20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਪ੍ਰਸਿੱਧ ਆਰਥੋਪੈਡਿਕ ਸਰਜਨ ਡਾ . ਰਣਜੀਤ ਨੇ ਲੁਧਿਆਣਾ ਨਿਵਾਸੀ 85 ਸਾਲਾ ਬਜ਼ੁਰਗ ਦੇ ਸਫਲਤਾਪੂਰਵਕ ਬਦਲੇ ਦੋਵੇਂ ਗੋਡੇ ਬਜ਼ੁਰਗ ਵਿਅਕਤੀ ਦੇ ਦਿਲ ਦੀ ਬਾਈਪਾਸ ਸਰਜਰੀ ਹੋਈ ਸੀ ਅਤੇ ਉਸ ਪਿਛਲੇ ਲੰਬੇ ਸਮੇਂ ਤੋਂ ਬਲੱਡ ਪ੍ਰੈਸ਼ਰ ਦੀ ਬਿਮਾਰੀ ਤੋਂ ਪੀੜਤ ਹੈ

ਲੁਧਿਆਣਾ, 19 ਸਤੰਬਰ (ਡਾ. ਤਰਲੋਚਨ ਸਿੰਘ)-ਐਸ.

ਅਜੀਤ ਡੈਸਕ 20-09-2026
ਲੁਧਿਆਣਾ, 19 ਸਤੰਬਰ (ਡਾ. ਤਰਲੋਚਨ ਸਿੰਘ)-ਐਸ. ਪੀ.ਐਸ ਹਸਪਤਾਲ, ਸ਼ੇਰਪੁਰ ਚੌਕ, ਲੁਧਿਆਣਾ ਦੇ ਪ੍ਰਸਿੱਧ ਹੱਡੀਆਂ ਅਤੇ ਜੋੜ ਬਦਲਣ ਦੇ ਮਾਹਿਰ ਡਾ.ਰਣਜੀਤ ਸਿੰਘ ਵਲੋਂ ਐਸ.ਪੀ.ਐਸ ਹਸਪਤਾਲ ਵਿਖੇ ਲੁਧਿਆਣਾ ਨਿਵਾਸੀ 85 ਸਾਲਾਂ ਬਜ਼ੁਰਗ ਵਿਅਕਤੀ ਦੇ ਏਆਈ ਪਾਵਰਡ ਥ੍ਰੀਡੀ ਰੋਬੋਲੈਂਸ ਤਕਨੀਕ ਨਾਲ ਦੋਵੇਂ ਗੋਡੇ ਬਦਲ ਕੇ ਉਸ ਨੂੰ ਨਵਾਂ ਜੀਵਨ ਪ੍ਰਦਾਨ ਕੀਤਾ ਗਿਆ। ਬਜ਼ੁਰਗ ਵਿਅਕਤੀ ਅਮਰਜੀਤ ਸਿੰਘ ਗਿੱਲ ਦੀ ਸਰਜਰੀ ਸੰਬੰਧੀ ਜਾਣਕਾਰੀ ਦਿੰਦਿਆਂ ਡਾ. ਰਣਜੀਤ ਨੇ ਦੱਸਿਆ ਕਿ ਇਸ ਬਜ਼ੁਰਗ ਵਿਅਕਤੀ ਦੀ ਬਾਈਪਾਸ ਸਰਜਰੀ ਹੋਈ ਹੋਈ ਸੀ ਅਤੇ ਇਹ ਪਿਛਲੇ ਲੰਬੇ ਸਮੇਂ ਤੋਂ ਬਲੱਡ ਪ੍ਰੈਸ਼ਰ ਦੀ ਬਿਮਾਰੀ ਤੋਂ ਪੀੜਤ ਸੀ। ਡਾ. ਰਣਜੀਤ ਨੇ ਦੱਸਿਆ ਕਿ ਜਦੋਂ ਉਕਤ ਬਜ਼ੁਰਗ ਵਿਅਕਤੀ ਇਸ ਹਸਪਤਾਲ ਵਿਖੇ ਜਾਂਚ ਕਰਵਾਉਣ ਲਈ ਆਇਆ ਤਾਂ ਉਸ ਦੀ ਮੁੱਢਲੀ ਜਾਂਚ ਕਰਨ ਉਪਰੰਤ ਉਸ ਨੂੰ ਪੂਰਾ ਯਕੀਨ ਦਿਵਾਇਆ ਗਿਆ ਕਿ ਉਸ ਦੀ ਏਆਈ ਥ੍ਰੀਡੀ ਪਾਵਰਡ ਰੋਬੋਲੈਂਸ ਤਕਨੀਕ ਨਾਲ ਸਰਜਰੀ ਕਰਕੇ ਦੋਨੋਂ ਗੋਡੇ ਬਿਨਾਂ ਕਿਸੇ ਤਕਲੀਫ਼ ਤੋਂ ਬਦਲ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੀ ਸਹਿਮਤੀ ਮਿਲਣ ਉਪਰੰਤ ਅਮਰਜੀਤ ਸਿੰਘ ਗਿੱਲ ਦੇ ਏਆਈ ਥ੍ਰੀਡੀ ਪਾਵਰਡ ਰੋਬੋਲੈਂਸ ਤਕਨੀਕ ਨਾਲ ਦੋਨੋਂ ਗੋਡੇ ਸਫਲਤਾ ਪੂਰਵਕ ਬਦਲ ਕੇ ਉਸ ਨੂੰ ਨਵਾਂ ਜੀਵਨ ਪ੍ਰਦਾਨ ਕੀਤਾ। ਅਮਰਜੀਤ ਸਿੰਘ ਗਿੱਲ ਨੂੰ ਇਕ ਦਿਨ ਹਸਪਤਾਲ ‘ਚ ਰੱਖਣ ਉਪਰੰਤ ਹਸਪਤਾਲ ਵਿਚੋਂ ਛੁੱਟੀ ਦੇ ਦਿੱਤੀ ਗਈ। ਹੁਣ ਉਕਤ ਬਜ਼ੁਰਗ ਵਿਅਕਤੀ ਆਮ ਵਾਂਗ ਤੁਰ ਫਿਰ ਸਕਦਾ ਹੈ। ਡਾ. ਰਣਜੀਤ ਨੇ ਦੱਸਿਆ ਕਿ ਉਕਤ ਬਜ਼ੁਰਗ ਵਿਅਕਤੀ ਸਰਜਰੀ ਕਰਵਾਉਣ ਤੋਂ ਇਕ ਮਹੀਨਾ ਬਾਅਦ ਹੀ ਚੌਂਕੜੀ ਮਾਰ ਕੇ ਬੈਠਣ ਵੀ ਲੱਗ ਗਿਆ ਹੈ। ਉਨ੍ਹਾਂ ਕਿਹਾ ਕਿ ਡਾ. ਰਣਜੀਤ ਨੇ ਬਜ਼ੁਰਗ ਵਿਅਕਤੀ ਅਮਰਜੀਤ ਸਿੰਘ ਗਿੱਲ ਦੇ ਦੋਵੇਂ ਗੋਡਿਆਂ ਦੀ ਸਫਲਤਾ ਪੂਰਵਕ ਸਰਜਰੀ ਕਰਕੇ ਉਸ ਦੇ ਜੀਵਨ ਵਿਚ ਫਿਰ ਤੋਂ ਰੌਸ਼ਨੀ ਲਿਆ ਦਿੱਤੀ ਹੈ।
ਪਿਛਲੀ ਖ਼ਬਰ ‘ਆਪ’ ਸਰਕਾਰ ਪੰਜਾਬ ਵਿਚੋਂ ਨਸ਼ਾ ਖ਼ਤਮ ਕਰ ਕੇ ਨੌਜਵਾਨਾਂ ਨੂੰ ਰੁਜ਼ਗਾਰ ਦੇਵੇ-ਇੰਦਰਪਾਲ ਸਿੰਘ ਮਰਵਾਹਾ ਅਗਲੀ ਖ਼ਬਰ ਹਰਨਾਮਪੁਰਾ ਦੇ ਅਗਾਂਹਵਧੂ ਕਿਸਾਨ ਖੁਸ਼ਦੀਪ ਸਿੰਘ ਬੈਂਸ ਨੇ ਪੌਪਕੋਰਨ ਮੱਕੀ ਦੇ ਮੁਕਾਬਲੇ ਵਿਚ ਪਹਿਲਾਂ ਸਥਾਨ ਕੀਤਾ ਹਾਸਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।