ਮੰਦਰ ’ ਤੇ ਹਮਲਾ ਕਰ ਕੇ ਪੁਜਾਰੀ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ 15 ਖ਼ਿਲਾਫ਼ ਕੇਸ ਦਰਜ
ਲੁਧਿਆਣਾ, 19 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਾਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਸਾਹਿਬਜ਼ਾਦਾ ਫ਼ਤਿਹ ਸਿੰਘ ਨਗਰ ਵਿਚ ਮੰਦਰ ’ਤੇ ਹਮਲਾ ਕਰਕੇ ਪੁਜਾਰੀ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਔਰਤ ਸਮੇਤ 15 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਮੰਦਰ ਦੇ ਪੁਜਾਰੀ ਰਿਸ਼ਵ ਸ਼ਰਮਾ ਵਾਸੀ ਸਾਹਿਬਜ਼ਾਦਾ ਫ਼ਤਿਹ ਸਿੰਘ ਨਗਰ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ।
ਅਜੀਤ ਡੈਸਕ
20-09-2026