ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਸਜਾਇਆ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਵੱਡੀ ਗਿਣਤੀ ‘ਚ ਸੰਗਤਾਂ ਹੋਈਆਂ ਸ਼ਾਮਿਲ
ਲੁਧਿਆਣਾ, 15 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਸਬੰਧ ਵਿਚ ਇਤਿਹਾਸਕ ਗੁਰਦੁਆਰਾ ਗਊ ਘਾਟ ਪਾਤਸ਼ਾਹੀ ਪਹਿਲੀ ਤੋਂ ਮਹਾਨ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਅਤੇ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਜੈਕਾਰਿਆਂ ਦੀ ਗੂੰਜ ਵਿਚ ਆਰੰਭ ਹੋਇਆ।
ਅਜੀਤ ਡੈਸਕ
16-09-2026