16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਨੌਜਵਾਨ ’ਤੇ ਕਾਤਲਾਨਾ ਹਮਲਾ ਕਰਨ ਦੇ ਮਾਮਲੇ ਵਿਚ ਬਹੁਤ ਚਰਚਿਤ ਸੰਦੀਪ ਲੁਧਿਆਣਾ ਸਮੇਤ 11 ਖਿਲਾਫ਼ ਕੇਸ ਦਰਜ

ਲੁਧਿਆਣਾ, 15 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਤਿੰਨ ਦੀ ਪੁਲਿਸ ਨੇ ਨੌਜਵਾਨ ‘ਤੇ ਕਾਤਲਾਨਾ ਹਮਲਾ ਕਰਨ ਦੇ ਮਾਮਲੇ ਵਿਚ ਬਹੁ ਚਰਚਿਤ ਸੰਦੀਪ ਲੁਧਿਆਣਾ ਸਮੇਤ 11 ਖਿਲਾਫ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਪਰਮਜੀਤ ਸਿੰਘ ਵਾਸੀ ਰੜੀ ਮਹੱਲਾ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਮਾਮਲੇ ਵਿਚ ਪੁਲਿਸ ਨੇ ਬਹੁਤ ਚਰਚਿਤ ਨੌਜਵਾਨ ਆਗੂ ਸੰਦੀਪ ਲੁਧਿਆਣਾ, ਨੀਰਜ, ਬੱਲੀ, ਰਵੀ, ਮਾਨ ਅਤੇ ਉਨ੍ਹਾਂ ਦੇ ਸੱਤ ਸਾਥੀਆਂ ਖਿਲਾਫ ਕੇਸ ਦਰਜ ਕੀਤਾ ਹੈ।

ਅਜੀਤ ਡੈਸਕ 16-09-2026
ਲੁਧਿਆਣਾ, 15 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਤਿੰਨ ਦੀ ਪੁਲਿਸ ਨੇ ਨੌਜਵਾਨ ‘ਤੇ ਕਾਤਲਾਨਾ ਹਮਲਾ ਕਰਨ ਦੇ ਮਾਮਲੇ ਵਿਚ ਬਹੁ ਚਰਚਿਤ ਸੰਦੀਪ ਲੁਧਿਆਣਾ ਸਮੇਤ 11 ਖਿਲਾਫ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਪਰਮਜੀਤ ਸਿੰਘ ਵਾਸੀ ਰੜੀ ਮਹੱਲਾ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਮਾਮਲੇ ਵਿਚ ਪੁਲਿਸ ਨੇ ਬਹੁਤ ਚਰਚਿਤ ਨੌਜਵਾਨ ਆਗੂ ਸੰਦੀਪ ਲੁਧਿਆਣਾ, ਨੀਰਜ, ਬੱਲੀ, ਰਵੀ, ਮਾਨ ਅਤੇ ਉਨ੍ਹਾਂ ਦੇ ਸੱਤ ਸਾਥੀਆਂ ਖਿਲਾਫ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਪਰਮਜੀਤ ਸਿੰਘ ਨੇ ਦੱਸਿਆ ਕਿ ਉਹ ਆਪਣੇ ਦੋਸਤ ਬਿੱਟੂ ਨੂੰ ਮਿਲਣ ਲਈ ਗੁਰਦੁਆਰਾ ਛੇਵੀਂ ਪਾਤਸ਼ਾਹੀ ਨੇੜੇ ਗਿਆ ਸੀ ਜਿੱਥੇ ਕਿ ਉਕਤ ਕਥਿਤ ਦੋਸ਼ੀ ਆ ਗਏ, ਜਿਨ੍ਹਾਂ ਨਾਲ ਉਸਦਾ ਪੈਸੇ ਦਾ ਲੈਣ ਦੇਣ ਸੀ। ਇਸ ਗੱਲ ਨੂੰ ਲੈ ਕੇ ਕਥਿਤ ਦੋਸ਼ੀਆਂ ਨੇ ਉਸਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਅਤੇ ਰਿਵਾਲਵਰ ਕੱਢ ਕੇ ਉਸਦੇ ਬਟ ਸਿਰ ਵਿਚ ਮਾਰੇ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਗੰਭੀਰ ਹਾਲਤ ਵਿਚ ਪਰਮਜੀਤ ਨੂੰ ਇਲਾਜ ਲਈ ਸੀਐਮਸੀ ਹਸਪਤਾਲ ਲਿਆਂਦਾ ਗਿਆ ਹੈ ਜਿੱਥੇ ਕਿ ਉਸਦੀ ਹਾਲਤ ਸਥਿਰ ਦੱਸੀ ਜਾਂਦੀ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵਲੋਂ ਇਹਨਾਂ ਕਥਿਤ ਦੋਸ਼ੀਆਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਸੰਦੀਪ ਲੁਧਿਆਣਾ ਆਪਣੀਆਂ ਵੱਖ-ਵੱਖ ਕਾਰਵਾਈਆਂ ਕਾਰਨ ਹਮੇਸ਼ਾ ਚਰਚਾ ਵਿਚ ਰਹਿੰਦਾ ਹੈ।
ਪਿਛਲੀ ਖ਼ਬਰ ਕਾਂਗਰਸ ਵਲੋਂ ਕੀਤੇ ਗਏ ਰੋਸ ਪ੍ਰਦਰਸ਼ਨ ਦੌਰਾਨ ਸਾਬਕਾ ਵਿਧਾਇਕ ਬੈਂਸ ਦੇ ਲੱਗੀਆਂ ਗੰਭੀਰ ਸੱਟਾਂ ਅਗਲੀ ਖ਼ਬਰ ਅਦਾਲਤ ਵਿਚ ਪੇਸ਼ੀ ਭੁਗਤਣ ਆਏ ਹਵਾਲਾਤੀਆਂ ਪਾਸੋਂ ਭਾਰੀ ਮਾਤਰਾ ਵਿਚ ਹੈਰੋਇਨ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।