ਗੁਰਦੁਆਰਾ ਸ੍ਰੀ ਥੜ੍ਹਾ ਸਾਹਿਬ ਪਾਤਸ਼ਾਹੀ ਛੇਵੀਂ ਇਯਾਲੀ ਕਲਾਂ ਵਿਖੇ ਅੱਸੂ ਮਹੀਨੇ ਦੀ ਸੰਗਰਾਂਦ ਨੂੰ ਸਮਰਪਿਤ ਕਰਵਾਇਆ ਧਾਰਮਿਕ ਸਮਾਗਮ
ਇਯਾਲੀ/ਥਰੀਕੇ, 20 ਸਤੰਬਰ (ਮਨਜੀਤ ਸਿੰਘ ਦੁੱਗਰੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧਾਂ ਅਧੀਨ ਇਤਿਹਾਸਕ ਗੁਰਦੁਆਰਾ ਸ੍ਰੀ ਥੜ੍ਹਾ ਸਾਹਿਬ ਪਾਤਸ਼ਾਹੀ ਛੇਵੀਂ ਇਯਾਲੀ ਕਲਾਂ ਵਿਖੇ ਅੱਸੂ ਮਹੀਨੇ ਦੀ ਸੰਗਰਾਂਦ ਨੂੰ ਸਮਰਪਿਤ ਧਾਰਮਿਕ ਸਮਾਗਮ ਸ਼ਰਧਾ ਅਤੇ ਸਤਿਕਾਰ ਸਹਿਤ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ ਅਤੇ ਗੁਰਬਾਣੀ ਕੀਰਤਨ ਤੇ ਗੁਰੂ ਇਤਿਹਾਸ ਨਾਲ ਜੁੜੀ।
ਇਯਾਲੀ/ਥਰੀਕੇ, 20 ਸਤੰਬਰ (ਮਨਜੀਤ ਸਿੰਘ ਦੁੱਗਰੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧਾਂ ਅਧੀਨ ਇਤਿਹਾਸਕ ਗੁਰਦੁਆਰਾ ਸ੍ਰੀ ਥੜ੍ਹਾ ਸਾਹਿਬ ਪਾਤਸ਼ਾਹੀ ਛੇਵੀਂ ਇਯਾਲੀ ਕਲਾਂ ਵਿਖੇ ਅੱਸੂ ਮਹੀਨੇ ਦੀ ਸੰਗਰਾਂਦ ਨੂੰ ਸਮਰਪਿਤ ਧਾਰਮਿਕ ਸਮਾਗਮ ਸ਼ਰਧਾ ਅਤੇ ਸਤਿਕਾਰ ਸਹਿਤ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ ਅਤੇ ਗੁਰਬਾਣੀ ਕੀਰਤਨ ਤੇ ਗੁਰੂ ਇਤਿਹਾਸ ਨਾਲ ਜੁੜੀ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਗੁਰਦੁਆਰਾ ਸਾਹਿਬ ਦੇ ਮੈਨੇਜਰ ਗੁਰਚਰਨ ਸਿੰਘ ਪੁਰਬਾ ਨੇ ਦੱਸਿਆ ਅੰਮ੍ਰਿਤ ਵੇਲੇ ਆਸਾ ਜੀ ਦੀ ਵਾਰ ਗਾਇਣ ਕਰਨ ਉਪਰੰਤ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਪ੍ਰਭਜੋਤ ਸਿੰਘ ਗੰਗਾਨਗਰ ਵਾਲਿਆਂ ਦੇ ਜੱਥੇ ਨੇ ਗੁਰਬਾਣੀ ਦੇ ਸ਼ਬਦ ਕੀਰਤਨ ਰਾਹੀਂ ਸੰਗਤ ਨੂੰ ਗੁਰੂ ਸ਼ਬਦ ਨਾਲ ਜੋੜਿਆ। ਉਪਰੰਤ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਜਗਤਾਰ ਸਿੰਘ ਵਲੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਸਰਵਣ ਕਰਵਾਇਆ ਗਿਆ। ਇਸ ਤੋਂ ਬਾਅਦ ਗੁਰਦੁਆਰਾ ਸਾਹਿਬ ਦੇ ਖੁੱਲ੍ਹੇ ਪੰਡਾਲ ਵਿਚ ਸਜੇ ਧਾਰਮਿਕ ਸਮਾਗਮ ਦੌਰਾਨ ਢਾਡੀ ਕਮਲ ਸਿੰਘ ਬੱਦੋਵਾਲ ਵਾਲਿਆਂ ਅਤੇ ਢਾਡੀ ਅਮਰਜੀਤ ਸਿੰਘ ਸਿੱਧਵਾਂ ਬੇਟ ਵਾਲਿਆਂ ਦੇ ਢਾਡੀ ਜੱਥਿਆਂ ਨੇ ਢਾਡੀ ਵਾਰਾਂ ਰਾਹੀਂ ਸੰਗਤ ਨੂੰ ਸਿੱਖ ਇਤਿਹਾਸ ਅਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੋੜਿਆ। ਦੂਰ-ਦੁਰਾਡੇ ਤੋਂ ਪੁੱਜੀਆਂ ਸੰਗਤਾਂ ਨੇ ਗੁਰੂ ਘਰ ਵਿਖੇ ਮੱਥਾ ਟੇਕਿਆ ਅਤੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤ ਲਈ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਬਾਬਾ ਬਲਵਿੰਦਰ ਸਿੰਘ ਬਾਬਾ ਨਰਿੰਦਰ ਸਿੰਘ ਗੁਰਦੁਆਰਾ ਲੰਗਰ ਸਾਹਿਬ ਨਾਂਦੇੜ ਹਜ਼ੂਰ ਸਾਹਿਬ ਵਾਲਿਆਂ ਦੇ ਜਥੇਦਾਰ ਬਾਬਾ ਗੁਰਜੀਤ ਸਿੰਘ ਕਾਰ ਸੇਵਾ ਇਆਲੀ ਕਲਾਂ ਵਾਲੇ, ਗੁਰਦੁਆਰਾ ਇੰਸਪੈਕਟਰ ਗੁਰਸਰਨ ਸਿੰਘ, ਮੀਤ ਗ੍ਰੰਥੀ ਗੁਰਪ੍ਰੀਤ ਸਿੰਘ, ਕਥਾਵਾਚਕ ਭਾਈ ਹਰਪ੍ਰੀਤ ਸਿੰਘ, ਸਟੋਰ ਕੀਪਰ ਸੁਖਬੀਰ ਸਿੰਘ, ਬੀਬੀ ਲਖਬੀਰ ਕੌਰ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਹੋਰ ਮੁਲਾਜ਼ਮ ਅਤੇ ਸੰਗਤਾਂ ਹਾਜ਼ਰ ਸਨ।