18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਸਹੋਦਿਆ ਸਕੂਲ ਕੰਪਲੈਕਸ ਵਲੋਂ ਸਿੱਖਿਆ ਸੰਮੇਲਨ ’ ਤੇ ਵਿਚਾਰ - ਵਟਾਂਦਰਾ

ਲੁਧਿਆਣਾ, 17 ਸਤੰਬਰ (ਭੁਪਿੰਦਰ ਸਿੰਘ ਬੈਂਸ)-ਲੁਧਿਆਣਾ ਸਹੋਦਿਆ ਸਕੂਲ ਕੰਪਲੈਕਸ ਵਲੋਂ ਏ. ਈ.

ਅਜੀਤ ਡੈਸਕ 18-09-2026
ਲੁਧਿਆਣਾ, 17 ਸਤੰਬਰ (ਭੁਪਿੰਦਰ ਸਿੰਘ ਬੈਂਸ)-ਲੁਧਿਆਣਾ ਸਹੋਦਿਆ ਸਕੂਲ ਕੰਪਲੈਕਸ ਵਲੋਂ ਏ.ਈ.ਸੀ.ਸੀ. ਦੇ ਸਹਿਯੋਗ ਨਾਲ ਇਕ ਨਿੱਜੀ ਹੋਟਲ ਵਿਖੇ ਸਿੱਖਿਆ ਸੰਮੇਲਨ ਕਰਵਾਇਆ ਗਿਆ। ਸਮਾਗਮ ਦੀ ਪ੍ਰਧਾਨਗੀ ਡਾਇਰੈਕਟਰ ਡਾ. ਅਮਨਦੀਪ ਕੌਰ ਬਖ਼ਸ਼ੀ ਨੇ ਕੀਤੀ। ਇਸ ਮੌਕੇ ਮੁੱਖ ਮਹਿਮਾਨ ਸੁਖਵਿੰਦਰ ਸਿੰਘ ਬਿੰਦਰਾ ਅਤੇ ਵਿਸ਼ੇਸ਼ ਮਹਿਮਾਨ ਵਰੁਣ ਸ਼ਰਮਾ ਸ਼ਾਮਿਲ ਹੋਏ। ਕਨਕਲੇਵ ਦੌਰਾਨ ਸਕੂਲਾਂ ਵਿਚ ਅਕਾਦਮਿਕ, ਖੇਡਾਂ ਅਤੇ ਸਭਿਆਚਾਰਕ ਗਤੀਵਿਧੀਆਂ ਦਾ ਮਿਆਰ ਉਚਾ ਚੁੱਕਣ ਬਾਰੇ ਪ੍ਰਿੰਸੀਪਲਾਂ ਵਲੋਂ ਵਿਚਾਰ ਵਟਾਂਦਰਾ ਕੀਤਾ ਗਿਆ। ਰਿਸੋਰਸ ਪਰਸਨ ਡਾ. ਨਫ਼ੀਸ ਨੇ ਐਸ.ਟੀ.ਈ.ਐਮ., ਕੰਪਿਊਟੇਸ਼ਨਲ ਲਰਨਿੰਗ ਅਤੇ ਏ.ਆਈ. ਦੀ ਸਿੱਖਿਆ ਵਿਚ ਭੂਮਿਕਾ ਬਾਰੇ ਜਾਣਕਾਰੀ ਦਿੱਤੀ। ਜਦਕਿ ਮੋਹਿਤਾ ਜੈਨ ਨੇ ਹੁਨਰ ਸਿੱਖਿਆ ਦੀ ਮਹੱਤਤਾ ’ਤੇ ਚਾਨਣਾ ਪਾਇਆ। ਇਸ ਮੌਕੇ ਸਹੋਦਿਆ ਸਕੂਲ ਕੰਪਲੈਕਸ ਦੇ ਸਕੱਤਰ ਨੇਹਾ ਰਤਨ ਸਮੇਤ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲ ਹਾਜ਼ਰ ਸਨ।
ਪਿਛਲੀ ਖ਼ਬਰ ਅਧਿਆਪਕ ਪੜ੍ਹਾਉਣ ਜਾਂ ਸਰਕਾਰੀ ਕੰਮਾਂ ਦੀਆਂ ਗਠੜੀਆਂ ਢੋਣ.....? ਅਗਲੀ ਖ਼ਬਰ ਮੈਸ਼ ਪ੍ਰੋਲਾਈਫ ਹਸਪਤਾਲ ਗਿੱਲ ਵਿਖੇ ਗੁਰਦੇ ਅਤੇ ਗੁਪਤ ਸਮੱਸਿਆਵਾਂ ਸੰਬੰਧੀ ਵਿਸ਼ੇਸ਼ ਚੈੱਕਅਪ ਕੈਂਪ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।