18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

‘ ਅਕਾਲੀ ਦਲ ਵਾਰਿਸ ਪੰਜਾਬ ਦੇ ’ ਵੱਲ ਲੋਕਾਂ ਦੇ ਵਧ ਰਹੇ ਰੁਝਾਨ ਕਾਰਨ ਗਿੱਲ ਹਲਕੇ ’ ਚ ਜਥੇਬੰਦਕ ਢਾਂਚਾ ਹੋ ਰਿਹਾ ਮਜ਼ਬੂਤ - ਸ਼ਿਵਾਲਿਕ

ਇਯਾਲੀ/ਥਰੀਕੇ, 17 ਸਤੰਬਰ (ਮਨਜੀਤ ਸਿੰਘ ਦੁੱਗਰੀ)-ਸੂਬੇ ਦੀ ਦਿਨ-ਬ-ਦਿਨ ਨਿੱਘਰਦੀ ਹਾਲਤ ਨੂੰ ਲੈ ਕੇ ਲੋਕ ਚਿੰਤਤ ਹਨ, ਹਰ ਪਾਸੇ ਨਸ਼ਿਆਂ, ਗੈਂਗਸਟਰਵਾਦ ਦਾ ਬੋਲ ਬਾਲਾ ਹੈ ਅਤੇ ਕਾਨੂੰਨ-ਵਿਵਸਥਾ ਨਾਲ ਜੁੜੇ ਮੁੱਦਿਆਂ ਕਾਰਨ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਦਿੱਲੀ ਦੀ ਕਮਾਂਡ ਹੇਠ ਚੱਲਣ ਵਾਲੀਆਂ ਸਿਆਸੀ ਪਾਰਟੀਆਂ ਦੀ ਪਿਛਲੀ ਕਾਰਗੁਜ਼ਾਰੀ ਤੋਂ ਲੋਕ ਸੰਤੁਸ਼ਟ ਨਹੀਂ ਹਨ ਅਤੇ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਇਨ੍ਹਾਂ ਪਾਰਟੀਆਂ ਨੂੰ ਸਬਕ ਸਿਖਾਉਣ ਦੇ ਮੂਡ ਵਿਚ ਹਨ।

ਦਰਸ਼ਨ ਸਿੰਘ ਸ਼ਿਵਾਲਿਕ 18-09-2026
ਇਯਾਲੀ/ਥਰੀਕੇ, 17 ਸਤੰਬਰ (ਮਨਜੀਤ ਸਿੰਘ ਦੁੱਗਰੀ)-ਸੂਬੇ ਦੀ ਦਿਨ-ਬ-ਦਿਨ ਨਿੱਘਰਦੀ ਹਾਲਤ ਨੂੰ ਲੈ ਕੇ ਲੋਕ ਚਿੰਤਤ ਹਨ, ਹਰ ਪਾਸੇ ਨਸ਼ਿਆਂ, ਗੈਂਗਸਟਰਵਾਦ ਦਾ ਬੋਲ ਬਾਲਾ ਹੈ ਅਤੇ ਕਾਨੂੰਨ-ਵਿਵਸਥਾ ਨਾਲ ਜੁੜੇ ਮੁੱਦਿਆਂ ਕਾਰਨ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਦਿੱਲੀ ਦੀ ਕਮਾਂਡ ਹੇਠ ਚੱਲਣ ਵਾਲੀਆਂ ਸਿਆਸੀ ਪਾਰਟੀਆਂ ਦੀ ਪਿਛਲੀ ਕਾਰਗੁਜ਼ਾਰੀ ਤੋਂ ਲੋਕ ਸੰਤੁਸ਼ਟ ਨਹੀਂ ਹਨ ਅਤੇ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਇਨ੍ਹਾਂ ਪਾਰਟੀਆਂ ਨੂੰ ਸਬਕ ਸਿਖਾਉਣ ਦੇ ਮੂਡ ਵਿਚ ਹਨ। ਇਸੇ ਨੂੰ ਲੈ ਕੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’, ਦਾ ਹਲਕਾ ਗਿੱਲ ਵਿਚ ਜਥੇਬੰਦਕ ਢਾਂਚਾ ਦਿਨ-ਬ-ਦਿਨ ਮਜ਼ਬੂਤ ਹੋ ਰਿਹਾ ਹੈ। ਨੌਜਵਾਨਾਂ ਸਮੇਤ ਵੱਖ-ਵੱਖ ਵਰਗਾਂ ਦੇ ਲੋਕ ਵੱਡੀ ਗਿਣਤੀ ਵਿਚ ਪਾਰਟੀ ਨਾਲ ਜੁੜ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਗਿੱਲ ਦੇ ਇੰਚਾਰਜ ਦਰਸ਼ਨ ਸਿੰਘ ਸ਼ਿਵਾਲਿਕ ਨੇ ਕਿਹਾ ਕਿ ਲੋਕ ਹੁਣ ਸੂਬੇ ਦੇ ਮੁੱਦਿਆਂ ਨੂੰ ਕੇਂਦਰ ਵਿਚ ਰੱਖ ਕੇ ਆਪਣੀ ਸਿਆਸੀ ਸੋਚ ਤੈਅ ਕਰਨ ਵੱਲ ਵਧ ਰਹੇ ਹਨ। ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਵਲੋਂ ਪੰਜਾਬ ਦੇ ਹਿਤਾਂ, ਸੂਬੇ ਦੇ ਅਧਿਕਾਰਾਂ ਅਤੇ ਪੰਜਾਬ ਕੇਂਦਰਿਤ ਰਾਜਨੀਤੀ ਨਾਲ ਸਬੰਧਿਤ ਨੀਤੀਆਂ ਲੋਕਾਂ ਸਾਹਮਣੇ ਰੱਖਣ ਨੂੰ ਲੈ ਕੇ ਲੋਕਾਂ ਵਿਚ ਚਰਚਾ ਵਧ ਰਹੀ ਹੈ, ਖ਼ਾਸ ਕਰਕੇ ਨੌਜਵਾਨ ਵਰਗ ਪਾਰਟੀ ਦੀਆਂ ਨੀਤੀਆਂ ਪ੍ਰਤੀ ਦਿਲਚਸਪੀ ਦਿਖਾ ਰਿਹਾ ਹੈ ਅਤੇ ਵੱਡੀ ਗਿਣਤੀ ਵਿਚ ਪਾਰਟੀ ਨਾਲ ਜੁੜਨ ਲਈ ਅੱਗੇ ਆ ਰਿਹਾ ਹੈ। ਉਨ੍ਹਾਂ ਕਿਹਾ ਕਿ 26 ਸਤੰਬਰ ਨੂੰ ਪਿੰਡ ਛਪਾਰ ਵਿਖੇ ਹੋਣ ਵਾਲੀ ‘ਅਕਾਲੀ ਦਲ ਵਾਰਿਸ ਪੰਜਾਬ ਦੇ’, ਦੀ ਕਾਨਫ਼ਰੰਸ ਨੂੰ ਲੈ ਕੇ ਹਲਕਾ ਗਿੱਲ ਦੇ ਪਿੰਡਾਂ ਵਿਚ ਲਾਮਬੰਦੀ ਸ਼ੁਰੂ ਹੋ ਚੁੱਕੀ ਹੈ। ਸਰਕਲ ਪ੍ਰਧਾਨਾਂ ਦੀ ਅਗਵਾਈ ਹੇਠ ਵਰਕਰਾਂ ਅਤੇ ਸਮਰਥਕਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਲੋਕਾਂ ਨੂੰ ਕਾਨਫ਼ਰੰਸ ਵਿਚ ਵੱਡੀ ਗਿਣਤੀ ਵਿਚ ਸ਼ਾਮਲ ਹੋਣ ਲਈ ਲਾਮਬੰਦ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 26 ਸਤੰਬਰ ਨੂੰ ਛਪਾਰ ਵਿਖੇ ਹੋਣ ਵਾਲੀ ਕਾਨਫ਼ਰੰਸ ਪਾਰਟੀ ਵਰਕਰਾਂ ਵਿਚ ਨਵਾਂ ਜੋਸ਼ ਪੈਦਾ ਕਰਨ ਦੇ ਨਾਲ-ਨਾਲ ਪਾਰਟੀ ਦੀਆਂ ਅਗਲੀਆਂ ਸਿਆਸੀ ਸਰਗਰਮੀਆਂ ਲਈ ਵੀ ਮਹੱਤਵਪੂਰਨ ਸਾਬਤ ਹੋਵੇਗੀ।
ਪਿਛਲੀ ਖ਼ਬਰ ਮੈਸ਼ ਪ੍ਰੋਲਾਈਫ ਹਸਪਤਾਲ ਗਿੱਲ ਵਿਖੇ ਗੁਰਦੇ ਅਤੇ ਗੁਪਤ ਸਮੱਸਿਆਵਾਂ ਸੰਬੰਧੀ ਵਿਸ਼ੇਸ਼ ਚੈੱਕਅਪ ਕੈਂਪ ਅੱਜ ਅਗਲੀ ਖ਼ਬਰ ਲੜਕੀ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ ਨੌਜਵਾਨ ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।