੁੰਦਾ ਹੋਇਆ ਇਹ ਸ਼ਾਮ ਸਮੇਂ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪਹੁੰਚੇਗਾ, ਜਿੱਥੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਗਰ ਕੀਰਤਨ ਦੀ ਸਮਾਪਤੀ ਹੋਵੇਗੀ। ਇਸ ਮੌਕੇ ਤਰਸੇਮ ਲਾਲ ਚੁੰਬਰ ਫਗਵਾੜਾ, ਕ੍ਰਿਸ਼ਨ ਕੁਮਾਰ ਹੀਰੋ ਪ੍ਰਧਾਨ ਵਾਲਮੀਕਿ ਸਭਾ ਫਗਵਾੜਾ, ਰਜਿੰਦਰ ਕੁਮਾਰ, ਜੀਵਨ ਲਾਲ ਅਤੇ ਵਿਨੋਦ ਕੁਮਾਰ ਫਗਵਾੜਾ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਹੇਮਟੈਕਸ ਐਕਸਪੋ-2026 ਦੇ ਤੀਜੇ ਦਿਨ ਵੱਖ-ਵੱਖ ਸਟਾਲਾਂ ਤੇ ਦਰਸ਼ਕਾਂ ਦੀ ਭੀੜ ਦੇਖ ਕੇ ਪ੍ਰਦਰਸ਼ਕ ਹੋਏ ਬਾਗੋ-ਬਾਗ ਅਗਲੀ ਖ਼ਬਰ ਸੀ. ਟੀ. ਯੂਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ‘ਬਰਡ ਡਰੋਨ’ ਤਿਆਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।