17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਠੇਕੇਦਾਰ ਤੋਂ ਦੁਖੀ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

ਲੁਧਿਆਣਾ, 16 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਫ਼ੀਲਡ ਗੰਜ ਇਲਾਕੇ ਵਿਚ ਠੇਕੇਦਾਰ ਵਲੋਂ ਕਥਿਤ ਤੌਰ ’ਤੇ ਤੰਗ ਪ੍ਰੇਸ਼ਾਨ ਕਰਨ ਦੇ ਮਾਮਲੇ ਨੂੰ ਲੈ ਕੇ 22 ਸਾਲਾਂ ਨੌਜਵਾਨ ਨੇ ਕਮਰੇ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ। ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਕਿ ਠੇਕੇਦਾਰ 4-5 ਹਜ਼ਾਰ ਰੁਪਏ ਦੀ ਬਕਾਇਆ ਮਜ਼ਦੂਰੀ ਨੂੰ ਲੈ ਕੇ ਨੌਜਵਾਨ ਨੂੰ ਰੋਜ਼ਾਨਾ ਬੇਇੱਜ਼ਤ ਕਰਦਾ ਸੀ ਅਤੇ ਉਸ ਨਾਲ ਭਿਖਾਰੀਆਂ ਵਰਗਾ ਸਲੂਕ ਕਰਦਾ ਸੀ, ਜਿਸ ਕਾਰਨ ਠੇਕੇਦਾਰ ਤੋਂ ਪ੍ਰੇਸ਼ਾਨ ਹੋ ਕੇ ਨੌਜਵਾਨ ਨੇ ਖ਼ੌਫ਼ਨਾਕ ਕਦਮ ਚੁੱਕ ਲਿਆ।

ਮ੍ਰਿਤਕ ਦੀ ਫਾਈਲ ਤਸਵੀਰ 17-09-2026
ਲੁਧਿਆਣਾ, 16 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਫ਼ੀਲਡ ਗੰਜ ਇਲਾਕੇ ਵਿਚ ਠੇਕੇਦਾਰ ਵਲੋਂ ਕਥਿਤ ਤੌਰ ’ਤੇ ਤੰਗ ਪ੍ਰੇਸ਼ਾਨ ਕਰਨ ਦੇ ਮਾਮਲੇ ਨੂੰ ਲੈ ਕੇ 22 ਸਾਲਾਂ ਨੌਜਵਾਨ ਨੇ ਕਮਰੇ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ। ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਕਿ ਠੇਕੇਦਾਰ 4-5 ਹਜ਼ਾਰ ਰੁਪਏ ਦੀ ਬਕਾਇਆ ਮਜ਼ਦੂਰੀ ਨੂੰ ਲੈ ਕੇ ਨੌਜਵਾਨ ਨੂੰ ਰੋਜ਼ਾਨਾ ਬੇਇੱਜ਼ਤ ਕਰਦਾ ਸੀ ਅਤੇ ਉਸ ਨਾਲ ਭਿਖਾਰੀਆਂ ਵਰਗਾ ਸਲੂਕ ਕਰਦਾ ਸੀ, ਜਿਸ ਕਾਰਨ ਠੇਕੇਦਾਰ ਤੋਂ ਪ੍ਰੇਸ਼ਾਨ ਹੋ ਕੇ ਨੌਜਵਾਨ ਨੇ ਖ਼ੌਫ਼ਨਾਕ ਕਦਮ ਚੁੱਕ ਲਿਆ। ਮ੍ਰਿਤਕ ਦੇ ਭਤੀਜੇ ਨੇ ਦੱਸਿਆ ਕਿ ਉਹ ਆਪਣਾ ਮੋਟਰਸਾਈਕਲ ਲੈਣ ਲਈ ਕਮਰੇ ਵਿਚ ਗਿਆ ਤਾਂ ਉਸ ਨੂੰ ਇਸ ਬਾਰੇ ਪਤਾ ਲੱਗਿਆ। ਉਸਨੇ ਘਟਨਾ ਸਬੰਧੀ ਤੁਰੰਤ ਪਰਿਵਾਰ ਨੂੰ ਸੂਚਿਤ ਕੀਤਾ। ਉਸ ਸਮੇਂ ਮ੍ਰਿਤਕ ਦੇ ਚਾਚਾ ਕਿਸੇ ਕੰਮ ਲਈ ਬਾਹਰ ਗਏ ਹੋਏ ਸਨ। ਮ੍ਰਿਤਕ ਦੇ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ ਅਤੇ ਉਹ ਪਰਿਵਾਰ ਦਾ ਇਕਲੌਤਾ ਸਹਾਰਾ ਸੀ। ਉਹ ਆਪਣੇ ਚਾਚਾ ਅਤੇ ਬਾਕੀ ਸਾਂਝੇ ਪਰਿਵਾਰ ਨਾਲ ਰਹਿੰਦਾ ਸੀ। ਉਸ ਦੀ ਮੌਤ ਤੋਂ ਬਾਅਦ ਪੂਰਾ ਪਰਿਵਾਰ ਡੂੰਘੇ ਸਦਮੇ ਵਿਚ ਹੈ। ਮ੍ਰਿਤਕ ਦੇ ਚਾਚਾ ਨੇ ਦੱਸਿਆ ਕਿ ਉਨ੍ਹਾਂ ਨੇ ਪੂਰੇ ਵਿਵਾਦ ਅਤੇ ਖ਼ੁਦਕੁਸ਼ੀ ਦੀ ਘਟਨਾ ਬਾਰੇ ਪੁਲਿਸ ਨੂੰ ਲਿਖਤੀ ਸ਼ਿਕਾਇਤ ਸੌਂਪ ਦਿੱਤੀ ਹੈ। ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਸ ਠੇਕੇਦਾਰ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ, ਜਿਸ ਨੇ ਨੌਜਵਾਨ ਦੀ ਬੇਇੱਜ਼ਤੀ ਕੀਤੀ ਅਤੇ ਉਸ ਨੂੰ ਖ਼ੁਦਕੁਸ਼ੀ ਲਈ ਮਜਬੂਰ ਕੀਤਾ। ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਹੈ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਐਸ.ਪੀ.ਐਸ. ਹਸਪਤਾਲ ਵਿਖੇ ਬੇਬੀ ਜੋਏ ਆਈ.ਵੀ.ਐਫ. ਫਰਟਿਲਿਟੀ ਕੇਂਦਰ ਦੀ ਸਥਾਪਨਾ ਅਗਲੀ ਖ਼ਬਰ ਧਾਂਦਰਾ ਸੜਕ ’ਤੇ ਖੱਡਿਆਂ ਦੀ ਭਰਮਾਰ, ਸਰਕਾਰ ਲਵੇ ਸਾਰ ਸ਼ਹੀਦ ਭਗਤ ਸਿੰਘ ਨਗਰ ਦੁਕਾਨਦਾਰ ਵੈੱਲਫੇਅਰ ਐਸੋ: ਧਾਂਦਰਾ ਸੜਕ ਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।