21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਭਾਜਪਾ ਦੀ ਪੰਜਾਬ ਨਸ਼ਾ ਮੁਕਤ ਯਾਤਰਾ ਸਿਰਫ ਚੋਣ ਸਟੰਟ-ਜੇ. ਜੇ. ਅਰੋੜਾ

ਲੁਧਿਆਣਾ, 20 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਭਾਰਤੀ ਜਨਤਾ ਪਾਰਟੀ ਵਲੋਂ ਕੱਢੀ ਜਾ ਰਹੀ ਨਸ਼ਾ ਮੁਕਤ ਪੰਜਾਬ ਯਾਤਰਾ ਸਿਰਫ ਇੱਕ ਚੋਣ ਸਟੰਟ ਹੈ ਕਿਉਂਕਿ ਅਗਲੇ ਸਾਲ ਦੇ ਸ਼ੁਰੂ ਵਿਚ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ ਅਤੇ ਭਾਜਪਾ ਚਾਹੁੰਦੀ ਹੈ ਕਿ ਉਹ ਪੰਜਾਬ ਦੀ ਸੱਤਾ ਤੇ ਕਬਜ਼ਾ ਕਰਕੇ ਪੰਜਾਬ ਨੂੰ ਬਰਬਾਦ ਕਰਨ ਵਿਚ ਰਹਿੰਦੀ ਖੂੰਹਦੀ ਕਸਰ ਵੀ ਕੱਢ ਦੇਵੇ। ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ ਦੀ ਜਨਰਲ ਕੌਂਸਲ ਦੇ ਮੈਂਬਰ ਤੇ ਜ਼ਿਲ੍ਹਾ ਲੁਧਿਆਣਾ ਦੇ ਸੀਨੀਅਰ ਮੀਤ ਪ੍ਰਧਾਨ ਜਗਜੀਤ ਸਿੰਘ ਅਰੋੜਾ ਨੇ ਪ੍ਰਗਟ ਕੀਤੇ।

ਜੇ ਜੇ ਅਰੋੜਾ 21-09-2026
ਲੁਧਿਆਣਾ, 20 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਭਾਰਤੀ ਜਨਤਾ ਪਾਰਟੀ ਵਲੋਂ ਕੱਢੀ ਜਾ ਰਹੀ ਨਸ਼ਾ ਮੁਕਤ ਪੰਜਾਬ ਯਾਤਰਾ ਸਿਰਫ ਇੱਕ ਚੋਣ ਸਟੰਟ ਹੈ ਕਿਉਂਕਿ ਅਗਲੇ ਸਾਲ ਦੇ ਸ਼ੁਰੂ ਵਿਚ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ ਅਤੇ ਭਾਜਪਾ ਚਾਹੁੰਦੀ ਹੈ ਕਿ ਉਹ ਪੰਜਾਬ ਦੀ ਸੱਤਾ ਤੇ ਕਬਜ਼ਾ ਕਰਕੇ ਪੰਜਾਬ ਨੂੰ ਬਰਬਾਦ ਕਰਨ ਵਿਚ ਰਹਿੰਦੀ ਖੂੰਹਦੀ ਕਸਰ ਵੀ ਕੱਢ ਦੇਵੇ। ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ ਦੀ ਜਨਰਲ ਕੌਂਸਲ ਦੇ ਮੈਂਬਰ ਤੇ ਜ਼ਿਲ੍ਹਾ ਲੁਧਿਆਣਾ ਦੇ ਸੀਨੀਅਰ ਮੀਤ ਪ੍ਰਧਾਨ ਜਗਜੀਤ ਸਿੰਘ ਅਰੋੜਾ ਨੇ ਪ੍ਰਗਟ ਕੀਤੇ। ਉਹਨਾਂ ਕਿਹਾ ਕਿ ਜੇਕਰ ਮੰਨ ਲਿਆ ਜਾਵੇ ਕਿ ਪੰਜਾਬ ਵਿੱਚ ਪਾਕਿਸਤਾਨ ਤੋਂ ਨਸ਼ਾ ਆਉਂਦਾ ਹੈ ਤਾਂ ਬਾਰਡਰ ਤੇ 50 ਕਿਲੋਮੀਟਰ ਦੇ ਘੇਰੇ ਤੱਕ ਬੀਐਸਐਫ ਲੱਗੀ ਹੋਈ ਹੈ ਜੋ ਕਿ ਕੇਂਦਰ ਸਰਕਾਰ ਦੇ ਅਧੀਨ ਹੈ ਫੇਰ ਪੰਜਾਬ ਵਿੱਚ ਨਸ਼ਾ ਕਿਵੇਂ ਪਹੁੰਚ ਜਾਂਦਾ ਹੈ। ਉਹਨਾਂ ਇਹ ਵੀ ਆਖਿਆ ਕਿ ਗੁਜਰਾਤ ਦੀ ਬੰਦਰਗਾਹ ਤੇ ਕਈ ਵਾਰ ਨਸ਼ਾ ਫੜਿਆ ਗਿਆ ਹੈ ਜਿੱਥੇ ਕਿ ਭਾਜਪਾ ਦੀ ਆਪਣੀ ਸਰਕਾਰ ਹੈ। ਅਰੋੜਾ ਨੇ ਕਿਹਾ ਕਿ ਕੁਲ ਮਿਲਾ ਕੇ ਇਹੀ ਗੱਲ ਸਮਝ ਆਉਂਦੀ ਹੈ ਕਿ ਭਾਜਪਾ ਪੰਜਾਬ ਵਿੱਚੋਂ ਨਸ਼ਾ ਖਤਮ ਨਹੀਂ ਕਰਨਾ ਚਾਹੁੰਦੀ। ਜੇਕਰ ਚਾਹੁੰਦੀ ਹੁੰਦੀ ਤਾਂ ਉਹ ਨਾ ਤਾਂ ਪਾਕਿਸਤਾਨ ਤੋਂ ਪੰਜਾਬ ਵਿੱਚ ਨਸ਼ਾ ਆਉਣ ਦਿੰਦੀ ਅਤੇ ਨਾ ਹੀ ਗੁਜਰਾਤ ਜਾਂ ਹੋਰ ਸੂਬਿਆਂ ਤੋਂ। ਉਹਨਾਂ ਆਖਿਆ ਕਿ ਭਾਜਪਾ ਨਸ਼ਾ ਮੁਕਤ ਪੰਜਾਬ ਯਾਤਰਾ ਕੱਢ ਕੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ ਤਾਂ ਕਿ ਪੰਜਾਬ ਦੇ ਲੋਕ ਇਹ ਸਮਝਣ ਕਿ ਸ਼ਾਇਦ ਭਾਜਪਾ ਪੰਜਾਬ ਵਿੱਚੋਂ ਨਸ਼ੇ ਖਤਮ ਕਰਨਾ ਚਾਹੁੰਦੀ ਹੈ ਜਦੋਂ ਕਿ ਇਹ ਗੱਲ 100 ਫੀਸਦੀ ਕੋਰਾ ਝੂਠ ਹੈ। ਅਰੋੜਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਭਾਜਪਾ ਦੀਆਂ ਇਹਨਾਂ ਚਾਲਾਂ ਤੋਂ ਸੁਚੇਤ ਰਹਿਣਾ ਚਾਹੀਦਾ ਹੈ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਸਿਰਫ ਅਕਾਲੀ ਦਲ ਦਾ ਸਾਥ ਦੇਣਾ ਚਾਹੀਦਾ ਹੈ ਤਾਂ ਕਿ ਪੰਜਾਬ ਨੂੰ ਮੁੜ ਵਿਕਾਸ ਦੀਆਂ ਲੀਹਾਂ ’ਤੇ ਲਿਆਂਦਾ ਜਾ ਸਕੇ।
ਪਿਛਲੀ ਖ਼ਬਰ ਸੰਨਿਆਸ ਨਗਰ ’ਚ ਸੀਵਰੇਜ ਜਾਮ ਨੇ ਇਨਸਾਨੀਅਤ ਨੂੰ ਕੀਤਾ ਸ਼ਰਮਸਾਰ ਮ੍ਰਿਤਕ ਦੇਹ ਨੂੰ ਸ਼ਮਸ਼ਾਨਘਾਟ ਲਿਜਾਣਾ ਵੀ ਹੋਇਆ ਔਖਾ ਅਗਲੀ ਖ਼ਬਰ ਡਾ, ਅਰੁਣ ਮਿੱਤਰਾ, ਰਮੇਸ਼ ਰਤਨ, ਚਮਕੌਰ ਸਿੰਘ, ਐਮ.ਐਸ. ਭਾਟੀਆ, ਡਾ. ਰਜਿੰਦਰਪਾਲ ਸਿੰਘ ਔਲਖ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।