21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ ਗੁਰੂ ਸਾਹਿਬਾਂ ਵਲੋਂ ਉਚਰੀ ਬਾਣੀ ਮੁਨੱਖੀ ਜੀਵਨ ਦਾ ਮੂਲ ਸ੍ਰੋਤ -ਗਿਆਨੀ ਜਗਤਾਰ ਸਿੰਘ

ਲੁਧਿਆਣਾ, 20 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਵੱਲੋਂ ਅੱਜ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਵਿਖੇ ਸਤਿਗੁਰ ਜੀ ਦੀ ਆਪਾਰ ਬਖਸ਼ਿਸ਼ ਸਦਕਾ ਪਹਿਲੀ ਪਾਤਸ਼ਾਹੀ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਪੂਰੀ ਸ਼ਰਧਾ ਭਾਵਨਾ ਦੇ ਨਾਲ ਕੀਰਤਨ ਸਮਾਗਮ ਕਰਵਾਇਆ ਗਿਆ। ਕੀਰਤਨ ਸਮਾਗਮ ਅੰਦਰ ਆਪਣੇ ਕੀਰਤਨੀ ਜੱਥੇ ਸਮੇਤ ਪੁੱਜੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਅਮਰੀਕ ਸਿੰਘ ਗੁਰਦਾਸਪੁਰੀ ਹਜੂਰੀ ਰਾਗੀ ਗੁ.

ਅਜੀਤ ਡੈਸਕ 21-09-2026
ਲੁਧਿਆਣਾ, 20 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਵੱਲੋਂ ਅੱਜ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਵਿਖੇ ਸਤਿਗੁਰ ਜੀ ਦੀ ਆਪਾਰ ਬਖਸ਼ਿਸ਼ ਸਦਕਾ ਪਹਿਲੀ ਪਾਤਸ਼ਾਹੀ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਪੂਰੀ ਸ਼ਰਧਾ ਭਾਵਨਾ ਦੇ ਨਾਲ ਕੀਰਤਨ ਸਮਾਗਮ ਕਰਵਾਇਆ ਗਿਆ। ਕੀਰਤਨ ਸਮਾਗਮ ਅੰਦਰ ਆਪਣੇ ਕੀਰਤਨੀ ਜੱਥੇ ਸਮੇਤ ਪੁੱਜੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਅਮਰੀਕ ਸਿੰਘ ਗੁਰਦਾਸਪੁਰੀ ਹਜੂਰੀ ਰਾਗੀ ਗੁ. ਬਾਬਾ ਮੱਖਣ ਸਾਹ ਲੁਬਾਣਾ ਸਿੱਖ ਸੈਟਰ ਨਿਊਯਾਰਕ ਵਾਲਿਆ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ, ਉੱਥੇ ਨਾਲ ਹੀ ਸੰਗਤਾਂ ਦੇ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆ ਗਿਆਨੀ ਜਗਤਾਰ ਸਿੰਘ ਸਾਬਕਾ ਹੈੱਡ ਗ੍ਰੰਥੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਨੇ ਕਿਹਾ ਕਿ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਉਚਰੀ ਬਾਣੀ ਮੁਨੱਖੀ ਜੀਵਨ ਦਾ ਮੂਲ ਸਰੋਤ ਹੈ। ਜਿਸ ਦੇ ਸਿਮਰਨ ਨਾਲ ਸਾਰੇ ਦੁੱਖ ਦਰਦ ਦੂਰ ਹੋ ਜ਼ਾਦੇ ਹਨ ਅਤੇ ਮੁਨੱਖ ਨੂੰ ਅਧਿਆਤਮਕ ਤੇ ਰੂਹਾਨੀਅਤ ਸਕੂਨ ਦੀ ਪ੍ਰਾਪਤੀ ਹੁੰਦੀ ਹੈ। ਸੁਸਾਇਟੀ ਦੇ ਮੁੱਖ ਸੇਵਾਦਾਰ ਸ. ਭੁਪਿੰਦਰ ਸਿੰਘ ਨੇ ਆਪਣੇ ਵਿਚਾਰਾਂ ਦੀ ਸਾਂਝ ਸੰਗਤਾਂ ਨਾਲ ਕਰਦਿਆਂ ਉਨ੍ਹਾਂ ਨੂੰ ਵਿਆਹ ਪੁਰਬ ਦੀਆਂ ਵਧਾਈਆਂ ਦਿੱਤੀਆਂ ਉੱਥੇ ਨਾਲ ਹੀ ਇਸ ਦੌਰਾਨ ਗਿਆਨੀ ਜਗਤਾਰ ਸਿੰਘ ਸਾਬਕਾ ਹੈੱਡ ਗ੍ਰੰਥੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ,ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ. ਭੁਪਿੰਦਰ ਸਿੰਘ, ਕਰਨੈਲ ਸਿੰਘ ਬੇਦੀ, ਜਤਿੰਦਰਪਾਲ ਸਿੰਘ ਸਲੂਜਾ ਤੇ ਸੁਰਿੰਦਰਪਾਲ ਸਿੰਘ ਭੁਟੀਆਨੀ ਵੱਲੋਂ ਸਾਝੇ ਤੌਰ ਤੇ ਗੁਰੂ ਘਰ ਦੇ ਕੀਰਤਨੀਏ ਭਾਈ ਅਮਰੀਕ ਸਿੰਘ ਗੁਰਦਾਸਪੁਰੀ ਹਜੂਰੀ ਰਾਗੀ ਗੁ. ਬਾਬਾ ਮੱਖਣ ਸਾਹ ਲੁਬਾਣਾ ਸਿੱਖ ਸੈਂਟਰ ਨਿਊਯਾਰਕ ਅਤੇ ਉਨ੍ਹਾਂ ਦੇ ਕੀਰਤਨੀ ਜੱਥੇ ਦੇ ਮੈਬਰਾਂ ਨੂੰ ਸਿਰਪਾਉ ਭੇਟ ਕੀਤੇ। ਕੀਰਤਨ ਸਮਾਗਮ ਦੌਰਾਨ ਸ. ਇੰਦਰਜੀਤ ਸਿੰਘ ਮਕੱੜ, ਜਤਿੰਦਰਪਾਲ ਸਿੰਘ ਸਲੂਜਾ, ਕਰਨੈਲ ਸਿੰਘ ਬੇਦੀ ਪ੍ਰਿਤਪਾਲ ਸਿੰਘ,ਮਨਜੀਤ ਸਿੰਘ ਟੋਨੀ ,ਬਲਜੀਤ ਸਿੰਘ ਦੂਆ (ਨਵਦੀਪ ਰੀਜ਼ੋਰਟ) ਦਵਿੰਦਰਪਾਲ ਸਿੰਘ, ਗੁਰਦੀਪ ਸਿੰਘ ਡੀਮਾਰਟੇ, ਸੁਰਿੰਦਰਪਾਲ ਸਿੰਘ ਭੁਟੀਆਨੀ, ਨਰਿੰਦਰਪਾਲ ਸਿੰਘ ਕਥੂਰੀਆ, ਰਜਿੰਦਰ ਸਿੰਘ ਮਕੱੜ, ਹਰਵਿੰਦਰ ਸਿੰਘ (ਬਲਬੀਰ ਕਲਾਥ ਵਾਲੇ,) ਜਤਿੰਦਰ ਸਿੰਘ ਪ੍ਰਧਾਨ, ਕਵੰਲਪ੍ਰੀਤ ਸਿੰਘ ਸਚਦੇਵਾ, ਭੁਪਿੰਦਰਪਾਲ ਸਿੰਘ ਧਵਨ, ਮਹਿੰਦਰ ਸਿੰਘ ਡੰਗ, ਅਤੱਰ ਸਿੰਘ ਮਕੱੜ, ਰਜਿੰਦਰ ਸਿੰਘ ਡੰਗ, ਹਰਮੀਤ ਸਿੰਘ ਡੰਗ, ਗੁਰਪ੍ਰੀਤ ਸਿੰਘ ਪ੍ਰਿੰਸ, ਜੀਤ ਸਿੰਘ, ਗੁਰਵਿੰਦਰ ਸਿੰਘ ਆੜਤੀ, ਹਰਕੀਰਤ ਸਿੰਘ ਬਾਵਾ ਮਸਾਲਾ, ਸੁਰਿੰਦਰ ਸਿੰਘ ਸਚਦੇਵਾ, ਸੁਖਪ੍ਰੀਤ ਸਿੰਘ ਮਨੀ, ਬਾਦਸਾ਼ਹਦੀਪ ਸਿੰਘ,ਇੰਦਰਪਾਲ ਸਿੰਘ ਕਾਲੜਾ, ਕਮਲਦੀਪ ਸਿੰਘ ਕਾਲੜਾ, ਪਰਮਜੀਤ ਸਿੰਘ ਡੀਮਾਰਟੇ ਪਰਮਿੰਦਰਪਾਲ ਸਿੰਘ ਡੀਮਾਰਟੇ, ਕਰਨਦੀਪ ਸਿੰਘ ਸਿਮਰਨ, ਬਲਫਤਿਹ ਸਿੰਘ,ਡਾ. ਮਨਰੂਪ ਕੌਰ ਬਾਣੀ ਵਿਸੇਸ਼ ਤੌਰ ’ਤੇ ਹਾਜਰ ਸਨ।
ਪਿਛਲੀ ਖ਼ਬਰ ਨਗਰ ਨਿਗਮ ਦੀ ਲਾਪਰਵਾਹੀ ਨੇ ਮਾਡਲ ਟਾਊਨ ਐਕਸਟੈਨਸ਼ਨ ਨੂੰ ਬਣਾਇਆ ਮੁਸੀਬਤਾਂ ਦਾ ਟਾਪੂ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਧਾਰਮਿਕ ਦੀਵਾਨ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।