18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਨਗਰ ਨਿਗਮ ਮੁਲਾਜ਼ਮ ਨੇ ਸ਼ੱਕੀ ਹਾਲਾਤ ਵਿਚ ਕੀਤੀ ਖੁਦਕੁਸ਼ੀ

ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਨਗਰ ਨਿਗਮ ਦੇ ਇਕ ਮੁਲਾਜ਼ਮ ਵਲੋਂ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਹੋ ਕੇ ਸ਼ੱਕੀ ਹਾਲਾਤਾਂ ਵਿਚ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਰਮਨਦੀਪ ਸਿੰਘ ਵਜੋਂ ਹੋਈ ਹੈ, ਜੋ ਨਗਰ ਨਿਗਮ ‘ਚ ਸੀਵਰਮੈਨ ਦੇ ਤੌਰ ‘ਤੇ ਕੰਮ ਕਰਦਾ ਸੀ।

ਅਜੀਤ ਡੈਸਕ 18-09-2026
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਨਗਰ ਨਿਗਮ ਦੇ ਇਕ ਮੁਲਾਜ਼ਮ ਵਲੋਂ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਹੋ ਕੇ ਸ਼ੱਕੀ ਹਾਲਾਤਾਂ ਵਿਚ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਰਮਨਦੀਪ ਸਿੰਘ ਵਜੋਂ ਹੋਈ ਹੈ, ਜੋ ਨਗਰ ਨਿਗਮ ‘ਚ ਸੀਵਰਮੈਨ ਦੇ ਤੌਰ ‘ਤੇ ਕੰਮ ਕਰਦਾ ਸੀ। ਅੱਜ ਉਸਦੀ ਲਾਸ਼ ਨੂੰ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਦੇ ਨੇੜਿਓਂ ਜਗਰਾਉਂ ਪੁਲ ਦੇ ਥੱਲਿਓਂ ਬਰਾਮਦ ਕੀਤਾ। ਮ੍ਰਿਤਕ ਦਾ ਇਸੇ ਸਾਲ ਜਨਵਰੀ ‘ਚ ਵਿਆਹ ਹੋਇਆ ਸੀ। ਮ੍ਰਿਤਕ ਦੇ ਸਾਲੇ ਬਲਜਿੰਦਰ ਸਿੰਘ ਨੇ ਦੱਸਿਆ ਕਿ ਰਮਨਦੀਪ ਪਿਛਲੇ 6-7 ਮਹੀਨਿਆਂ ਤੋਂ ਤਨਖਾਹ ਨਾ ਮਿਲਣ ਕਾਰਨ ਆਰਥਿਕ ਤੰਗੀ ‘ਚੋਂ ਲੰਘ ਰਿਹਾ ਸੀ। ਮ੍ਰਿਤਕ ਦੇ ਪਿਤਾ ਦਾ ਪਹਿਲਾਂ ਹੀ ਦਿਹਾਂਤ ਹੋ ਚੁੱਕਾ ਹੈ। ਪਰਿਵਾਰ ‘ਚ ਉਸਦੀ ਬਜ਼ੁਰਗ ਮਾਂ ਅਤੇ ਪਤਨੀ ਹਨ, ਦੋ ਭੈਣਾਂ ਵਿਆਹੀਆਂ ਹੋਈਆਂ ਹਨ। ਘਰ ਦੀ ਪੂਰੀ ਜ਼ਿੰਮੇਵਾਰੀ ਉਸਦੇ ਸਿਰ ਹੀ ਸੀ। ਮੁਲਾਜ਼ਮ ਯੂਨੀਅਨ ਨੇ ਨਗਰ ਨਿਗਮ, ਕਮਿਸ਼ਨਰ ਅਤੇ ਮੇਅਰ ਉਪਰ ਗੰਭੀਰ ਦੋਸ਼ ਲਗਾਏ। ਉਨ੍ਹਾਂ ਦਾ ਕਹਿਣਾ ਸੀ ਕਿ ਲੰਮੇ ਸਮੇਂ ਤੋਂ ਸੰਘਰਸ਼ ਕਰਨ ਦੇ ਬਾਵਜੂਦ ਕਰਮਚਾਰੀਆਂ ਨੂੰ 6-6 ਮਹੀਨੇ ਤੱਕ ਦੀ ਤਨਖਾਹ ਨਹੀਂ ਮਿਲ ਰਹੀ। ਠੇਕੇ ‘ਤੇ ਕੰਮ ਕਰਨ ਵਾਲੇ ਕਰਮਚਾਰੀਆਂ ਦੇ ਇਸ ਤਰ੍ਹਾਂ ਦੇ ਹਾਲਾਤਾਂ ਲਈ ਸਿੱਧੇ ਤੌਰ ‘ਤੇ ਠੇਕੇਦਾਰ ਅਤੇ ਨਗਰ ਨਿਗਮ ਦੇ ਅਧਿਕਾਰੀ ਜ਼ਿੰਮੇਵਾਰ ਹਨ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ‘ਚ ਸਰੀਰ ਤੇ ਕਿਸੇ ਤਰ੍ਹਾਂ ਦਾ ਕੋਈ ਨਿਸ਼ਾਨ ਨਹੀਂ ਮਿਲਿਆ। ਮ੍ਰਿਤਕ ਦੇਹ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਅਤੇ ਡਾਕਟਰੀ ਰਿਪੋਰਟ ਦੇ ਆਧਾਰ ‘ਤੇ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾਵੇਗੀ।
ਪਿਛਲੀ ਖ਼ਬਰ ਪੰਜਾਬ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 551 ਦਿਨਾਂ ਵਿਚ 76,982 ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ-ਵਿਧਾਇਕ ਸਿ... ਅਗਲੀ ਖ਼ਬਰ ਪੀ.ਏ.ਯੂ. ਦਾ ਦੋ ਰੋਜ਼ਾ ਕਿਸਾਨ ਮੇਲਾ ਅੱਜ ਤੋਂ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।