16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਵੱਖ - ਵੱਖ ਸੜਕ ਹਾਦਸਿਆਂ ਵਿਚ ਔਰਤ ਸਮੇਤ ਤਿੰਨ ਦੀ ਵਿਅਕਤੀਆਂ ਦੀ ਮੌਤ

ਲੁਧਿਆਣਾ, 15 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਵਿਚ ਹੋਏ ਵੱਖ-ਵੱਖ ਸੜਕ ਹਾਦਸਿਆਂ ਵਿਚ ਇਕ ਔਰਤ ਸਮੇਤ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਥਾਣਾ ਮੇਹਰਬਾਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਗੁਰਦੁਆਰਾ ਨਾਨਕਸਰ ਮੋੜ ’ਤੇ ਹੋਏ ਇਕ ਸੜਕ ਹਾਦਸੇ ਵਿਚ ਭਗਵਾਨ ਸ਼ਾਹ ਨਾਮੀ ਵਿਅਕਤੀ ਦੀ ਮੌਤ ਹੋ ਗਈ।

ਅਜੀਤ ਡੈਸਕ 16-09-2026
ਲੁਧਿਆਣਾ, 15 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਵਿਚ ਹੋਏ ਵੱਖ-ਵੱਖ ਸੜਕ ਹਾਦਸਿਆਂ ਵਿਚ ਇਕ ਔਰਤ ਸਮੇਤ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਥਾਣਾ ਮੇਹਰਬਾਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਗੁਰਦੁਆਰਾ ਨਾਨਕਸਰ ਮੋੜ ’ਤੇ ਹੋਏ ਇਕ ਸੜਕ ਹਾਦਸੇ ਵਿਚ ਭਗਵਾਨ ਸ਼ਾਹ ਨਾਮੀ ਵਿਅਕਤੀ ਦੀ ਮੌਤ ਹੋ ਗਈ। ਭਗਵਾਨ ਸ਼ਾਹ ਦੀ ਉਮਰ 63 ਸਾਲ ਦੇ ਕਰੀਬ ਸੀ ਅਤੇ ਉਹ ਪੈਦਲ ਹੀ ਗੁਰਦੁਆਰਾ ਸਾਹਿਬ ਦੇ ਨੇੜੇ ਜਾ ਰਿਹਾ ਸੀ ਕਿ ਤੇਜ਼ ਰਫ਼ਤਾਰ ਦੇ ਮੋਟਰਸਾਈਕਲ ਨੇ ਉਨ੍ਹਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ। ਗੰਭੀਰ ਹਾਲਤ ਵਿਚ ਉਸ ਨੂੰ ਹਸਪਤਾਲ ਲਿਆਂਦਾ ਗਿਆ, ਜਿੱਥੇ ਕਿ ਉਹ ਦਮ ਤੋੜ ਗਏ। ਪੁਲਿਸ ਵਲੋਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ। ਦੂਜੇ ਮਾਮਲੇ ਵਿਚ ਥਾਣਾ ਸਦਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਿੰਡ ਬੁਲਾਰਾ ਨੇੜੇ ਹੋਏ ਸੜਕ ਹਾਦਸੇ ਵਿਚ ਇਕ ਔਰਤ ਦੀ ਮੌਤ ਹੋ ਗਈ। ਔਰਤ ਆਪਣੇ ਜਵਾਈ ਦੀਪਕ ਨਾਲ ਮੋਟਰਸਾਈਕਲ ’ਤੇ ਜਾ ਰਹੀ ਸੀ ਕਿ ਤੇਜ਼ ਰਫ਼ਤਾਰ ਦੀ ਟਰੈਕਟਰ ਟਰਾਲੀ ਨੇ ਉਨ੍ਹਾਂ ਨੂੰ ਲਪੇਟ ਵਿਚ ਲੈ ਲਿਆ। ਸਿੱਟੇ ਵਜੋਂ ਦੀਪਕ ਜ਼ਖਮੀ ਹੋ ਗਿਆ, ਜਦ ਕਿ ਉਸ ਦੀ ਸੱਸ ਦੀ ਮੌਕੇ ’ਤੇ ਮੌਤ ਹੋ ਗਈ। ਪੁਲਿਸ ਵਲੋਂ ਇਸ ਮਾਮਲੇ ਵਿਚ ਅਣਪਛਾਤੇ ਟਰੈਕਟਰ ਟਰਾਲੀ ਦੇ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਤੀਜੇ ਮਾਮਲੇ ਵਿਚ ਸਥਾਨਕ ਰੇਲਵੇ ਸਟੇਸ਼ਨ ਨੇੜੇ ਜਾਂਦੇ ਫਲਾਈ ਓਵਰ ’ਤੇ ਹੋਏ ਸੜਕ ਹਾਦਸੇ ਵਿਚ ਰਣਜੀਤ ਸਿੰਘ ਨਾਮੀ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਰਣਜੀਤ ਸਿੰਘ ਆਪਣੇ ਮੋਟਰਸਾਈਕਲ ’ਤੇ ਰੇਲਵੇ ਸਟੇਸ਼ਨ ਨੇੜੇ ਜਾਂਦੇ ਫਲਾਈਓਵਰ ਦੇ ਜਾ ਰਹੇ ਸਨ ਕਿ ਤੇਜ਼ ਰਫ਼ਤਾਰ ਦੇ ਟਰੱਕ ਨੇ ਉਨ੍ਹਾਂ ਨੂੰ ਲਪੇਟ ਵਿਚ ਲੈ ਲਿਆ। ਸਿੱਟੇ ਵਜੋਂ ਉਨ੍ਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪੁਲਿਸ ਨੇ ਇਸ ਸਬੰਧੀ ਟਰੱਕ ਚਾਲਕ ਪ੍ਰਮੋਦ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਤੇ ਉਸ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਨੇ ਤਿੰਨੋਂ ਲਾਸ਼ਾਂ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀਆਂ ਹਨ।
ਪਿਛਲੀ ਖ਼ਬਰ ਸਹੁਰੇ ਪਰਿਵਾਰ ਤੋਂ ਦੁਖੀ ਹੋਈ ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ , ਤਿੰਨ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਨਕਦੀ ਅਤੇ ਗਹਿਣੇ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।