ਪ੍ਰੇਮਿਕਾ ਦੀ ਬੇਵਫ਼ਾਈ ਤੋਂ ਦੁਖੀ ਹੋ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
ਲੁਧਿਆਣਾ, 18 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਧਾਂਦਰਾ ਰੋਡ ’ਤੇ ਪ੍ਰੇਮਿਕਾ ਦੀ ਬੇਵਫ਼ਾਈ ਤੋਂ ਦੁਖੀ ਹੋ ਕੇ ਨੌਜਵਾਨ ਵਲੋਂ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵਲੋਂ ਇਸ ਸਬੰਧੀ ਮ੍ਰਿਤਕ ਮਨਪ੍ਰੀਤ ਸਿੰਘ ਵਾਸੀ ਧਾਂਦਰਾ ਰੋਡ ਦੇ ਭਰਾ ਗੁਰਪ੍ਰੀਤ ਸਿੰਘ ਵਾਸੀ ਭਾਈ ਰਣਧੀਰ ਸਿੰਘ ਨਗਰ ਦੀ ਸ਼ਿਕਾਇਤ ’ਤੇ ਮਨਦੀਪ ਕੌਰ ਵਾਸੀ ਪਿੰਡ ਭਰੋਵਾਲ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਲੁਧਿਆਣਾ, 18 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਧਾਂਦਰਾ ਰੋਡ ’ਤੇ ਪ੍ਰੇਮਿਕਾ ਦੀ ਬੇਵਫ਼ਾਈ ਤੋਂ ਦੁਖੀ ਹੋ ਕੇ ਨੌਜਵਾਨ ਵਲੋਂ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵਲੋਂ ਇਸ ਸਬੰਧੀ ਮ੍ਰਿਤਕ ਮਨਪ੍ਰੀਤ ਸਿੰਘ ਵਾਸੀ ਧਾਂਦਰਾ ਰੋਡ ਦੇ ਭਰਾ ਗੁਰਪ੍ਰੀਤ ਸਿੰਘ ਵਾਸੀ ਭਾਈ ਰਣਧੀਰ ਸਿੰਘ ਨਗਰ ਦੀ ਸ਼ਿਕਾਇਤ ’ਤੇ ਮਨਦੀਪ ਕੌਰ ਵਾਸੀ ਪਿੰਡ ਭਰੋਵਾਲ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਇਸ ਤੋਂ ਇਲਾਵਾ ਪੁਲਿਸ ਵਲੋਂ ਇਸ ਮਾਮਲੇ ਵਿਚ ਚੰਦਰ ਨਾਮੀ ਨੌਜਵਾਨ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਮ੍ਰਿਤਕ ਮਨਪ੍ਰੀਤ ਸਿੰਘ ਧਾਂਦਰਾ ਰੋਡ ’ਤੇ ਕਰਿਆਨੇ ਦੀ ਦੁਕਾਨ ਕਰਦਾ ਸੀ। ਜਾਂਚ ਕਰ ਰਹੇ ਅਧਿਕਾਰੀ ਐਸ.ਐਚ.ਓ. ਜਗਦੇਵ ਸਿੰਘ ਨੇ ਦੱਸਿਆ ਕਿ ਮ੍ਰਿਤਕ ਮਨਪ੍ਰੀਤ ਦੇ ਪਿਛਲੇ ਕੁੱਝ ਸਮੇਂ ਤੋਂ ਮਨਦੀਪ ਕੌਰ ਨਾਲ ਸਬੰਧ ਸਨ ਅਤੇ ਉਹ ਉਸ ਨਾਲ ਵਿਆਹ ਕਰਵਾਉਣਾ ਚਾਹੁੰਦਾ ਸੀ, ਪਰ ਹੁਣ ਮਨਦੀਪ ਕੌਰ ਉਸ ਨਾਲ ਵਿਆਹ ਕਰਵਾਉਣ ਤੋਂ ਇਨਕਾਰ ਕਰ ਰਹੀ ਸੀ, ਜਿਸ ਕਾਰਨ ਉਹ ਦੁਖੀ ਸੀ। ਉਸ ਨੇ ਦੱਸਿਆ ਕਿ ਮ੍ਰਿਤਕ ਦੇ ਕਬਜ਼ੇ ਵਿਚੋਂ ਪੁਲਿਸ ਨੇ ਇਕ ਚਿੱਠੀ ਵੀ ਬਰਾਮਦ ਕੀਤੀ ਹੈ, ਜਿਸ ਆਧਾਰ ’ਤੇ ਪੁਲਿਸ ਵਲੋਂ ਇਹ ਕਾਰਵਾਈ ਕੀਤੀ ਗਈ ਹੈ। ਹਾਲ ਦੀ ਘੜੀ ਮਨਪ੍ਰੀਤ ਸਿੰਘ ਦੀ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ ਤੇ ਜਾਂਚ ਕੀਤੀ ਜਾ ਰਹੀ ਹੈ। ਇਸ ਮਾਮਲੇ ਵਿਚ ਅਜੇ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ।