21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਜੇਕਰ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਕੱਲ੍ਹ ਤੋਂ ਕੀਤਾ ਜਾਵੇਗਾ ਮੁਕੰਮਲ ਚੱਕਾ ਜਾਮ -ਸਤਨਾਮ ਸਿੰਘ, ਜਤਿੰਦਰ ਸਿੰਘ

ਲੁਧਿਆਣਾ, 20 ਸਤੰਬਰ (ਜਸਵਿੰਦਰ ਸਿੰਘ)-ਪੰਜਾਬ ਰੋਡਵੇਜ਼,ਪਨਬਸ/ਪੀ. ਆਰ.

ਅਜੀਤ ਡੈਸਕ 21-09-2026
ਲੁਧਿਆਣਾ, 20 ਸਤੰਬਰ (ਜਸਵਿੰਦਰ ਸਿੰਘ)-ਪੰਜਾਬ ਰੋਡਵੇਜ਼,ਪਨਬਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਡੀਪੂ ਵਿੱਚ ਚੇਅਰਮੈਨ ਸਤਨਾਮ ਸਿੰਘ ਦੀ ਅਗਵਾਈ ਹੇਠ ਜਥੇਬੰਦੀ ਦੀ ਅਹਿਮ ਮੀਟਿੰਗ ਕੀਤੀ ਗਈ । ਪ੍ਰਧਾਨ ਜਤਿੰਦਰ ਸਿੰਘ , ਸੁਖਵਿੰਦਰ ਸਿੰਘ ਬੱਬੂ, ਗੁਰਪ੍ਰੀਤ ਸਿੰਘ ਨੇ ਸਬੋਧਨ ਕਰਦਿਆਂ ਕਿਹਾ ਕਿ ਲਗਭਗ 4 ਸਾਲ ਤੋਂ ਸਰਕਾਰ ਦੇ ਨਾਲ 59 ਦੇ ਕਰੀਬ ਮੀਟਿੰਗਾਂ ਹੋ ਚੁੱਕੀਆਂ ਹਨ ਹਰ ਵਾਰ ਸਰਕਾਰ ਵੱਲੋਂ ਭਰੋਸਾ ਮਿਲਣ ਤੇ ਸੰਘਰਸ਼ ਨੂੰ ਮੁਲਤਵੀ ਕੀਤਾ ਗਿਆ, ਹੁਣ ਤੱਕ ਭਰੋਸੇ ਤੋਂ ਇਲਾਵਾ ਕੁੱਝ ਨਹੀਂ ਮਿਲਿਆ। ਹੁਣ ਵੀ ਪਹਿਲਾਂ 9 ਸਤੰਬਰ ਫਿਰ 17 ਸਤੰਬਰ ਨੂੰ ਮੀਟਿੰਗ ਦੇ ਕੇ ਸਰਕਾਰ ਮੀਟਿੰਗ ਤੋਂ ਭੱਜੀ,ਜਿਸ ਕਰਕੇ ਪੰਜਾਬ ਦੇ ਸਮੂਹ ਕਾਮਿਆਂ ਵਿੱਚ ਭਾਰੀ ਰੋਸ ਹੈ। ਠੇਕੇਦਾਰੀ ਸਿਸਟਮ ਦੇ ਤਹਿਤ ਜਦੋਂ ਮੁੱਖ ਮੰਤਰੀ ਪੰਜਾਬ ਨੇ ਕੈਬਨਿਟ ਮੀਟਿੰਗ ਵਿੱਚ ਵੀ ਠੇਕੇਦਾਰੀ ਸਿਸਟਮ ਦਾ ਵਿਰੋਧ ਕੀਤਾ ਸੀ ਤੇ ਕਿਹਾ ਸੀ ਕਿ ਜਲਦੀ ਠੇਕੇਦਾਰੀ ਸਿਸਟਮ ਖਤਮ ਕੀਤਾ ਜਾਵੇਗਾ ਪ੍ਰੰਤੂ 4 ਸਾਲ ਬੀਤਣ ਦੇ ਬਾਵਜੂਦ ਵੀ ਮੰਗਾਂ ਦਾ ਹੱਲ ਨਹੀਂ ਹੋਇਆ ਉਲਟ ਨਵੇਂ ਠੇਕੇਦਾਰ ਨੂੰ ਵਿਭਾਗ ਦੇ ਵਿੱਚ ਬਿਠਾਇਆ ਜਾ ਰਿਹਾ ਹੈ। ਈਪੀਐਫ ਈਐਸਆਈ ਵਰਕਰਾਂ ਦਾ ਜਮ੍ਹਾਂ ਨਹੀਂ ਕਰਵਾਇਆ ਜਾ ਰਿਹਾ ਸੀ। ਜਿਸ ਦੀ ਲਿਖਤੀ ਸਕਾਇਤ ਵੀ ਸਰਕਾਰ ਨੂੰ ਕਰ ਚੁੱਕੇ ਹਾਂ ਪ੍ਰੰਤੂ ਕੋਈ ਕਰਵਾਈ ਨਹੀਂ ਕੀਤੀ ਜਾ ਰਹੀ। ਠੇਕੇਦਾਰੀ ਸਿਸਟਮ ਜਿਉਂ ਦੀ ਤਿਉਂ ਚੱਲ ਰਿਹਾ ਹੈ। ਉਹਨਾਂ ਕਿਹਾ ਕਿ ਜੇਕਰ ਮੰਗਾਂ ਦਾ ਹੱਲ ਨਹੀਂ ਹੁੰਦਾ ਤਾਂ ਕਲ ਤੋਂ ਪਹਿਲੇ ਸਮੇਂ ਤੋਂ ਬੱਸਾਂ ਦਾ ਚੱਕਾ ਜਾਮ ਕਰਕੇ ਸਰਕਾਰ ਦਾ ਪਿੱਟ ਸਿਆਪਾ ਕੀਤਾ ਜਾਵੇਗਾ ਅਤੇ ਸਫ਼ਰ ਦੋਰਾਨ ਪਬਲਿਕ ਨੂੰ ਆਉਣ ਵਾਲੀਆਂ ਪ੍ਰੇਸ਼ਾਨੀਆ ਦੀ ਜੁਮੇਵਾਰੀ ਸਰਕਾਰ ਦੀ ਹੋਵੇਗੀ। ਇਸ ਮੌਕੇਂ ਸਤਿਗੁਰੂ ਸਿੰਘ, ਤਰਵਿੰਦਰ ਸਿੰਘ, ਗੁਰਵਿੰਦਰ ਸਿੰਘ, ਅਮਰੀਕ ਸਿੰਘ , ਰਾਜਵਿੰਦਰ ਸਿੰਘ ਗਰੇਵਾਲ,ਅਜੇ ਪ੍ਰਤਾਪ ਸਿੰਘ ਸੰਧੂ, ਹਰਜਿੰਦਰ ਸਿੰਘ,ਗੁਰਪ੍ਰੀਤ ਸਿੰਘ ਆਦਿ ਆਗੂ ਹਾਜਰ ਸਨ।
ਪਿਛਲੀ ਖ਼ਬਰ ਸਤੀਸ਼ ਪੂਨੀਆ ਦੀ ਰਹਿਨੁਮਾਈ ਹੇਠ 2027 ’ਚ ਭਾਜਪਾ ਦੀ ਸਰਕਾਰ ਬਣੇਗੀ-ਅਮਰਜੀਤ ਸਿੰਘ ਟਿੱਕਾ ਅਗਲੀ ਖ਼ਬਰ ਲੁਧਿਆਣਾ ’ਚ ਸੈਨੇਟ ਚੋਣ ਲਈ ਮਤਦਾਨ ਮੁਕੰਮਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।