19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

30 ਸਤੰਬਰ ਤੱਕ ਪ੍ਰਾਪਰਟੀ ਟੈਕਸ ਭਰਨ ’ ਤੇ ਮਿਲੇਗੀ 10 ਫ਼ੀਸਦੀ ਛੋਟ

ਲੁਧਿਆਣਾ, 18 ਸਤੰਬਰ (ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਵਲੋਂ ਸ਼ਹਿਰ ਵਾਸੀਆਂ ਨੂੰ ਮੌਜੂਦਾ ਵਿੱਤੀ ਸਾਲ 2026-27 ਦਾ ਪ੍ਰਾਪਰਟੀ ਟੈਕਸ 30 ਸਤੰਬਰ ਤਕ ਜਮ੍ਹਾ ਕਰਵਾ ਕੇ 10 ਫ਼ੀਸਦੀ ਛੋਟ ਦਾ ਲਾਭ ਲੈਣ ਦੀ ਅਪੀਲ ਕੀਤੀ ਗਈ ਹੈ। ਨਿਗਮ ਅਧਿਕਾਰੀਆਂ ਅਨੁਸਾਰ ਸ਼ਹਿਰ ਦੇ ਇਕ ਲੱਖ ਤੋਂ ਵੱਧ ਜਾਇਦਾਦ ਮਾਲਕਾਂ ਵਲੋਂ ਹਾਲੇ ਟੈਕਸ ਜਮ੍ਹਾਂ ਨਹੀਂ ਕਰਵਾਇਆ ਗਿਆ।

ਅਜੀਤ ਡੈਸਕ 19-09-2026
ਲੁਧਿਆਣਾ, 18 ਸਤੰਬਰ (ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਵਲੋਂ ਸ਼ਹਿਰ ਵਾਸੀਆਂ ਨੂੰ ਮੌਜੂਦਾ ਵਿੱਤੀ ਸਾਲ 2026-27 ਦਾ ਪ੍ਰਾਪਰਟੀ ਟੈਕਸ 30 ਸਤੰਬਰ ਤਕ ਜਮ੍ਹਾ ਕਰਵਾ ਕੇ 10 ਫ਼ੀਸਦੀ ਛੋਟ ਦਾ ਲਾਭ ਲੈਣ ਦੀ ਅਪੀਲ ਕੀਤੀ ਗਈ ਹੈ। ਨਿਗਮ ਅਧਿਕਾਰੀਆਂ ਅਨੁਸਾਰ ਸ਼ਹਿਰ ਦੇ ਇਕ ਲੱਖ ਤੋਂ ਵੱਧ ਜਾਇਦਾਦ ਮਾਲਕਾਂ ਵਲੋਂ ਹਾਲੇ ਟੈਕਸ ਜਮ੍ਹਾਂ ਨਹੀਂ ਕਰਵਾਇਆ ਗਿਆ। ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ ਅਤੇ ਨਿਗਮ ਕਮਿਸ਼ਨਰ ਓਜਸਵੀ ਅਲੰਕਾਰ ਨੇ ਲੋਕਾਂ ਨੂੰ ਸਮੇਂ ਸਿਰ ਟੈਕਸ ਭਰਨ ਦੀ ਅਪੀਲ ਕਰਦਿਆਂ ਕਿਹਾ ਕਿ ਆਨਲਾਈਨ ਵੀ ਟੈਕਸ ਜਮ੍ਹਾਂ ਕਰਵਾਇਆ ਜਾ ਸਕਦਾ ਹੈ। ਲੋਕਾਂ ਦੀ ਸਹੂਲਤ ਲਈ ਨਿਗਮ ਦੇ ਜ਼ੋਨਲ ਸੁਵਿਧਾ ਕੇਂਦਰ 19, 20, 26 ਅਤੇ 27 ਸਤੰਬਰ ਨੂੰ ਸ਼ਨੀਵਾਰ ਅਤੇ ਐਤਵਾਰ ਵੀ ਖੁੱਲ੍ਹੇ ਰਹਿਣਗੇ।
ਪਿਛਲੀ ਖ਼ਬਰ ਜੁਹੀ ਐਨਕਲੇਵ ‘ ਚ ਨਾਜਾਇਜ਼ ਉਸਾਰੀਆਂ ’ ਤੇ ਨਿਗਮ ਦਾ ਚਲਿਆ ਪੀਲਾ ਪੰਜਾ ਅਗਲੀ ਖ਼ਬਰ ਚਲਦੀ ਸਵਿਫਟ ਕਾਰ ਨੂੰ ਲੱਗੀ ਅਚਾਨਕ ਅੱਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।