ਵਿਧਾਇਕ ਬੱਗਾ ਦੇ ਘਰ ਅੱਗੇ ਗੂੰਜੇ ਨਿਗਮ ਮੁਲਾਜ਼ਮਾਂ ਦੇ ਨਾਅਰੇ
ਲੁਧਿਆਣਾ, 18 ਸਤੰਬਰ (ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਸੰਘਰਸ਼ ਕਮੇਟੀ ਵਲੋਂ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਮੰਗਾਂ ਨੂੰ ਲੈ ਕੇ ਵਿਧਾਇਕ ਮਦਨ ਲਾਲ ਬੱਗਾ ਦੇ ਘਰ ਦਾ ਘਿਰਾਓ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਕਮੇਟੀ ਆਗੂਆਂ ਤੇ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਅਤੇ ਨਗਰ ਨਿਗਮ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਆਪਣੀਆਂ ਮੰਗਾਂ ਜਲਦ ਪੂਰੀਆਂ ਕਰਨ ਦੀ ਮੰਗ ਕੀਤੀ ਗਈ।
ਅਜੀਤ ਡੈਸਕ
19-09-2026