ਸੁਆਮੀ ਸੰਤ ਦਾਸ ਦਰਬਾਰ ਵਿਖੇ ਜਪ-ਤਪ ਚੁਪਹਿਰਾ ਸਮਾਗਮ ਹੋਇਆ
ਲੁਧਿਆਣਾ, 19 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਸ੍ਰੀਚੰਦ ਮਹਾਰਾਜ ਜੀ ਦੇ 532ਵੇਂ ਪ੍ਰਕਾਸ਼ ਪੁਰਬ ਸਬੰਧੀ ਗੁਰਮਤਿ ਸਮਾਗਮ ਸੁਆਮੀ ਸ਼ਾਂਤਾ ਨੰਦ ਉਦਾਸੀਨ ਦੀ ਦੇਖ ਰੇਖ ਅਤੇ ਗੁਰਪੁਰਵਾਸੀ ਗਿਆਨੀ ਇੰਦਰਮੋਹਨ ਸਿੰਘ ਦੀਆਂ ਅਸੀਸਾਂ ਸਦਕਾ ਸੁਆਮੀ ਸੰਤ ਦਾਸ ਦਰਬਾਰ ਪੰਜਾਬੀ ਬਾਗ਼ ਕਾਲੋਨੀ ਸਲੇਮਟਾਬਰੀ ਵਿਖੇ ਚੱਲ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗਿਆਨੀ ਹਰਦੀਪ ਸਿੰਘ ਨੇ ਦੱਸਿਆ ਕਿ ਅਸਥਾਨ ਵਿਖੇ ਮਹੀਨਾਵਾਰੀ ਜਪ ਤਪ ਚੁਪਹਿਰਾ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ‘ਚ ਸੰਗਤਾਂ ਨੇ ਹਾਜ਼ਰੀਆਂ ਭਰੀਆਂ।
ਅਜੀਤ ਡੈਸਕ
20-09-2026