16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਚੰਡੀਗੜ੍ਹ ਰੋਸ ਧਰਨੇ ’ ਚ ਹਲਕਾ ਗਿੱਲ ਤੋਂ ਯੂਥ ਕਾਂਗਰਸ ਦੇ ਵੱਡੇ ਜਥੇ ਸ਼ਾਮਿਲ ਹੋਣਗੇ - ਪ੍ਰਧਾਨ

ਢੰਡਾਰੀ ਕਲਾਂ/ਲੁਧਿਆਣਾ, 15 ਸਤੰਬਰ (ਜਸਵੀਰ ਸਿੰਘ ਬੰਗਾ)-ਢੰਡਾਰੀ ਖ਼ੁਰਦ ਵਾਰਡ ਨੰਬਰ 25 ਵਿਖੇ ਵਿਕਾਸ ਕਾਰਜ ਜੰਗੀ ਪੱਧਰ ’ਤੇ ਚੱਲ ਰਹੇ ਹਨ, ਜਿਨ੍ਹਾਂ ਦੇ ਮੁਕੰਮਲ ਹੋ ਜਾਣ ਤੋਂ ਬਾਅਦ ਵਾਰਡ ਦੀ ਨੁਹਾਰ ਬਦਲ ਜਾਵੇਗੀ। ਇਹ ਪ੍ਰਗਟਾਵਾ ਕੌਂਸਲਰ ਸੁਖਜਿੰਦਰ ਕੌਰ ਦੇ ਪਤੀ ਤੇ ਸਮਾਜ ਸੇਵਕ ਕਮਲਜੀਤ ਸਿੰਘ ਬੋਪਾਰਾਏ ਨੇ 100 ਫੁੱਟੀ ਮੁੱਖ ਸੜਕ ਬਣਾਉਣ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲੈਂਦਿਆਂ ਕੀਤਾ।

ਅਜੀਤ ਡੈਸਕ 16-09-2026
ਢੰਡਾਰੀ ਕਲਾਂ/ਲੁਧਿਆਣਾ, 15 ਸਤੰਬਰ (ਜਸਵੀਰ ਸਿੰਘ ਬੰਗਾ)-ਢੰਡਾਰੀ ਖ਼ੁਰਦ ਵਾਰਡ ਨੰਬਰ 25 ਵਿਖੇ ਵਿਕਾਸ ਕਾਰਜ ਜੰਗੀ ਪੱਧਰ ’ਤੇ ਚੱਲ ਰਹੇ ਹਨ, ਜਿਨ੍ਹਾਂ ਦੇ ਮੁਕੰਮਲ ਹੋ ਜਾਣ ਤੋਂ ਬਾਅਦ ਵਾਰਡ ਦੀ ਨੁਹਾਰ ਬਦਲ ਜਾਵੇਗੀ। ਇਹ ਪ੍ਰਗਟਾਵਾ ਕੌਂਸਲਰ ਸੁਖਜਿੰਦਰ ਕੌਰ ਦੇ ਪਤੀ ਤੇ ਸਮਾਜ ਸੇਵਕ ਕਮਲਜੀਤ ਸਿੰਘ ਬੋਪਾਰਾਏ ਨੇ 100 ਫੁੱਟੀ ਮੁੱਖ ਸੜਕ ਬਣਾਉਣ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲੈਂਦਿਆਂ ਕੀਤਾ। ਇਸ ਮੌਕੇ ਸਮਾਜ ਸੇਵਕ ਬੋਪਾਰਾਏ ਨੇ ਕਿਹਾ ਕਿ ਸੜਕ ਦਾ ਨਿਰਮਾਣ ਕਾਰਜ ਪੂਰਾ ਹੋਣ ਉਪਰੰਤ ਇਲਾਕੇ ਦੀ ਸੁੰਦਰਤਾ ‘ਚ ਵਾਧਾ ਹੋਵੇਗਾ, ਉਥੇ ਹੀ ਵਿਕਾਸ ਨੂੰ ਨਵੀਂ ਰਫ਼ਤਾਰ ਮਿਲੇਗੀ। ਉਨ੍ਹਾਂ ਕਿਹਾ ਕਿ ਵਾਰਡ ਵਿਚ ਸੜਕਾਂ ਦੇ ਨਾਲ ਨਾਲ ਸੀਵਰੇਜ ਲਾਈਨਾਂ ਦੀ ਸਫ਼ਾਈ, ਰੋਡ ਜਾਲੀਆਂ ਦੀ ਸਫ਼ਾਈ ਅਤੇ ਸਟਰੀਟ ਲਾਈਟਾਂ ਲਗਾਉਣ ਦੇ ਨਾਲ-ਨਾਲ ਹੋਰ ਵੀ ਅਨੇਕਾਂ ਵਿਕਾਸ ਦੇ ਕੰਮ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਕਾਂ ’ਚ ਸਾਫ਼ ਸਫ਼ਾਈ ਦਾ ਕੰਮ ਵੀ ਨਿਰੰਤਰ ਚੱਲ ਰਿਹਾ ਹੈ ਅਤੇ ਵਾਰਡ ਵਾਸੀਆਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਵਾਰਡ ਵਿਚ ਲਗਾਤਾਰ ਫੋਗਿੰਗ ਕਰਵਾਈ ਜਾ ਰਹੀ ਹੈ। ਬੋਪਾਰਾਏ ਨੇ ਕਿਹਾ ਕਿ ਉਹ ਵਾਰਡ ਵਿਚ ਸਿਆਸਤ ਤੋਂ ਉਪਰ ਉਠ ਕੇ ਵਿਕਾਸ ਦੇ ਕੰਮ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਵਾਰਡ ਨੰਬਰ 25 ਸਿਰਫ਼ ਵਾਰਡ ਹੀ ਨਹੀਂ ਬਲਕਿ ਉਨ੍ਹਾਂ ਦਾ ਆਪਣਾ ਪਰਿਵਾਰ ਹੈ, ਜੇਕਰ ਪਰਿਵਾਰ ਦੇ ਕਿਸੇ ਵੀ ਮੈਂਬਰ ਨੂੰ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਜਾਵੇ, ਜਿਸ ਨੂੰ ਤੁਰੰਤ ਦੂਰ ਕੀਤਾ ਜਾਵੇਗਾ।
ਪਿਛਲੀ ਖ਼ਬਰ ਇਕਾਈ ਹਸਪਤਾਲ ਵਲੋਂ ਪ੍ਰੋਸਟੇਟ ਕੈਂਸਰ ਤੋਂ ਸਿਹਤਯਾਬ ਹੋਏ ਡਾ . ਬਲਵੰਤ ਸਿੰਘ ਦਾ 100 ਵਾਂ ਜਨਮ ਦਿਨ ਮਨਾਇਆ ਅਗਲੀ ਖ਼ਬਰ ਨਿਗਮ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਮੇਟੀ ਸਰਗਰਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।