16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਸ਼ਹਿਰ ਦੇ ਵੱਖ-ਵੱਖ ਸਕੂਲਾਂ ਵਿਚ ਮਨਾਇਆ ਹਿੰਦੀ ਦਿਵਸ

ਲੁਧਿਆਣਾ, 15 ਸਤੰਬਰ (ਭੁਪਿੰਦਰ ਸਿੰਘ ਬੈਂਸ)-ਹਿੰਦੀ ਦਿਵਸ ਮੌਕੇ ਸ਼ਹਿਰ ਦੇ ਵੱਖ-ਵੱਖ ਸਕੂਲਾਂ ਵਿਚ ਵਿਸ਼ੇਸ਼ ਸਮਾਗਮ ਕਰਵਾਏ ਗਏ। ਵਿਦਿਆਰਥੀਆਂ ਨੇ ਕਵਿਤਾਵਾਂ, ਭਾਸ਼ਨਾਂ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਹਿੰਦੀ ਭਾਸ਼ਾ ਪ੍ਰਤੀ ਆਪਣਾ ਸਨਮਾਨ ਤੇ ਰਚਨਾਤਮਕ ਪ੍ਰਤਿਭਾ ਦਾ ਪ੍ਰਗਟਾਵਾ ਕੀਤਾ।

drinking water
ਅਜੀਤ ਡੈਸਕ 16-09-2026
ਲੁਧਿਆਣਾ, 15 ਸਤੰਬਰ (ਭੁਪਿੰਦਰ ਸਿੰਘ ਬੈਂਸ)-ਹਿੰਦੀ ਦਿਵਸ ਮੌਕੇ ਸ਼ਹਿਰ ਦੇ ਵੱਖ-ਵੱਖ ਸਕੂਲਾਂ ਵਿਚ ਵਿਸ਼ੇਸ਼ ਸਮਾਗਮ ਕਰਵਾਏ ਗਏ। ਵਿਦਿਆਰਥੀਆਂ ਨੇ ਕਵਿਤਾਵਾਂ, ਭਾਸ਼ਨਾਂ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਹਿੰਦੀ ਭਾਸ਼ਾ ਪ੍ਰਤੀ ਆਪਣਾ ਸਨਮਾਨ ਤੇ ਰਚਨਾਤਮਕ ਪ੍ਰਤਿਭਾ ਦਾ ਪ੍ਰਗਟਾਵਾ ਕੀਤਾ। ਸਪਰਿੰਗ ਡੇਲ ਪਬਲਿਕ ਸਕੂਲ ਸਪਰਿੰਗ ਡੇਲ ਪਬਲਿਕ ਸਕੂਲ ਵਿਖੇ ਹਿੰਦੀ ਦਿਵਸ ਮਨਾਇਆ। ਇਸ ਮੌਕੇ ਵਿਦਿਆਰਥੀਆਂ ਨੇ ਕਵਿਤਾ ਪਾਠ, ਭਾਸ਼ਨ, ਦੋਹੇ ਪਾਠ, ਕਹਾਣੀ ਅਤੇ ਹਿੰਦੀ ਲਿਖਣ ਦੀਆਂ ਕਲਾਸਾਂ ਵਿਚ ਹਿੱਸਾ ਲਿਆ। ਵਿਦਿਆਰਥੀਆਂ ਨੇ ਆਪਣੀਆਂ ਪੇਸ਼ਕਾਰੀਆਂ ਰਾਹੀਂ ਹਿੰਦੀ ਦਾ ਪ੍ਰਦਰਸ਼ਨ ਕੀਤਾ। ਭਾਸ਼ਾ ਦੀ ਇਸਦੀ ਮਹੱਤਤਾ ਅਤੇ ਸੁੰਦਰਤਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ। ਇਸ ਮੌਕੇ ਸਕੂਲ ਦੀ ਚੇਅਰਪਰਸਨ ਅਵਿਨਾਸ਼ ਕੌਰ ਵਾਲੀਆ ਨੇ ਸਾਰਿਆਂ ਨੂੰ ਹਿੰਦੀ ਦਿਵਸ ਦੀ ਵਧਾਈ ਦਿੱਤੀ। ਇਸ ਮੌਕੇ ਡਾਇਰੈਕਟਰ ਮਨਦੀਪ ਵਾਲੀਆ, ਕਮਲਪ੍ਰੀਤ ਕੌਰ, ਡਿਪਟੀ ਡਾਇਰੈਕਟਰ ਸੋਨੀਆ ਵਰਮਾ ਤੇ ਪ੍ਰਿੰਸੀਪਲ ਅਨਿਲ ਕੁਮਾਰ ਸ਼ਰਮਾ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਦਿਆਲ ਹੈਰੀਟੇਜ ਸਕੂਲ ਟਿੱਬਾ ਰੋਡ ਸਥਿਤ ਦਿਆਲ ਹੈਰੀਟੇਜ ਕਾਨਵੈਂਟ ਸਕੂਲ ਵਿਖੇ ਹਿੰਦੀ ਦਿਵਸ ਮਨਾਇਆ। ਇਸ ਮੌਕੇ ਵਿਦਿਆਰਥੀਆਂ ਨੇ ਕਵਿਤਾਵਾਂ, ਭਾਸ਼ਨਾਂ, ਦੋਹੇ, ਲੇਖ ਪਾਠ ਤੇ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਹਿੰਦੀ ਭਾਸ਼ਾ ਦੀ ਮਹੱਤਤਾ ਨੂੰ ਉਜਾਗਰ ਕੀਤਾ। ਸਕੂਲ ਦੀ ਪ੍ਰਿੰਸੀਪਲ ਸੁਨੀਤਾ ਜੌਨਸਨ ਨੇ ਵਿਦਿਆਰਥੀਆਂ ਦੀ ਹੌਂਸਲਾ ਅਫਜਾਈ ਕਰਦਿਆਂ ਕਿਹਾ ਕਿ ਹਿੰਦੀ ਸਿਰਫ਼ ਇਕ ਭਾਸ਼ਾ ਨਹੀਂ, ਸਗੋਂ ਸਾਡੇ ਸਭਿਆਚਾਰ ਅਤੇ ਸੰਸਕਾਰਾਂ ਦੀ ਪਛਾਣ ਹੈ। ਜੀ. ਐਮ. ਟੀ. ਇੰਟਰਨੈਸ਼ਨਲ ਪਬਲਿਕ ਸਕੂਲ ਜੀ. ਐਮ. ਟੀ. ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਹਿੰਦੀ ਦਿਵਸ ਮਨਾਇਆ। ਸਵੇਰ ਦੀ ਸਭਾ ਦੌਰਾਨ ਅਧਿਆਪਕਾਂ ਨੇ ਹਿੰਦੀ ਭਾਸ਼ਾ ਦੀ ਵਿਰਾਸਤ, ਸਾਹਿੱਤਿਕ ਮਹੱਤਤਾ ਤੇ ਭਾਰਤੀ ਸਭਿਆਚਾਰ ਵਿਚ ਇਸ ਦੇ ਯੋਗਦਾਨ ਬਾਰੇ ਵਿਚਾਰ ਸਾਂਝੇ ਕੀਤੇ। ਸਕੂਲ ਕੈਂਪਸ ਵਿਚ ਹਿੰਦੀ ਨਾਲ ਸੰਬੰਧਿਤ ਚਾਰਟ ਤੇ ਸੰਦੇਸ਼ ਵੀ ਪ੍ਰਦਰਸ਼ਿਤ ਕੀਤੇ ਗਏ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਅਮਰਜੀਤ ਧਾਲੀਵਾਲ, ਡਾਇਰੈਕਟਰ ਗੁਰਇਕਬਾਲ ਸਿੰਘ ਥਿੰਦ ਤੇ ਰਮਨਦੀਪ ਕੌਰ ਥਿੰਦ ਨੇ ਵਿਦਿਆਰਥੀਆਂ ਨੂੰ ਹਿੰਦੀ ਦਿਵਸ ਦੀ ਸ਼ੁੱਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਬਲਵਿੰਦਰ ਸਿੰਘ, ਰਾਜੇਸ਼ ਗਰਗ, ਜਰਨੈਲ ਸਿੰਘ ਵੈਟਰਨਰੀ ਯੂਨੀਵਰਸਿਟੀ ਵਲੋਂ ਮੁੱਖ ਮੰਤਰੀ ਪੁਰਸਕਾਰ ਜੇਤੂ ਅਗਾਂਹਵਧੂ ਪਸ਼ੂ... ਅਗਲੀ ਖ਼ਬਰ ‘ ਖੇਤੀਬਾੜੀ ਕਾਰੋਬਾਰ ਰਾਹੀਂ ਨੌਜਵਾਨਾਂ ਨੂੰ ਸਸ਼ਕਤ ਬਣਾਉਣਾ’ ਵਿਸ਼ੇ ’ਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।