16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਅਦਾਲਤ ਵਿਚ ਪੇਸ਼ੀ ਭੁਗਤਣ ਆਏ ਹਵਾਲਾਤੀਆਂ ਪਾਸੋਂ ਭਾਰੀ ਮਾਤਰਾ ਵਿਚ ਹੈਰੋਇਨ ਬਰਾਮਦ

ਲੁਧਿਆਣਾ, 15 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਅਦਾਲਤ ਵਿਚ ਪੇਸ਼ੀ ਭੁਗਤਣ ਆਏ ਹਵਾਲਾਤੀਆਂ ਪਾਸੋਂ 203 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 1 ਕਰੋੜ ਰੁਪਏ ਦੱਸੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.

ਅਜੀਤ ਡੈਸਕ 16-09-2026
ਲੁਧਿਆਣਾ, 15 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਅਦਾਲਤ ਵਿਚ ਪੇਸ਼ੀ ਭੁਗਤਣ ਆਏ ਹਵਾਲਾਤੀਆਂ ਪਾਸੋਂ 203 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 1 ਕਰੋੜ ਰੁਪਏ ਦੱਸੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਸੀ.ਪੀ. ਸਰਬਜੀਤ ਸਿੰਘ ਚੀਮਾ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਸੰਦੀਪ ਰਾਜਪੂਤ ਵਾਸੀ ਗਿਆਸਪੁਰਾ, ਸੁਨੀਲ ਮਸੀਹ ਉਰਫ਼ ਲੱਡੂ ਵਾਸੀ ਭਾਮੀਆਂ ਖ਼ੁਰਦ ਅਤੇ ਦਮਨ ਸ਼ਰਮਾ ਵਾਸੀ ਜਨਕਪੁਰੀ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਉਕਤ ਕਥਿਤ ਦੋਸ਼ੀ ਵੱਖ-ਵੱਖ ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਹੇ ਹਨ ਅਤੇ ਜੇਲ੍ਹ ਵਿਚ ਬੰਦ ਹਨ ਬੀਤੇ ਦਿਨ ਇਹ ਕਥਿਤ ਦੋਸ਼ੀ ਅਦਾਲਤ ਵਿਚ ਪੇਸ਼ੀ ਭੁਗਤਣ ਆਏ ਸਨ ਕਿ ਉਥੋਂ ਇਨ੍ਹਾਂ ਨੂੰ ਕਿਸੇ ਵਿਅਕਤੀ ਨੇ ਹੈਰੋਇਨ ਸਪਲਾਈ ਕਰ ਦਿੱਤੀ, ਜੋ ਕਿ ਇਹਨਾਂ ਨੇ ਜੇਲ੍ਹ ਵਿਚ ਜਾ ਕੇ ਸਪਲਾਈ ਕਰਨੀ ਸੀ। ਸੂਚਨਾ ਮਿਲਣ ‘ਤੇ ਪੁਲਿਸ ਵਲੋਂ ਉਥੇ ਛਾਪਾਮਾਰੀ ਕੀਤੀ ਤਾਂ ਇਹਨਾਂ ਨੂੰ ਕਾਬੂ ਕਰ ਲਿਆ। ਇਹਨਾਂ ਦੇ ਕਬਜ਼ੇ ਵਿਚੋਂ ਹੈਰੋਇਨ ਵੀ ਬਰਾਮਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹਾਲ ਦੀ ਘੜੀ ਉਹ ਇਸ ਮਾਮਲੇ ਵਿਚ ਕੁੱਝ ਜ਼ਿਆਦਾ ਨਹੀਂ ਕਹਿ ਸਕਦੇ, ਪਰ ਇਹਨਾਂ ਪਾਸੋਂ ਪੁੱਛ ਪੜਤਾਲ ਦੇ ਆਧਾਰ ’ਤੇ ਜਿਹੜੇ ਵੀ ਤੱਥ ਸਾਹਮਣੇ ਆਉਣਗੇ ਉਸ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ।
ਪਿਛਲੀ ਖ਼ਬਰ ਨੌਜਵਾਨ ’ਤੇ ਕਾਤਲਾਨਾ ਹਮਲਾ ਕਰਨ ਦੇ ਮਾਮਲੇ ਵਿਚ ਬਹੁਤ ਚਰਚਿਤ ਸੰਦੀਪ ਲੁਧਿਆਣਾ ਸਮੇਤ 11 ਖਿਲਾਫ਼ ਕੇਸ ਦਰਜ ਅਗਲੀ ਖ਼ਬਰ ਮਿਕਸ ਲੈਂਡ ਯੂਜ਼ ਦੀ ਇਕ ਮਸ਼ੀਨ ਵੀ ਬਾਹਰ ਨਹੀਂ ਜਾਣ ਦਿੱਤੀ ਜਾਵੇਗੀ - ਸਿੱਧੂ , ਵਿਸ਼ਵਕਰਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।